Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

NRI ਮਹਿਲਾ ਨੂੰ ਪਿਆਰ ‘ਚ ਫਸਾ ਕੇ ਪੰਜਾਬ ਦੇ ਨੌਜਵਾਨ ਨੇ ਖਿੱਚ ਲਈ ਅਸ਼ਲੀਲ ਫੋਟੋ, ਕਿਹਾ- 5 ਲੱਖ ਦਿਓ ਨਹੀਂ ਤਾਂ ਕਰ ਦਿਆਂਗਾ ਵਾਇਰਲ

ਚੰਡੀਗੜ੍ਹ : ਸੋਸ਼ਲ ਮੀਡੀਆ ਰਾਹੀਂ ਇੱਕ ਐਨਆਰਆਈ ਔਰਤ ਦੀ ਪੰਜਾਬ ਦੇ ਇੱਕ ਨੌਜਵਾਨ ਨਾਲ ਦੋਸਤੀ ਹੋ ਗਈ। ਪਰ ਉਸ ਨੂੰ ਇਸ ਗੱਲ ਦਾ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ ਕਿ ਜਿਸ ਨੌਜਵਾਨ ਨਾਲ ਉਸ ਦੀ ਦੋਸਤੀ ਸੀ, ਉਹ ਬਾਅਦ ਵਿਚ ਉਸ ਨੂੰ ਪੈਸੇ ਲਈ ਬਲੈਕਮੇਲ ਕਰੇਗਾ। ਨੌਜਵਾਨ ਨੇ ਪਹਿਲਾਂ ਔਰਤ ਨੂੰ ਆਪਣੇ ਪਿਆਰ ‘ਚ ਫਸਾਇਆ ਅਤੇ ਫਿਰ ਉਸ ਦੀਆਂ ਅਸ਼ਲੀਲ ਫੋਟੋਆਂ ਆਪਣੇ ਮੋਬਾਈਲ ‘ਚ ਲੈ ਕੇ ਉਸ ਨੂੰ ਪੈਸੇ ਲਈ ਬਲੈਕਮੇਲ ਕਰਨ ਲੱਗਾ। ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਤਾਂ ਜਾਂਚ ਤੋਂ ਬਾਅਦ ਪੁਲਿਸ ਦੋਸ਼ੀ ਤਕ ਪਹੁੰਚੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਰਹਿਣ ਵਾਲੇ ਗਗਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ ਕਿਉਂਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਪੀੜਤ ਔਰਤ ਦੀ ਅਸ਼ਲੀਲ ਫੋਟੋ ਸਮੇਤ ਹੋਰ ਸਬੂਤ ਇਕੱਠੇ ਕਰਨੇ ਹਨ।

ਪੁਲਿਸ ਅਨੁਸਾਰ ਸ਼ਿਕਾਇਤਕਰਤਾ ਐਨਆਰਆਈ ਔਰਤ ਨੇ ਦੱਸਿਆ ਕਿ ਉਸ ਦੀ ਗਗਨਦੀਪ ਨਾਲ ਸੋਸ਼ਲ ਮੀਡੀਆ ’ਤੇ ਦੋਸਤੀ ਸੀ। ਦੋਨਾਂ ਵਿੱਚ ਚੰਗੀ ਦੋਸਤੀ ਹੋਣ ਤੋਂ ਬਾਅਦ ਉਨ੍ਹਾਂ ਦੀ ਮੁਲਾਕਾਤ ਵੀ ਹੋਈ। ਇਸ ਦੌਰਾਨ ਗਗਨਦੀਪ ਨੇ ਮਹਿਲਾ ਦੀਆਂ ਕੁਝ ਫੋਟੋਆਂ ਵੀ ਕਲਿੱਕ ਕੀਤੀਆਂ। ਕੁਝ ਦਿਨਾਂ ਬਾਅਦ ਜਦੋਂ ਔਰਤ ਕੈਨੇਡਾ ਵਾਪਸ ਚਲੀ ਗਈ। ਫਿਰ ਗਗਨਦੀਪ ਨੇ ਉਸ ਨੂੰ ਆਪਣੀਆਂ ਕੁਝ ਤਸਵੀਰਾਂ ਭੇਜੀਆਂ। ਤਸਵੀਰਾਂ ਦੇਖ ਕੇ ਔਰਤ ਹੈਰਾਨ ਰਹਿ ਗਈ। ਗਗਨਦੀਪ ਨੇ ਤਸਵੀਰਾਂ ਭੇਜਣ ਦੇ ਨਾਲ-ਨਾਲ ਔਰਤ ਤੋਂ ਪੈਸਿਆਂ ਦੀ ਵੀ ਮੰਗ ਕੀਤੀ। ਪਹਿਲੀ ਵਾਰ ਇਨਕਾਰ ਕਰਨ ਤੋਂ ਬਾਅਦ ਔਰਤ ਨੇ ਉਸ ਨੂੰ ਕੁਝ ਪੈਸੇ ਟਰਾਂਸਫਰ ਕਰ ਦਿੱਤੇ। ਕੁਝ ਦਿਨਾਂ ਬਾਅਦ ਗਗਨਦੀਪ ਨੇ ਫਿਰ ਤੋਂ ਔਰਤ ਦੀਆਂ ਫੋਟੋਆਂ ਭੇਜ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਇਸ ਵਾਰ ਉਸ ਨੇ ਔਰਤ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਫੋਟੋ ਵਾਇਰਲ ਕਰ ਦੇਵਾਂਗਾ। ਮੁਲਜ਼ਮ ਦੀ ਇਸ ਮੰਗ ਤੋਂ ਤੰਗ ਆ ਕੇ ਔਰਤ ਨੇ ਉਸ ਨੂੰ ਬਲੈਕਮੇਲ ਕਰਕੇ ਪੈਸਿਆਂ ਲਈ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ।

ਕੁਝ ਦਿਨਾਂ ਬਾਅਦ ਗਗਨਦੀਪ ਨੇ ਫਿਰ ਤੋਂ ਔਰਤ ਦੀਆਂ ਫੋਟੋਆਂ ਭੇਜ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਇਸ ਵਾਰ ਉਸ ਨੇ ਔਰਤ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਫੋਟੋ ਵਾਇਰਲ ਕਰ ਦੇਵਾਂਗਾ। ਮੁਲਜ਼ਮ ਦੀ ਇਸ ਮੰਗ ਤੋਂ ਤੰਗ ਆ ਕੇ ਔਰਤ ਨੇ ਉਸ ਨੂੰ ਬਲੈਕਮੇਲ ਕਰਕੇ ਪੈਸਿਆਂ ਲਈ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ।

Vinkmag ad
Share Our Daily Posts

News Desk

Read Previous

CNG ਫਿਰ ਹੋਈ ਮਹਿੰਗੀ, ਅੱਜ ਵੀ ਵਧੀ 2.5 ਰੁਪਏ ਕੀਮਤ; ਜਾਣੋ ਆਪਣੇ ਸ਼ਹਿਰ ਦੀ ਕੀਮਤ

Read Next

ਨਜਾਇਜ਼ ਮਾਈਨਿੰਗ ਨੂੰ ਲੈ ਕੇ ਐਕਸ਼ਨ ’ਚ ਸਰਕਾਰ, ਸੀਐਮ ਨੇ ਸੱਦੀ ਅਹਿਮ ਮੀਟਿੰਗ