Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਹੋਈ ਵੱਡੀ ਕਾਰਵਾਈ, ਪੰਜਾਬ ‘ਚ 10 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ASI ਖਿਲਾਫ਼ ਕੇਸ ਦਰਜ

ਸ੍ਰੀ ਮੁਕਤਸਰ ਸਾਹਿਬ : ਵਿਜੀਲੈਂਸ ਬਿਊਰੋ ਨੇ ਲੰਬੀ ਬਲਾਕ ਦੇ ਪਿੰਡ ਵੜਿੰਗ ਖੇੜਾ ਦੇ ਵਸਨੀਕ ਇੱਕ ਵਿਅਕਤੀ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੁਲਿਸ ਚੌਕੀ ਕਿੱਲਿਆਂਵਾਲੀ ਦੇ ਏ.ਐਸ.ਆਈ ਹਰਜੀਤ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਏਐਸਆਈ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਏ.ਐੱਸ.ਆਈ ‘ਤੇ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਡੀਐਸਪੀ ਸੰਦੀਪ ਸਿੰਘ ਨੇ ਦੱਸਿਆ ਕਿ ਪਿੰਡ ਵੜਿੰਗ ਖੇੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ‘ਤੇ ਉਹ ਅਦਾਲਤ ਗਿਆ। ਅਦਾਲਤ ਨੇ ਮਾਮਲੇ ਦੀ ਜਾਂਚ ਲਈ ਪੁਲੀਸ ਨੂੰ ਉਸ ਨੂੰ ਜਾਂਚ ਵਿੱਚ ਸ਼ਾਮਲ ਕਰਨ ਦੇ ਹੁਕਮ ਦਿੱਤੇ ਸਨ ਪਰ ਇਸ ਕੇਸ ਦੀ ਦੇਖ-ਰੇਖ ਕਰ ਰਹੇ ਏਐਸਆਈ ਹਰਜੀਤ ਸਿੰਘ ਨੇ ਉਸ ਨੂੰ ਜਾਂਚ ਵਿਚ ਸ਼ਾਮਲ ਕਰਨ ਦੇ ਬਦਲੇ ਦਸ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੀਤੀ 5 ਅਪਰੈਲ ਨੂੰ ਗੁਰਦੀਪ ਨੇ ਏਐਸਆਈ ਹਰਜੀਤ ਨੂੰ ਕੁਝ ਪੈਸੇ ਦਿੰਦੇ ਹੋਏ ਆਪਣੇ ਮੋਬਾਈਲ ’ਤੇ ਵੀਡੀਓ ਬਣਾ ਲਈ ਸੀ।

ਵੀਡੀਓ ਵਿੱਚ ਏਐਸਆਈ ਹਰਜੀਤ ਸਿੰਘ ਗੁਰਦੀਪ ਸਿੰਘ ਨੂੰ ਪੈਸੇ ਵਾਪਸ ਕਰ ਰਿਹਾ ਹੈ, ਉਸਨੂੰ ਸਾਰੇ ਪੈਸੇ ਲਿਆਉਣ ਲਈ ਕਹਿ ਰਿਹਾ ਹੈ। ਇਸ ਤੋਂ ਬਾਅਦ ਗੁਰਦੀਪ ਸਿੰਘ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੂੰ ਵੀਡੀਓ ਭੇਜ ਕੇ ਸ਼ਿਕਾਇਤ ਕੀਤੀ ਸੀ। ਜਾਂਚ ਦੇ ਹੁਕਮ ਮਿਲੇ ਹਨ। ਵੀਡੀਓ ਦੀ ਜਾਂਚ ਤੋਂ ਬਾਅਦ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਏ.ਐਸ.ਆਈ ਹਰਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਨੱਥ ਪਾਉਣ ਦੀ ਕਵਾਇਦ ਤੇਜ਼

Read Next

ਗੁਰਬਾਣੀ ਕੀਰਤਨ ਦੇ ਪ੍ਰਸਾਰਣ ਨੂੰ ਲੈਕੇ ਹੁਣ ਅਕਾਲ ਤਖ਼ਤ ਦੇ ਜਥੇਦਾਰ ਦਾ ਆਇਆ ਬਿਆਨ, ਜਾਣੋ ਕੀ ਕਿਹਾ