Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸਾਵਧਾਨ ! ਸਾਈਬਰ ਕ੍ਰਾਈਮ ਸਬੰਧੀ ਸ਼ਿਕਾਇਤਾਂ ਲਈ ਪੰਜਾਬ ਪੁਲਿਸ ਨੇ ਜਾਰੀ ਕੀਤਾ ਨਵਾਂ ਹੈਲਪਲਾਈਨ ਨੰਬਰ, ਜਾਣੋ

ਚੰਡੀਗੜ੍ਹ : ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆ ਪੰਜਾਬ ਪੁਲਿਸ (Punjab Police) ਦੇ ਸਾਈਬਰ ਕ੍ਰਾਈਮ ਸੈੱਲ (Cyber Crime Cell) ਨੇ ਨਾਗਰਿਕਾਂ ਨੂੰ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ (Financial Fraud) ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ ‘1930’ ਡਾਇਲ ਕਰਨ ਦੀ ਅਪੀਲ ਕੀਤੀ ਹੈ।

ਨੈਸ਼ਨਲ ਹੈਲਪਲਾਈਨ ਨੰਬਰ (National Helpline Number) ‘1930’ ਦੇ ਇਸ ਨਵੇਂ ਛੋਟੇ ਸੰਸਕਰਣ ਨੇ ਮੌਜੂਦਾ ਹੈਲਪਲਾਈਨ ਨੰਬਰ ‘155260’ ਦੀ ਥਾਂ ਲੈ ਲਈ ਹੈ, ਜਿਸ ਨੂੰ ਸ਼ੁਰੂਆਤੀ ਤੌਰ ‘ਤੇ ਗ੍ਰਹਿ ਮੰਤਰਾਲੇ (ਐਮਐਚਏ) ਵੱਲੋਂ ਪ੍ਰੋਜੈਕਟ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਤਹਿਤ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਦੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਸੀ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ਼ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਹੀ ਹਾਟਲਾਈਨ ‘ਤੇ ਉਪਲਬਧ ਹੁੰਦੀ ਸੀ, ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ ਅਤੇ ਸ਼ਿਕਾਇਤ ਦਰਜ ਕਰਦੇ ਸਮੇਂ ਲਾਈਨ ਵਿਅਸਤ ਰਹਿਣ ਦੀ ਸਮੱਸਿਆ ਦੇ ਹੱਲ ਲਈ ਇਹ ਸਹੂਲਤ ਹੁਣ ਦੋ ਹੌਟਲਾਈਨਾਂ ‘ਤੇ 24 ਘੰਟੇ ਕੰਮ ਕਰ ਰਹੀ ਹੈ।

ਡੀਜੀਪੀ ਨੇ ਕਿਹਾ, “ਹੁਣ ਨਾਗਰਿਕ 1930 ਡਾਇਲ ਕਰਕੇ ਕਿਸੇ ਵੀ ਸਮੇਂ ਸਾਈਬਰ ਵਿੱਤੀ ਧੋਖਾਧੜੀ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਉਣ ਲਈ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਨਵੀਨਤਮ ਸਹੂਲਤਾਂ ਨਾਲ ਲੈਸ ਅਤੇ ਸਿਖਲਾਈ ਪ੍ਰਾਪਤ ਟੀਮ 24 ਘੰਟੇ ਕੰਮ ਕਰ ਰਹੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਜੀ. ਨਾਗੇਸ਼ਵਰ ਰਾਓ ਨੇ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਦੇ ਸਮੇਂ, ਸ਼ਿਕਾਇਤਕਰਤਾ ਨੂੰ ਪੀੜਤ ਦੇ ਬੈਂਕ ਵੇਰਵਿਆਂ (ਖਾਤਾ ਨੰਬਰ, ਡੈਬਿਟ ਕਾਰਡ ਨੰਬਰ), ਸ਼ੱਕੀ ਲੈਣ-ਦੇਣ ਦੇ ਵੇਰਵੇ (ਟ੍ਰਾਂਜੈਕਸ਼ਨ ਆਈ.ਡੀ./ਰੈਫਰੈਂਸ ਨੰਬਰ ਜਾਂ ਬੈਂਕ ਸਟੇਟਮੈਂਟ), ਸ਼ੱਕੀ/ਦੋਸ਼ੀ ਦੇ ਵੇਰਵੇ (ਸ਼ੱਕੀ ਦਾ ਖਾਤਾ ਨੰਬਰ ਜਾਂ ਸ਼ੱਕੀ ਦਾ ਮੋਬਾਈਲ ਨੰਬਰ) ਅਤੇ ਧੋਖਾਧੜੀ ਕਰਨ ਵਾਲੇ ਦਾ ਮੋਬਾਈਲ ਨੰਬਰ ਸਮੇਤ ਹੋਰ ਜਾਣਕਾਰੀ ਦੇਣੀ ਹੋਵੇਗੀ।

ਉਨ੍ਹਾਂ ਕਿਹਾ ਕਿ ਇੱਕ ਵਾਰ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ, ਇੱਕ ਟਿਕਟ ਇਹ ਧਿਆਨ ਵਿੱਚ ਰੱਖਦਿਆਂ ਸਬੰਧਤ ਬੈਂਕਾਂ, ਵੈਲਟ, ਵਪਾਰੀਆਂ ਨੂੰ ਭੇਜ ਦਿੱਤੀ ਜਾਂਦੀ ਹੈ, ਕਿ ਇਹ ਪੀੜਤ ਦਾ ਬੈਂਕ ਹੈ ਜਾਂ ਉਹ ਬੈਂਕ ਜਾਂ ਵੈਲਟ ਹੈ ਜਿਸ ਵਿੱਚ ਧੋਖਾਧੜੀ ਦਾ ਪੈਸਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਧੋਖਾਧੜੀ ਵਾਲਾ ਪੈਸਾ ਅਜੇ ਵੀ ਉਪਲਬਧ ਹੈ ਤਾਂ ਬੈਂਕ ਇਸ ਨੂੰ ਰੋਕ ਦੇਵੇਗਾ ਅਤੇ ਧੋਖਾਧੜੀ ਕਰਨ ਵਾਲੇ ਨੂੰ ਪੈਸੇ ਕਢਵਾਉਣ ਦੀ ਆਗਿਆ ਨਹੀਂ ਦੇਵੇਗਾ। ਜੇਕਰ ਧੋਖਾਧੜੀ ਵਾਲਾ ਪੈਸਾ ਕਿਸੇ ਹੋਰ ਬੈਂਕ ਵਿੱਚ ਚਲਾ ਗਿਆ ਹੈ ਤਾਂ ਟਿਕਟ ਅਗਲੇ ਬੈਂਕ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਵਿੱਚ ਪੈਸੇ ਚਲੇ ਗਏ ਹਨ। ਇਹ ਪ੍ਰਕਿਰਿਆ ਉਦੋਂ ਤੱਕ ਦੁਹਰਾਈ ਜਾਵੇਗੀ ਜਦੋਂ ਤੱਕ ਪੈਸੇ ਨੂੰ ਧੋਖੇਬਾਜ਼ਾਂ ਦੇ ਹੱਥਾਂ ਤੱਕ ਪਹੁੰਚਣ ਤੋਂ ਬਚਾਇਆ ਨਹੀਂ ਜਾਂਦਾ।

ਇਸ ਦੌਰਾਨ, ਸ਼ਿਕਾਇਤ ਦਰਜ ਕਰਾਉਣ ‘ਤੇ, ਪੀੜਤ ਨੂੰ ਫਿਰ ਐਸਐਮਐਸ ਦੁਆਰਾ ਸ਼ਿਕਾਇਤ ਦਾ ਇੱਕ ਰਸੀਦ ਨੰਬਰ ਪ੍ਰਾਪਤ ਹੋਵੇਗਾ ਅਤੇ ਉਸਨੂੰ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (https://cybercrime.gov.in/) ‘ਤੇ ਧੋਖਾਧੜੀ ਦੇ ਪੂਰੇ ਵੇਰਵੇ 24 ਘੰਟੇ ਦੇ ਅੰਦਰ ਰਸੀਦ ਨੰਬਰ ਦੀ ਵਰਤੋਂ ਕਰਦਿਆਂ ਜਮ੍ਹਾ ਕਰਨ ਲਈ ਕਿਹਾ ਜਾਵੇਗਾ।

Vinkmag ad
Share Our Daily Posts

News Desk

Read Previous

12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ : ਪੰਜਾਬ ਮਹਿਲਾ ਟੀਮ ਲਈ ਚੋਣ ਟਰਾਈਲ 11 ਅਪ੍ਰੈਲ ਨੂੰ

Read Next

ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 12 ਨੂੰ ਪਾਕਿਸਤਾਨ ਜਾਵੇਗਾ ਭਾਰਤੀ ਸ਼ਰਧਾਲੂਆਂ ਦਾ ਜਥਾ, ਪੰਜਾ ਸਾਹਿਬ ਹਸਨ ਅਬਦਾਲ ਰੇਲਵੇ ਸਟੇਸ਼ਨ ਸਿੱਖ ਸ਼ਰਧਾਲੂਆਂ ਲਈ ਹੋਇਆ ਤਿਆਰ