Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸੀਐੱਮ ਪੰਜਾਬ ਦਾ ਵੱਡਾ ਬਿਆਨ, ਪ੍ਰਸਾਰਨ ਦਾ ਸਾਰਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸਜੀਪੀਸੀ ਨੂੰ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਸਾਰੇ ਰੇਡੀਓ ਤੇ ਆਧੁਨਿਕ ਯੰਤਰਾਂ ’ਤੇ ਹੋਵੇ। ਉਨ੍ਹਾਂ ਹੋਰ ਕਿਹਾ ਕਿ ਦੁਨੀਆ ’ਚ ਗੁਰਬਾਣੀ ਦੇ ਪ੍ਰਸਾਰ ਲਈ ਪੰਜਾਬ ਸਰਕਾਰ ਜ਼ਰੂਰੀ ਕਦਮ ਚੁੱਕੇਗੀ, ਇਸ ਲਈ ਜੋ ਵੀ ਖ਼ਰਚਾ ਆਵੇਗਾ, ਉਹ ਸਾਰਾ ਖ਼ਰਚਾ ਪੰਜਾਬ ਸਰਕਾਰ ਹੀ ਉਠਾਵੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਚਾਰ ਕਰਨਾ ਸਰਕਾਰ ਦਾ ਧਰਮ ਵੀ ਹੈ। ਉਨ੍ਹਾਂ ਦਰਬਾਰ ਸਾਹਿਬ ਨੂੰ ਆਧੁਨਿਕ ਤਰੀਕੇ ਨਾਲ ਲੈਸ ਕਰਨ ਲਈ ਵੀ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਤੋਂ ਹਰ ਮਾਧਿਅਮ ਰਾਹੀਂ ਗੁਰਬਾਣੀ ਦੇ ਪ੍ਰਸਾਰਨ ਦਾ ਖ਼ਰਚਾ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਿਸ ਤਰ੍ਹਾਂ ਦੇ ਇਨਫਰਾਸਟੱਕਚਰ ਦੀ ਲੋੜ ਹੈ, ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਨਵੀਂ ਤਕਨਾਲੋਜੀ ਦੇ ਕੈਮਰੇ ਹੋਰ ਤਕਨੀਕਾਂ ’ਤੇ ਜੋ ਵੀ ਖ਼ਰਚਾ ਆਵੇਗਾ, ਸਰਕਾਰ ਵੱਲੋਂ ਕੀਤਾ ਜਾਵੇਗਾ। ਅਸੀਂ ਚਾਹੁੰਦੇ ਹਾਂ ਕਿ ਸਚਖੰਡ ਤੋਂ ਗੁਰਬਾਣੀ ਦਾ ਪ੍ਰਸਾਰ ਸਾਰੀ ਦੁਨੀਆ ’ਚ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਇਸ ਸਮੇਂ ਸਿਰਫ਼ ਪੀਟੀਸੀ ’ਤੇ ਹੀ ਹੋ ਰਿਹਾ ਹੈ। ਲੰਮੇ ਸਮੇਂ ਤੋਂ ਹੋਰ ਟੀਵੀ ਚੈਨਲ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਾਰਿਆਂ ਨੂੰ ਮਿਲਣਾ ਚਾਹੀਦਾ ਹੈ ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਅਜਿਹੀ ਕੋਈ ਯੋਜਨਾ ਹੈ, ਇਸ ਬਾਰੇ ਉਨ੍ਹਾਂ ਨੂੰ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਲਿਖਤੀ ਦਿੱਤਾ ਜਾਵੇ। ਉਸ ਤੋਂ ਬਾਅਦ ਹੀ ਉਹ ਇਸ ’ਤੇ ਕੋਈ ਟਿੱਪਣੀ ਕਰ ਸਕਣਗੇ।

Vinkmag ad
Share Our Daily Posts

News Desk

Read Previous

CM ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ

Read Next

ਜਨਤਾ ਲਈ ਮਾਨ ਸਰਕਾਰ ਦਾ ਇਕ ਹੋਰ ਕਦਮ, ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼