Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਚੰਡੀਗੜ੍ਹ ‘ਚ ਮਹਿੰਗਾਈ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ ਭਿੜੇ ਕਾਂਗਰਸੀ, ਸਿੱਧੂ ਤੇ ਢਿੱਲੋਂ ‘ਚ ਆਹਮੋ- ਸਾਹਮਣੇ, ਧਰਨਾ ਸਮਾਪਤ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂ ਆਪਸ ਵਿੱਚ ਹੀ ਉਲਝ ਗਏ। ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਨੇ ਭਾਸ਼ਣ ਦੌਰਾਨ ਕਿਹਾ ਕਿ ਉਹ ਲੁੱਟ ਕਰਨ ਵਾਲਿਆਂ ਦਾ ਨਾਂ ਨਹੀਂ ਲੈਣਗੇ। ਦਰਅਸਲ, ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਘੇਰ ਰਹੇ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ 77 ਤੋਂ 18 ਸੀਟਾਂ ‘ਤੇ ਸਿਮਟ ਗਈ ਹੈ।

ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਅਤੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਲਈ ਚੰਨੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਧਰਨੇ ਦੌਰਾਨ ਵੀ ਜਦੋਂ ਸਿੱਧੂ ਨੇ ਲੁੱਟਖੋਹ ਦੀ ਗੱਲ ਕੀਤੀ ਤਾਂ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਢਿੱਲੋਂ ਹਮਲਾਵਰ ਹੋ ਗਏ। ਢਿੱਲੋਂ ਨੇ ਕਿਹਾ ਕਿ ਤੁਸੀਂ ਉਨ੍ਹਾਂ ਦਾ ਨਾਂ ਕਿਉਂ ਨਹੀਂ ਲੈਂਦੇ, ਤੁਹਾਨੂੰ ਉਨ੍ਹਾਂ ਦਾ ਨਾਂ ਲੈਣਾ ਹੀ ਪਵੇਗਾ, ਜਿਸ ਕਾਰਨ ਕਾਫੀ ਹੰਗਾਮਾ ਹੋਇਆ ਅਤੇ ਧਰਨਾ ਸਮਾਪਤ ਹੋ ਗਿਆ।

ਇਸ ਵਿਵਾਦ ਬਾਰੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਦਾ ਕੋਈ ਆਧਾਰ ਨਹੀਂ ਹੈ, ਉਹ ਪਾਰਟੀ ਦਾ ਮਾਣ ਵਧਾ ਰਹੇ ਹਨ। ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕਾਂਗਰਸ ਦੀ ਇੰਨੀ ਵੱਡੀ ਹਾਰ ਦੇ ਬਾਵਜੂਦ ਉਸ ਨੂੰ ਸਮਝ ਨਹੀਂ ਆਈ। ਕਾਂਗਰਸ ਦਾ ਧਰਨਾ ਅਨੁਸ਼ਾਸਨਹੀਣਤਾ ਕਾਰਨ ਅਸਫ਼ਲ ਰਿਹਾ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੁਝ ਆਗੂਆਂ ਨੇ ਕਾਂਗਰਸ ਦਾ ਤਮਾਸ਼ਾ ਬਣਾਇਆ ਹੋਇਆ ਹੈ।

ਇੰਝ ਸ਼ੁਰੂ ਹੋਇਆ ਵਿਵਾਦ

ਨਵਜੋਤ ਸਿੰਘ ਸਿੱਧੂ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਮਾਨਦਾਰ ਸਾਥੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਭਾਸ਼ਣ ਦੇਣ ਨਾਲ ਕੁਝ ਨਹੀਂ ਮਿਲੇਗਾ। ਮਜ਼ਦੂਰ ਦੀ ਬਾਂਹ ਫੜਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਬੇਈਮਾਨਾਂ ਨਾਲ ਨਹੀਂ ਸਗੋਂ ਇਮਾਨਦਾਰ ਆਦਮੀ ਦੇ ਨਾਲ ਖੜੇਗਾ। ਉਸ ਨੇ ਕਿਹਾ ਮੈਨੂੰ ਗਾਲ੍ਹਾਂ ਕੱਢੋ ਪਰ ਤੁਸੀਂ ਆਪਣਾ ਜਲੂਸ ਕਿਉਂ ਕੱਢ ਰਹੇ ਹੋ। ਉਨ੍ਹਾਂ ਕਿਹਾ ਕਿ ਉਹ ਕਿਸੇ ਦਾ ਨਾਂ ਨਹੀਂ ਲੈਣਗੇ। ਇਸ ਵਿੱਚ ਬਰਿੰਦਰ ਢਿੱਲੋਂ ਨੇ ਨਾਂ ਲੈਣ ਦੀ ਗੱਲ ਕਹੀ ਤਾਂ ਮਾਮਲਾ ਭਖ ਗਿਆ।

Vinkmag ad
Share Our Daily Posts

News Desk

Read Previous

ਨਿੱਜੀ ਸਕੂਲਾਂ ‘ਤੇ ਸ਼ਿੰਕਜਾ? ਪੰਜਾਬ ਸਰਕਾਰ ਨੇ ਬਣਾਈਆਂ ਟੀਮਾਂ,ਫ਼ੀਸਾਂ ਦੇ ਵੇਰਵੇ ਜਾਂਚਣ ਲਈ ਪ੍ਰੋਫ਼ਾਰਮਾ ਜਾਰੀ

Read Next

ਰਿਸ਼ਵਤ ਲੈਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਏਐੱਸਆਈ ਤੇ ਹੈੱਡ ਕਾਂਸਟੇਬਲ ਖ਼ਿਲਾਫ਼ ਮਾਮਲਾ ਦਰਜ, ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਦਿੱਤੀ ਸੀ ਸ਼ਿਕਾਇਤ