Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਪੇਸ਼ੀ ‘ਤੇ ਆਏ ਨੌਜਵਾਨ ਨੇ ਕੀਤੀ ਭੱਜਣ ਦੀ ਕੋਸ਼ਿਸ਼, ਡਿਊਟੀ ‘ਤੇ ਤਾਇਨਾਤ ਪੀਸੀਆਰ ਮੁਲਾਜ਼ਮਾਂ ਨੇ ਕੀਤਾ ਕਾਬੂ

ਜਲੰਧਰ : ਅਦਾਲਤ ਵਿੱਚ ਭੋਗਪੁਰ ਥਾਣੇ ਦੀ ਪੁਲਿਸ ਜਦ ਇਕ ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ੀ ‘ਤੇ ਲਿਆਈ ਤਾਂ ਉਸ ਨੇ ਪਹਿਲੀ ਮੰਜ਼ਿਲ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਮੁਲਾਜ਼ਮਾਂ ਵੱਲੋਂ ਰੋਲਾ ਪਾਉਣ ਤੇ ਹੇਠਾਂ ਡਿਊਟੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਉਸ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਭੋਗਪੁਰ ਪੁਲਸ ਦੇ ਹਵਾਲੇ ਕਰ ਦਿੱਤਾ।

ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਵਾਸੀ ਪਿੰਡ ਭਟਨੂਰਾ ਕਲਾਂ ਭੋਗਪੁਰ ਨੂੰ ਥਾਣਾ ਭੋਗਪੁਰ ਦੀ ਪੁਲਿਸ ਨੇ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਸੀ। ਸ਼ੁੱਕਰਵਾਰ ਸਵੇਰੇ ਪੁਲਿਸ ਉਸ ਨੂੰ ਪੇਸ਼ ਕਰਨ ਲਈ ਅਦਾਲਤ ਵਿਚ ਲਿਆਈ ਸੀ। ਜਿੱਦਾਂ ਹੀ ਪੁਲਿਸ ਮੁਲਾਜ਼ਮ ਉਸ ਨੂੰ ਅਦਾਲਤ ਦੀ ਪਹਿਲੀ ਮੰਜ਼ਿਲ ਵਿੱਚ ਲੈ ਕੇ ਜਾ ਰਹੇ ਸਨ ਤਾਂ ਉਹ ਮੁਲਾਜ਼ਮਾਂ ਨੂੰ ਗੱਚਾ ਦੇ ਕੇ ਉੱਥੋਂ ਭੱਜ ਪਿਆ। ਜਿਸ ਨਾਲ ਮੌਕੇ ‘ਤੇ ਹਫੜਾ ਦਫੜੀ ਮੱਚ ਗਈ ਤੇ ਪੁਲਿਸ ਮੁਲਾਜ਼ਮ ਉਸ ਦੇ ਪਿੱਛੇ ਭੱਜੇ। ਅਦਾਲਤ ਦੇ ਅੰਦਰੋਂ ਰੌਲਾ ਸੁਣ ਕੇ ਗੇਟ ਤੇ ਤਾਇਨਾਤ ਪੀਸੀਆਰ ਦੇ ਮੁਲਾਜ਼ਮ ਮੁਸਤੈਦ ਹੋ ਗਏ ਅਤੇ ਉੱਥੋਂ ਭੱਜ ਰਹੇ ਪੀਸੀਆਰ ਦੇ ਮੁਲਾਜ਼ਮਾਂ ਨੇ ਉਸ ਨੂੰ ਗੇਟ ਦੇ ਕੋਲੋਂ ਹੀ ਕਾਬੂ ਕਰ ਲਿਆ। ਪੀਸੀਐਸ ਦੇ ਮੁਲਾਜ਼ਮਾਂ ਨੇ ਉਸ ਨੂੰ ਥਾਣਾ ਭੋਗਪੁਰ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਭੋਗਪੁਰ ਪੁਲਸ ਵੱਲੋਂ ਫਿਰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

Vinkmag ad
Share Our Daily Posts

News Desk

Read Previous

ਕਾਨੂੰਨ ਤਾਕ ‘ਤੇ ਰੱਖ ਜਲੰਧਰ ‘ਚ ਵਿਆਹ ਸਮਾਗਮ ‘ਚ ਸ਼ਰ੍ਹੇਆਮ ਚੱਲੀਆਂ ਗੋਲੀਆਂ, ਨੇਤਾ ਦੀ ਸੀਸੀਟੀਵੀ ਫੁਟੇਜ ਹੋਈ ਵਾਇਰਲ

Read Next

ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਸਬੰਧੀ ਤਿਆਰੀਆਂ ਮੁਕੰਮਲ,ਭਾਰਤ ਤੋਂ ਇਲਾਵਾ ਵਿਦੇਸ਼ੀ ਸਿੱਖ ਸੰਗਤਾਂ ਪੁੱਜਣੀਆਂ ਸ਼ੁਰੂ