Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 12 ਨੂੰ ਪਾਕਿਸਤਾਨ ਜਾਵੇਗਾ ਭਾਰਤੀ ਸ਼ਰਧਾਲੂਆਂ ਦਾ ਜਥਾ, ਪੰਜਾ ਸਾਹਿਬ ਹਸਨ ਅਬਦਾਲ ਰੇਲਵੇ ਸਟੇਸ਼ਨ ਸਿੱਖ ਸ਼ਰਧਾਲੂਆਂ ਲਈ ਹੋਇਆ ਤਿਆਰ

ਅੰਮ੍ਰਿਤਸਰ : ਖ਼ਾਲਸੇ ਦਾ ਸਾਜਨਾ ਦਿਵਸ ਪਾਕਿਸਤਾਨ ਵਿਖੇ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਬਾਰਾਂ ਅਪਰੈਲ ਨੂੰ ਭਾਰਤ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਮਿਲੀ ਜਾਣਕਾਰੀ ਅਨੁਸਾਰ, ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਉਸ ਸਮੇਂ ਦੇ ਮਹੰਤਾਂ ਕੋਲੋਂ ਆਜ਼ਾਦ ਕਰਵਾਉਣ ਮੌਕੇ ਵਾਪਰੇ ਸਾਕਾ ਨਨਕਾਣਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਸ ਸਮੇਂ ਸਾਕਾ ਪੰਜਾ ਸਾਹਿਬ ਦੀ ਅਗਵਾਈ ਭਰਦੇ ਇਤਿਹਾਸਕ ਰੇਲਵੇ ਸਟੇਸ਼ਨ ਹਸਨ ਅਬਦਾਲ ਪੰਜਾ ਸਾਹਿਬ ਨੂੰ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਕਰੋੜਾਂ ਰੁਪਏ ਲਗਾ ਕੇ ਕੀਤੇ ਗਏ ਸੁੰਦਰੀ ਕਰਨ ਤੋਂ ਬਾਅਦ ਇਹ ਰੇਲਵੇ ਸਟੇਸ਼ਨ ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸਪੁਰਦ ਕਰ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਤਿਆਰ ਕੀਤੇ ਗਏ ਰੇਲਵੇ ਸਟੇਸ਼ਨ ਹਸਨ ਅਬਦਾਲ ਪੰਜਾ ਸਾਹਿਬ ਦੀ ਨਵੀਂ ਲੋਕ ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਅਨੁਸਾਰ ਬਣਾਈ ਗਈ ਹੈ ।

ਸੂਤਰਾਂ ਮੁਤਾਬਕ, ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਕਰੀਬ ਪੰਦਰਾਂ ਸੌ ਭਾਰਤੀ ਸਿੱਖ ਸ਼ਰਧਾਲੂ ਇਸ ਜਥੇ ਵਿੱਚ ਸ਼ਾਮਲ ਹੋ ਕੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਜਾਣਗੇ। ਇਸ ਜਥੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਕਾਲੀ ਦਲ ਸਰਨਾ ਜੰਮੂ ਕਸ਼ਮੀਰ ਸਿੱਖ ਜਥਾ ਰਾਜਸਥਾਨ ਯੂ ਪੀ ਸਿੱਖ ਜਥੇ ਸਮੇਤ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਖਾਲੜਾ ਮਿਸ਼ਨ ਕਮੇਟੀ ਝਬਾਲ ਨਨਕਾਣਾ ਸਾਹਿਬ ਸਿੱਖ ਯਾਤਰੂ ਜਥਾ ਪੁਤਲੀ ਘਰ ਆਦਿ ਹੋਰ ਜਥਿਆਂ ਦੇ ਸ਼ਰਧਾਲੂ ਇਸ ਜਥੇ ਵਿੱਚ ਪਾਕਿਸਤਾਨ ਲਈ ਰਵਾਨਾ ਹੋਣਗੇ। ਜਾਣਕਾਰੀ ਮੁਤਾਬਕ, ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਸਤੇ ਪੈਦਲ ਪਾਕਿਸਤਾਨ ਜਾਣਗੇ ਤੇ ਉਪਰੰਤ ਪਾਕਿਸਤਾਨ ਸਰਕਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਇਹ ਸ਼ਰਧਾਲੂ ਰੇਲਵੇ ਸਟੇਸ਼ਨ ਵਾਹਗਾ ਪਾਕਿਸਤਾਨ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਲਈ ਰਵਾਨਾ ਹੋਣਗੇ। 14 ਅਪਰੈਲ ਨੂੰ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਉਪਰੰਤ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਗੁਰਦੁਆਰਾ ਰੋੜੀ ਸਾਹਿਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਆਦਿ ਸਿੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਭਾਰਤੀ ਸਿੱਖ ਸ਼ਰਧਾਲੂ 21 ਅਪ੍ਰੈਲ ਨੂੰ ਪਾਕਿਸਤਾਨ ਤੋਂ ਭਾਰਤ ਪਰਤ ਆਉਣਗੇ। ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਜਾਣ ਅਤੇ ਆਉਣ ਸਮੇਂ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਵਾਰ ਦੀ ਤਰ੍ਹਾਂ ਸਿੱਖ ਸ਼ਰਧਾਲੂਆਂ ਲਈ ਲੰਗਰ ਪਾਣੀ ਦਾ ਪ੍ਰਬੰਧ ਅਟਾਰੀ ਸਰਹੱਦ ਤੇ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਸਾਵਧਾਨ ! ਸਾਈਬਰ ਕ੍ਰਾਈਮ ਸਬੰਧੀ ਸ਼ਿਕਾਇਤਾਂ ਲਈ ਪੰਜਾਬ ਪੁਲਿਸ ਨੇ ਜਾਰੀ ਕੀਤਾ ਨਵਾਂ ਹੈਲਪਲਾਈਨ ਨੰਬਰ, ਜਾਣੋ

Read Next

ਦੌਲਤਪੁਰ ਹਿਮਾਚਲ ਤੋਂ ਸਾਬਰਮਤੀ ਤਕ ਚਾਲੂ ਹੋਈ ਐਕਸਪ੍ਰੈੱਸ ਰੇਲ ਗੱਡੀ, ਵਾਇਆ ਰੂਪਨਗਰ, ਹਰਿਆਣਾ ਤੇ ਜੈਪੁਰ ਲਈ ਰੋਜ਼ਾਨਾ ਚੱਲੇਗੀ ਗੱਡੀ