Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ, ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ਼ ਪ੍ਰਾਜੈਕਟ ਮੰਨਜ਼ੂਰ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ ਪ੍ਰਾਜੈਕਟਾਂ ਨੂੰ ਜਲਦੀ ਮੰਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਗਈ ਅਤੇ ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਖਾਕਾ ਪੇਸ਼ ਕੀਤਾ ਗਿਆ।

ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਦੌਰਾਨ ਸੂਬੇ ਦੀਆਂ 9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ ਕੀਤੀ ਜਿਨ੍ਹਾਂ ਵਿਚ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਸੜਕ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਸੜਕ ਸ਼ਾਮਲ ਹਨ। ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਕਿਸਾਨਾਂ ਲਈ ਸੁਖਾਲੀ ਪਹੁੰਚ ਦੀ ਸਹੂਲਤ ਲਈ ਸੂਬੇ ਦੇ ਕੈਬਨਿਟ ਮੰਤਰੀ ਵੱਲੋਂ ਸ੍ਰੀ ਗਡਕਰੀ ਨੂੰ ਪੰਜਾਬ ਦੇ ਨਵੇਂ ਪ੍ਰਸਤਾਵਤ ਐਕਪ੍ਰੈਸਵੇਜ਼ ਦੇ ਨਾਲ-ਨਾਲ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਦੀ ਵੀ ਅਪੀਲ ਕੀਤੀ ਗਈ।

ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਮੌਜੂਦ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਦੇ ਸਲਾਨਾ ਫੰਡ ਨੂੰ ਵਧਾ ਕੇ 300 ਕਰੋੜ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਸੂਬਾ ਸਰਕਾਰ ਸਾਲ 2022-23 ਲਈ 3300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਸ਼ੁਮਾਰ ਵਾਲਾ ਸਲਾਨਾ ਐਕਸ਼ਨ ਪਲਾਨ ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਨੂੰ ਮੰਨਜ਼ੂਰੀ ਲਈ ਦਾਖਲ ਕਰਨ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਵਿਚ ਸ਼ਹਿਰਾਂ ਜਿਵੇਂ ਕਪੂਰਥਲਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਲਈ ਬਾਈਪਾਸ, ਸੂਬੇ ਅੰਦਰ ਘੱਟ ਚੌੜੀਆਂ ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਤੋਂ ਇਲਾਵਾ ਨਵੇਂ ਵੱਧ ਉਚਾਈ ਵਾਲੇ ਪੁੱਲਾਂ (ਐਚ.ਐਲ.ਬੀ.)ਅਤੇ ਰੇਲਵੇ ਉਪਰਲੇ ਪੁਲ (ਆਰ.ਓ.ਬੀ.) ਸ਼ਾਮਲ ਹਨ।

ਮੀਟਿੰਗ ਵਿਚ ਮੈਂਬਰ (ਪ੍ਰਾਜੈਕਟ) ਕੌਮੀ ਮਾਰਗ ਅਥਾਰਟੀ, ਭਾਰਤ ਸ੍ਰੀ ਮਨੋਜ ਕੁਮਾਰ, ਮੁੱਖ ਇੰਜਨੀਅਰ ਕੌਮੀ ਮਾਰਗ, ਪੰਜਾਬ ਸ੍ਰੀ ਐਨ.ਆਰ.ਗੋਇਲ ਤੋਂ ਇਲਾਵਾ ਕੇਂਦਰੀ ਸੜਕ ਤੇ ਹਾਈਵੇਜ਼ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਅਧਿਕਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਰਿਸ਼ਵਤ ਲੈਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਏਐੱਸਆਈ ਤੇ ਹੈੱਡ ਕਾਂਸਟੇਬਲ ਖ਼ਿਲਾਫ਼ ਮਾਮਲਾ ਦਰਜ, ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਦਿੱਤੀ ਸੀ ਸ਼ਿਕਾਇਤ

Read Next

CM ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ