Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਰਿਸ਼ਵਤ ਲੈਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਏਐੱਸਆਈ ਤੇ ਹੈੱਡ ਕਾਂਸਟੇਬਲ ਖ਼ਿਲਾਫ਼ ਮਾਮਲਾ ਦਰਜ, ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਦਿੱਤੀ ਸੀ ਸ਼ਿਕਾਇਤ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ’ਤੇ ਦਿੱਤੀਆਂ ਸ਼ਿਕਾਇਤਾਂ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵਿਜੀਲੈਂਸ ਬਿਊਰੋ ਨੇ ਆਮ ਲੋਕਾਂ ਦੇ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਇਕ ਏਐੱਸਆਈ ਅਤੇ ਇਕ ਹੈੱਡ ਕਾਂਸਟੇਬਲ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਦੋਵਾਂ ਮਾਮਲਿਆਂ ’ਚ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਨਹੀਂ ਹੋ ਸਕੀ। ਪਹਿਲੇ ਮਾਮਲੇ ’ਚ ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਥਾਣਾ ਡਵੀਜ਼ਨ ਨੰ. ਦੇ ਸਾਂਝ ਕੇਂਦਰ ’ਚ ਤਾਇਨਾਤ ਏਐੱਸਆਈ ਦਿਲਬਾਗ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਨਿਊ ਦੀਪ ਨਗਰ ਦੇ ਰਹਿਣ ਵਾਲੇ ਰਾਹੁਲ ਸਾਹਨੀ ਨੇ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਨੇ ਉਸ ਦੇ ਪਾਸਪੋਰਟ ਰੀਨਿਊ ਦੀ ਵੈਰੀਫਿਕੇਸ਼ਨ ਕਰਨ ਦੇ ਬਦਲੇ ’ਚ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਪਰ ਬਾਅਦ ’ਚ 13 ਹਜ਼ਾਰ ’ਤੇ ਗੱਲ ਮੁਕਾਈ। ਇਸੇ ਤਹਿਤ ਡੀਐੱਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਿਊਰੋ ਨੇ ਦੂਸਰਾ ਮਾਮਲਾ ਥਾਣਾ ਜਮਾਲਪੁਰ ’ਚ ਤਾਇਨਾਤ ਏਐੱਸਆਈ ਕਮਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ।

ਪੰਜਾਬ ਦੇ ਜ਼ਿਲ੍ਹਿਆਂ ਨੂੰ ਸੱਤ ਰੇਂਜਾਂ ’ਚ ਵੰਡਿਆ

ਤਾਜਪੁਰ ਰੋਡ ਦੇ ਸਾਈਂ ਇਨਕਲੇਵ ਦੇ ਰਹਿਣ ਵਾਲੇ ਕੁਲਦੀਪ ਵਰਮਾ ਨੇ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ, ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਨੇ ਥਾਣਾ ਜਮਾਲਪੁਰ ’ਚ ਉਸ ਦੇ ਪਿਤਾ ਤੇ ਭਰਾ ਖ਼ਿਲਾਫ਼ ਦਰਜ ਇਕ ਮਾਮਲੇ ਦੀ ਇਨਕੁਆਰੀ ’ਚ ਉਸ ਨੇ ਕੇਸ ਨੂੰ ਰਫਾ-ਦਫਾ ਕਰਨ ਲਈ 30 ਹਜ਼ਾਰ ਰੁਪਏ ਦੇ ਮੰਗ ਕੀਤੀ ਸੀ, ਜਿਸ ਵਿੱਚੋਂ ਉਸ ਨੂੰ ਪੰਜ ਹਜ਼ਾਰ ਰੁਪਏ ਦੇ ਦਿੱਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤਾਂ ਅਤੇ ਸਬੂਤਾਂ ਦੇ ਆਧਾਰ ’ਤੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ’ਚ ਦੋਸ਼ੀ ਪਾਏ ਜਾਣ ’ਤੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਪੰਜਾਬ ਦੇ ਜ਼ਿਲ੍ਹਿਆਂ ਨੂੰ ਸੱਤ ਸ਼੍ਰੇਣੀਆਂ ’ਚ ਵੰਡਿਆ ਗਿਆ ਹੈ। ਅੰਮਿ੍ਰਤਸਰ, ਜਲੰਧਰ, ਰੋਪੜ, ਮੋਹਾਲੀ, ਲੁਧਿਆਣਾ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਆਦਿ ਰੇਂਜ ਬਣਾਏ ਗਏ ਹਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਮਹਿੰਗਾਈ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ ਭਿੜੇ ਕਾਂਗਰਸੀ, ਸਿੱਧੂ ਤੇ ਢਿੱਲੋਂ ‘ਚ ਆਹਮੋ- ਸਾਹਮਣੇ, ਧਰਨਾ ਸਮਾਪਤ

Read Next

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ, ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ਼ ਪ੍ਰਾਜੈਕਟ ਮੰਨਜ਼ੂਰ ਕਰਨ ਦੀ ਕੀਤੀ ਅਪੀਲ