Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮਿਲਾਵਟਖੋਰੀ ਖ਼ਿਲਾਫ਼ ਵੱਡੀ ਕਾਰਵਾਈ : ਮੋਹਾਲੀ ਤੇ ਪਟਿਆਲਾ ‘ਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

ਚੰਡੀਗੜ੍ਹ : ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 14 ਕੁਇੰਟਲ ਹੋਰ ਮਿਲਾਵਟੀ ਭੋਜਨ ਪਦਾਰਥ ਜ਼ਬਤ ਕੀਤੇ ਗਏ।

ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ 7 ਕੁਇੰਟਲ 80 ਕਿਲੋ ਨਕਲੀ ਪਨੀਰ ਜ਼ਬਤ ਕਰਨ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਵਿੱਚ 6 ਕੁਇੰਟਲ 20 ਕਿਲੋ ਪਨੀਰ ਜ਼ਬਤ ਕੀਤਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਅੰਤਰ-ਜ਼ਿਲ੍ਹਾ ਟੀਮਾਂ ਨੇ ਵੀ ਦੋ ਦਿਨਾਂ ਵਿੱਚ 13 ਜ਼ਿਲ੍ਹਿਆਂ ਵਿੱਚ ਦੁੱਧ, ਪਨੀਰ, ਖੋਆ, ਪਾਊਡਰ ਵਾਲੇ ਦੁੱਧ, ਘਿਓ ਅਤੇ ਹੋਰ ਖੁਰਾਕੀ ਵਸਤਾਂ ਦੇ 110 ਸੈਂਪਲ ਲਏ ਹਨ, ਜਿਨ੍ਹਾਂ ਨੂੰ ਜਾਂਚ ਲਈ ਸਟੇਟ ਫੂਡ ਲੈਬ ਵਿੱਚ ਭੇਜਿਆ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਮਿਲਾਵਟੀ ਜਾਂ ਨਕਲੀ ਭੋਜਨ ਪਦਾਰਥ ਵੇਚ ਕੇ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ । ਡਾ. ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਕਾਰਵਾਈਆਂ ਇਸੇ ਵਚਨਬੱਧਤਾ ਦਾ ਹਿੱਸਾ ਹਨ।

ਹੋਰ ਜਾਣਕਾਰੀ ਦਿੰਦਿਆਂ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਘਟੀਆ ਦਰਜੇ ਦੇ ਪਨੀਰ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇੱਕ ਸੂਚਨਾ ਦੇ ਆਧਾਰ `ਤੇ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸਵੇਰੇ 4 ਵਜੇ ਨਾਕੇ ਲਾਏ। ਨਾਕੇ ਦੌਰਾਨ ਬਾਹਰਲੇ ਜਿਲ੍ਹੇ ਤੋਂ ਪਨੀਰ ਸਪਲਾਈ ਕਰਨ ਆਈ ਗੱਡੀ ਵਿੱਚੋਂ ਪਨੀਰ ਦਾ ਸੈਂਪਲ ਭਰਨ ਉਪਰੰਤ 7 ਕੁਇੰਟਲ 80 ਕਿਲੋ ਦਾ ਸਟਾਕ ਜ਼ਬਤ ਕੀਤਾ ਗਿਆ। ਟੀਮ ਨੇ ਪਨੀਰ ਬਣਾਉਣ ਵਾਲੀ ਇਕਾਈ `ਤੇ ਵੀ ਛਾਪਾ ਮਾਰਿਆ ਜੋ ਪਨੀਰ ਦੀ ਸਪਲਾਈ ਕਰਨ `ਚ ਸ਼ਾਮਲ ਸੀ। ਇਸ ਤੋਂ ਇਲਾਵਾ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ ਵਿਖੇ ਵੱਖ ਵੱਖ ਕਾਰਖਾਨਿਆਂ ਤੋਂ ਦੁੱਧ ਤੋਂ ਬਣੇ ਉਤਪਾਦਾਂ ਅਤੇ ਰੰਗਦਾਰ ਮਿਠਾਈਆਂ ਦੇ 8 ਹੋਰ ਸੈਂਪਲ ਭਰੇ ਗਏ। ਡਾ. ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ `ਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਗਲੇ ਦਿਨਾਂ `ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ ਅਤੇ ਮਿਲਾਵਟੀ ਖੁਰਾਕੀ ਵਸਤਾਂ ਦੀ ਵਿਕਰੀ ਦਾ ਪਤਾ ਚਲਦਾ ਹੈ ਤਾਂ ਉਹ ਸੂਬਾ ਸਰਕਾਰ ਵੱਲੋਂ ਜਾਰੀ ਸ਼ਿਕਾਇਤ ਨਿਵਾਰਣ ਨੰਬਰ `ਤੇ ਤੁਰੰਤ ਜਾਣਕਾਰੀ ਦੇਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਰੋਕਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਦੁੱਧ ਵੇਚਣ ਵਾਲਿਆਂ ਜਾਂ ਡੇਅਰੀ ਉਤਪਾਦਾਂ ਦੇ ਵਪਾਰੀਆਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਫਲਿੱਪਕਾਰਟ ਹੈਲਥ+ ਐਪ ਲਾਂਚ, ਗਾਹਕਾਂ ਨੂੰ ਘਰ ਬੈਠੇ ਮਿਲਣਗੀਆਂ ਸਸਤੀਆਂ ਦਵਾਈਆਂ ਤੇ ਹੈਲਥ ਕੇਅਰ ਪ੍ਰੋਡਕਟ

Read Next

12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ : ਪੰਜਾਬ ਮਹਿਲਾ ਟੀਮ ਲਈ ਚੋਣ ਟਰਾਈਲ 11 ਅਪ੍ਰੈਲ ਨੂੰ