Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 4, 2026

ਲੁਧਿਆਣਾ ‘ਚ ਕਾਰੋਬਾਰੀ ਦੇ 5 ਨੇਪਾਲੀ ਨੌਕਰਾਂ ਨੇ ਉਡਾਏ ਲੱਖਾਂ ਦੇ ਗਹਿਣੇ ਤੇ ਨਕਦੀ, ਸ਼ਿਰਡੀ ਦਰਸ਼ਨਾਂ ਲਈ ਗਿਆ ਸੀ ਪਰਿਵਾਰ

ਲੁਧਿਆਣਾ : ਸਰਾਭਾ ਨਗਰ ਐਕਸਟੈਂਸ਼ਨ ਸਥਿਤ ਫਾਰਮ ਹਾਊਸ ‘ਚ ਰੱਖੇ 5 ਨੇਪਾਲੀ ਨੌਕਰਾਂ ਨੇ ਲਾਕਰ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ‘ਤੇ ਹੱਥ ਸਾਫ ਕਰ ਲਿਆ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਮਹਾਰਾਸ਼ਟਰ ਦੇ ਤੀਰਥ ਸਥਾਨ ‘ਤੇ ਗਏ ਵਪਾਰੀ ਤੇ ਉਸ ਦਾ ਪਰਿਵਾਰ ਵਾਪਸ ਪਰਤਿਆ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਹਰਮੇਸ਼ ਲਾਲ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਨਕੁਲ ਬਾਮ, ਰਾਜ ਬਹਾਦਰ, ਮਹਿੰਦਰ ਬਾਮ, ਪ੍ਰਕਾਸ਼ ਬਾਮ ਤੇ ਗੰਗਾ ਬਾਮ ਵਜੋਂ ਹੋਈ ਹੈ। ਨਕੁਲ ਤੇ ਰਾਜ ਬਹਾਦਰ ਦੋਵੇਂ ਸਕੇ ਭਰਾ ਹਨ।

ਪੁਲਿਸ ਨੇ ਸਰਾਭਾ ਨਗਰ ਐਕਸਟੈਂਸ਼ਨ ਦੇ ਰਹਿਣ ਵਾਲੇ ਸੁਧੀਰ ਨੰਦਾ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ। ਉਨ੍ਹਾਂ ਆਪਣੇ ਬਿਆਨ ‘ਚ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਆਪਣੇ ਫਾਰਮ ਹਾਊਸ, ਸਫ਼ਾਈ ਤੇ ਹੋਰ ਘਰੇਲੂ ਕੰਮ ਕਰਨ ਲਈ ਰੱਖਿਆ ਸੀ। ਪਿਛਲੇ ਐਤਵਾਰ ਨੂੰ ਉਹ ਪੂਰੇ ਪਰਿਵਾਰ ਨਾਲ ਸ਼੍ਰੀ ਸ਼ਿਰਡੀ ਸਾਈਂ ਬਾਬਾ ਦੇ ਦਰਸ਼ਨਾਂ ਲਈ ਮਹਾਰਾਸ਼ਟਰ ਗਏ ਸੀ। ਸੋਮਵਾਰ ਨੂੰ ਉਨ੍ਹਾਂ ਦੇ ਡਰਾਈਵਰ ਨੇ ਫੋਨ ਕਰ ਕੇ ਦੱਸਿਆ ਕਿ ਉਪਰੋਕਤ ਸਾਰੇ ਨੌਕਰ ਘਰ ਵਿੱਚ ਚੋਰੀ ਕਰਕੇ ਫਰਾਰ ਹੋ ਗਏ ਹਨ। ਜਦੋਂ ਉਹ ਘਰ ਪਰਤੇ ਤਾਂ ਦੇਖਿਆ ਕਿ ਮੁਲਜ਼ਮਾਂ ਨੇ ਫਾਰਮ ਹਾਊਸ ‘ਚ ਘਰ ਦੇ ਪਿੱਛੇ ਬਣੇ ਸਟੋਰ ਦੀ ਲੋਹੇ ਦੀ ਗਰਿੱਲ ਤੇ ਸ਼ੀਸ਼ੇ ਤੋੜ ਕੇ ਅੰਦਰੋਂ ਲੱਕੜ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਅੰਦਰ ਰੱਖੇ ਸੋਨਾ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਜਿਸ ਦਾ ਵੇਰਵਾ ਉਹ ਬਾਅਦ ਵਿੱਚ ਦੇਣਗੇ।

ਹਰਮੇਸ਼ ਲਾਲ ਨੇ ਦੱਸਿਆ ਕਿ ਸਾਰੇ ਮੁਲਜ਼ਮ ਨੇਪਾਲ ਦੇ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 1-2 ਸਾਲ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਬਹੁਤਿਆਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਹੋਈ। ਉਨ੍ਹਾਂ ਤੋਂ ਇਲਾਵਾ ਇਕ 32 ਸਾਲ ਪੁਰਾਣਾ ਨੌਕਰ ਹੈ। ਉਹ ਘਰ ‘ਚ ਮੌਜੂਦ ਹੈ। ਸੀ.ਸੀ.ਟੀ.ਵੀ. ਦੀ ਫੁਟੇਜ ਦੇਖ ਕੇ ਪਤਾ ਲੱਗਾ ਹੈ ਕਿ ਮੁਲਜ਼ਮ ਦੇ ਦੋ ਸਾਥੀ ਬਾਹਰੋਂ ਆਏ ਸਨ। ਉਨ੍ਹਾਂ ਦੀ ਭਾਲ ਲਈ ਦੋ ਟੀਮਾਂ ਤਿਆਰ ਕਰ ਕੇ ਵੱਖ-ਵੱਖ ਦਿਸ਼ਾਵਾਂ ਵਿੱਚ ਭੇਜੀਆਂ ਗਈਆਂ ਹਨ।

Vinkmag ad
Share Our Daily Posts

News Desk

Read Previous

ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ! ਫ਼ਸਲ ਦੀ ਖਰ਼ੀਦ ਦੇ 24 ਘੰਟੇ ‘ਚ ਅਦਾਇਗੀ ਸਮੇਤ ਕੀਤੇ ਇਹ ਵਾਅਦੇ

Read Next

ਵਧਿਆ ਵਿਵਾਦ : ਪੰਜਾਬ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਤਿਆਰੀ ‘ਚ ਹਰਿਆਣਾ, ਕਿਹਾ- SYL ‘ਤੇ ਹੁਣ ਨਹੀਂ ਹੋਵੇਗੀ ਗੱਲਬਾਤ