Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਨੱਥ ਪਾਉਣ ਦੀ ਕਵਾਇਦ ਤੇਜ਼

ਲੁਧਿਆਣਾ : ਲੁਧਿਆਣਾ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਲੋਕਾਂ ਦੀ ਸ਼ਿਕਾਇਤ ਹੈ ਕਿ ਪ੍ਰਾਈਵੇਟ ਸਕੂਲ ਮਨਮਾਨੀ ਫੀਸ ਵਸੂਲਦੇ ਹਨ। ਇੱਥੋਂ ਤਕ ਕਿ ਬੱਚੇ ਵੀ ਵਿਸ਼ੇਸ਼ ਦੁਕਾਨਾਂ ਤੋਂ ਕਿਤਾਬਾਂ, ਸਟੇਸ਼ਨਰੀ, ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਖਰੀਦਣ ਲਈ ਮਜਬੂਰ ਹਨ। ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਈਵੇਟ ਸਕੂਲਾਂ ਖਿਲਾਫ ਇਨ੍ਹਾਂ ਗੱਲਾਂ ‘ਤੇ ਸ਼ਿਕੰਜਾ ਕੱਸਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਸਮੇਂ-ਸਮੇਂ ‘ਤੇ ਸਕੂਲਾਂ ਦੀ ਚੈਕਿੰਗ ਵੀ ਕਰ ਰਹੀਆਂ ਹਨ।

ਸਕੂਲ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਟੀਮਾਂ ਤਿਆਰ ਕਰ ਕੇ ਪ੍ਰਾਈਵੇਟ ਸਕੂਲਾਂ ‘ਚ ਫੀਸਾਂ, ਵਰਦੀਆਂ, ਕਿਤਾਬਾਂ ਅਤੇ ਸਟੇਸ਼ਨਰੀ ਆਦਿ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਕੂਲਾਂ ‘ਚ ਵਿਜ਼ਿਟ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਜਿਨ੍ਹਾਂ ਸਕੂਲਾਂ ‘ਚ ਟੀਮਾਂ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ, ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਸਾਰੇ ਜ਼ਿਲ੍ਹਿਆਂ ਨੂੰ ਗੂਗਲ ਫਾਰਮ ਰਾਹੀਂ ਆਪਣੀ ਰਿਪੋਰਟ ਸਿੱਖਿਆ ਵਿਭਾਗ ਨੂੰ ਸੌਂਪਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕੁਝ ਟੀਮਾਂ ਅਜਿਹੀਆਂ ਹਨ, ਜਿਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਸ਼ਿਕਾਇਤਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਉਹ ਸਮੇਂ-ਸਮੇਂ ‘ਤੇ ਆਪਣੀਆਂ ਤਿਆਰ ਰਿਪੋਰਟਾਂ ਭੇਜ ਸਕੇ।

ਸਿੱਖਿਆ ਵਿਭਾਗ ਵੀ ਆਪਣੇ ਪੱਧਰ ’ਤੇ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰ ਕੇ ਕਾਰਵਾਈ ਕਰ ਰਿਹਾ ਹੈ। ਜ਼ਿਲ੍ਹਾ ਪੱਧਰੀ ਫੀਸ ਰੈਗੂਲੇਟਰੀ ਕਮੇਟੀਆਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖੀ ਜਾਵੇਗੀ, ਜਿਸ ਲਈ ਮੁੱਖ ਦਫ਼ਤਰ ਵੱਲੋਂ ਵਿਸ਼ੇਸ਼ ਟੀਮਾਂ ਵੀ ਬਣਾਈਆਂ ਗਈਆਂ ਹਨ।

Vinkmag ad
Share Our Daily Posts

News Desk

Read Previous

ਜਨਤਾ ਲਈ ਮਾਨ ਸਰਕਾਰ ਦਾ ਇਕ ਹੋਰ ਕਦਮ, ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼

Read Next

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਹੋਈ ਵੱਡੀ ਕਾਰਵਾਈ, ਪੰਜਾਬ ‘ਚ 10 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ASI ਖਿਲਾਫ਼ ਕੇਸ ਦਰਜ