Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਜਲੰਧਰ ਦੇ ਜੱਜ ਨੂੰ ਵ੍ਹਟਸਐਪ ‘ਤੇ ਮਿਲੀ ਅਜੀਬ ਧਮਕੀ, ਅਣਜਾਣ ਵਿਅਕਤੀ ਨੇ ਫੋਨ ਕਰ ਕੇ ਕਿਹਾ – ‘ਪੈਸੇ ਦਿਓ ਵਰਨਾ…

ਜਲੰਧਰ। ਮਹਾਨਗਰ ਵਿੱਚ ਇੱਕ ਜੱਜ ਨੂੰ ਅਜੀਬ ਧਮਕੀਆਂ ਮਿਲ ਰਹੀਆਂ ਹਨ। ਵਟਸਐਪ ‘ਤੇ ਇਕ ਵਿਅਕਤੀ ਲਗਾਤਾਰ ਮੈਸੇਜ ਭੇਜ ਕੇ ਪੈਸੇ ਦੀ ਮੰਗ ਕਰ ਰਿਹਾ ਹੈ। ਪੈਸੇ ਨਾ ਦੇਣ ‘ਤੇ ਉਸ ਨੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਥਾਣਾ ਬਾਰਾਦਰੀ ਦੀ ਪੁਲਿਸ ਨੇ ਜੱਜ ਨੂੰ ਧਮਕੀਆਂ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਏਸੀਪੀ ਸੁਖਦੀਪ ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਇਸ ਸਬੰਧੀ ਏਸੀਪੀ ਸੁਖਦੀਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨੰਬਰਾਂ ਤੋਂ ਵਟਸਐਪ ਮੈਸੇਜ ਆਏ ਜਾਂ ਕਾਲ ਕੀਤੇ ਗਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਾਲ ਕਰਨ ਅਤੇ ਮੈਸੇਜ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਸੀਪੀ ਤੇਜਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਟੀ ਜੱਜ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਅਣਪਛਾਤੇ ਨੰਬਰਾਂ ਤੋਂ ਕਾਲਾਂ ਆ ਰਹੀਆਂ ਹਨ। ਜਦੋਂ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਵਟਸਐਪ ‘ਤੇ ਇਕ ਮੈਸੇਜ ਆਇਆ, ਜਿਸ ‘ਚ ਕਿਸੇ ਨੇ ਵਾਇਸ ਮੈਸੇਜ ਰਾਹੀਂ ਕਿਹਾ ਕਿ ਉਸ ਨੂੰ ਪੈਸੇ ਦਿਓ ਨਹੀਂ ਤਾਂ ਉਹ ਖੁਦਕੁਸ਼ੀ ਕਰ ਲਵੇਗਾ। ਜੱਜ ਨੇ ਕਿਹਾ ਸੀ ਕਿ ਉਸ ਦਾ ਕੋਈ ਲੈਣ-ਦੇਣ ਨਹੀਂ ਸੀ ਅਤੇ ਨਾ ਹੀ ਉਹ ਸੰਦੇਸ਼ ਭੇਜਣ ਵਾਲੇ ਵਿਅਕਤੀ ਨੂੰ ਜਾਣਦਾ ਸੀ। ਡੀਸੀਪੀ ਤੇਜਾ ਨੇ ਦੱਸਿਆ ਕਿ ਹੁਣ ਤਕ ਜਿਨ੍ਹਾਂ ਨੰਬਰਾਂ ਤੋਂ ਕਾਲ ਜਾਂ ਮੈਸੇਜ ਆਏ ਹਨ, ਉਹ ਸਾਰੇ ਬੰਦ ਜਾ ਰਹੇ ਹਨ। ਏਸੀਪੀ ਸੁਖਦੀਪ ਸਿੰਘ ਜਲਦੀ ਹੀ ਮਾਮਲੇ ਨੂੰ ਟਰੇਸ ਕਰਕੇ ਕਾਲਰ ਨੂੰ ਫੜਨਗੇ।

Vinkmag ad
Share Our Daily Posts

News Desk

Read Previous

ਗੁਰਬਾਣੀ ਕੀਰਤਨ ਦੇ ਪ੍ਰਸਾਰਣ ਨੂੰ ਲੈਕੇ ਹੁਣ ਅਕਾਲ ਤਖ਼ਤ ਦੇ ਜਥੇਦਾਰ ਦਾ ਆਇਆ ਬਿਆਨ, ਜਾਣੋ ਕੀ ਕਿਹਾ

Read Next

ਕਾਨੂੰਨ ਤਾਕ ‘ਤੇ ਰੱਖ ਜਲੰਧਰ ‘ਚ ਵਿਆਹ ਸਮਾਗਮ ‘ਚ ਸ਼ਰ੍ਹੇਆਮ ਚੱਲੀਆਂ ਗੋਲੀਆਂ, ਨੇਤਾ ਦੀ ਸੀਸੀਟੀਵੀ ਫੁਟੇਜ ਹੋਈ ਵਾਇਰਲ