Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਬਠਿੰਡਾ-ਮੁਕਤਸਰ ਰੋਡ ‘ਤੇ ਵੱਡਾ ਹਾਦਸਾ, ਤੇਜ਼ ਰਫਤਾਰ ਕਾਰਾਂ ਨੇ ਦਰੜੇ ਮੰਦਰ ਮੱਥਾ ਟੇਕਣ ਆਏ ਸ਼ਰਧਾਲੂ, ਦੋ ਮੋਟਰਸਾਈਕਲਾਂ ਦੇ ਉੱਡੇ ਪਰਖੱਚੇ

ਬਠਿੰਡਾ : ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ਤੇ ਸਥਿਤ ਪਿੰਡ ਬੁਰਜ ਮਹਿਮਾ ਦੇ ਬੱਸ ਸਟੈਂਡ ਤੇ ਅੱਜ ਦੁਪਹਿਰ ਵੇਲੇ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ ,ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ, ਜਦੋਂਕਿ ਕਈ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਐਂਬੂਲੈਂਸ ਰਾਹੀਂ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪ੍ਰਤੱਖਦਰਸ਼ੀ ਅਮਰੀਕ ਸਿੰਘ, ਸੁਜਾਨ ਸਿੰਘ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਨੰਬਰ ਪੀ ਬੀ 30 ਵੀ 6249 ਅਤੇ ਇੱਕ ਹੋਰ ਕਾਰ ਤੇਜ਼ ਰਫ਼ਤਾਰ ਨਾਲ ਆ ਰਹੀਆਂ ਸਨ ਕਿ ਬੱਸ ਸਟੈਂਡ ਤੇ ਭੀੜ ਹੋਣ ਕਰਕੇ ਇੱਕ ਦੂਜੀ ਨੂੰ ਓਵਰਟੇਕ ਕਰਨ ਲੱਗਿਆ ਤਾਂ ਅਚਾਨਕ ਅੱਗੋਂ ਮੋਟਰ ਸਾਈਕਲ ਨੰਬਰ ਪੀ ਬੀ 69ਏ 6243 ਇੱਥੇ ਇੱਕ ਹੋਰ ਮੋਟਰਸਾਈਕਲ ਸਵਾਰ ਆ ਗਏ, ਜਿਸ ਕਰਕੇ ਤੇਜ਼ ਰਫ਼ਤਾਰ ਕਾਰਾਂ ਬੱਸ ਸਟੈਂਡ ਤੇ ਖੜ੍ਹੇ ਲੋਕਾਂ ਨੂੰ ਦਰੜਦੀਆਂ ਹੋਈਆਂ ਦਰੱਖ਼ਤਾਂ ਵਿੱਚ ਵੱਜੀਆਂ ਇਕ ਕਾਰ ਬੁਰੀ ਤਰ੍ਹਾਂ ਪਲਟ ਗਈ ਅਤੇ ਮੋਟਰਸਾਈਕਲ ਵੀ ਚਕਨਾਚੂਰ ਹੋ ਗਏ।

ਉਨ੍ਹਾਂ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਕਾਰ ਅਤੇ ਦੋ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ। ਉਨ੍ਹਾਂ ਦੱਸਿਆ ਕਿ ਮੌਕੇ ਤੇ ਮੌਜੂਦ ਲੋਕਾਂ ਨੇ ਬਾਂਅ ਮੁਸ਼ਕਲ ਕਾਰ ਸਵਾਰਾਂ ਨੂੰ ਬਾਹਰ ਕੱਢ ਕੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਾ ਸ਼ੀਤਲਾ ਮੰਦਰ ਬੁਰਜ ਮਹਿਮਾ ਵਿਖੇ ਅੱਜ ਮੇਲਾ ਲੱਗਣ ਕਰਕੇ ਬੱਸ ਸਟੈਂਡ ਤੇ ਭੀੜ ਸੀ ਜਿਸ ਕਰਕੇ ਤੇਜ਼ ਰਫ਼ਤਾਰ ਕਾਰ ਸ਼ਰਧਾਲੂਆਂ ਉੱਪਰ ਚੜ੍ਹ ਗਈਆਂ ਤੇ ਬੁਰੀ ਤਰ੍ਹਾਂ ਸ਼ਰਧਾਲੂ ਦਰੜੇ ਗਏ। ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕੀਤਾ ਕਿ ਇਸ ਮੰਦਰ ਕਰਕੇ ਕਈ ਵਾਰ ਹਾਦਸੇ ਵਾਪਰੇ ਹਨ ਪਰ ਟ੍ਰੈਫਿਕ ਪੁਲੀਸ ਵੱਲੋਂ ਮੇਲੇ ਦੇ ਦਿਨਾਂ ਵਿੱਚ ਕੋਈ ਪ੍ਰਬੰਧ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਜੇਕਰ ਟ੍ਰੈਫਿਕ ਦਾ ਸਿਸਟਮ ਹੁੰਦਾ ਤਾਂ ਭਿਆਨਕ ਹਾਦਸਾ ਵਾਪਰ ਸਕਦਾ ਸੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਉਨ੍ਹਾਂ ਮਾਮਲੇ ਦੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵਧਿਆ ਵਿਵਾਦ : ਪੰਜਾਬ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਤਿਆਰੀ ‘ਚ ਹਰਿਆਣਾ, ਕਿਹਾ- SYL ‘ਤੇ ਹੁਣ ਨਹੀਂ ਹੋਵੇਗੀ ਗੱਲਬਾਤ

Read Next

ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਡਿਓਢੀ ਦੀ ਮੁਰੰਮਤ