Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਸਬੰਧੀ ਤਿਆਰੀਆਂ ਮੁਕੰਮਲ,ਭਾਰਤ ਤੋਂ ਇਲਾਵਾ ਵਿਦੇਸ਼ੀ ਸਿੱਖ ਸੰਗਤਾਂ ਪੁੱਜਣੀਆਂ ਸ਼ੁਰੂ

ਅੰਮ੍ਰਿਤਸਰ : ਖ਼ਾਲਸੇ ਦਾ ਸਾਜਨਾ ਵਿਸਾਖੀ ਦਾ ਪਵਿੱਤਰ ਦਿਹਾਡ਼ਾ ਮਨਾਉਣ ਲਈ ਪਾਕਿਸਤਾਨ ਪੁੱਜਣ ਵਾਲੀਆਂ ਸਿੱਖ ਸੰਗਤਾਂ ਦੀ ਆਮਦ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ। ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਇੰਦਰਜੀਤ ਸਿੰਘ ਕਰਤਾਰਪੁਰ ਤੇ ਡਾ. ਮਾਹੀਪਾਲ ਸਿੰਘ ਲਾਹੌਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਖ਼ਾਲਸੇ ਦਾ ਜਨਮ ਦਿਹਾਡ਼ਾ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਪਾਕਿਸਤਾਨ ਵਿਖੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਦੀ ਆਮਦ ਸਬੰਧੀ ਸਾਰੇ ਪ੍ਰਬੰਧ ਪਾਕਿਸਤਾਨ ਔਕਾਫ਼ ਬੋਰਡ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂ 12 ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਆਉਣਗੇ ਜਿਨ੍ਹਾਂ ਨੂੰ ਵਿਸ਼ੇਸ਼ ਟਰੇਨਾਂ ਰਾਹੀਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਲਿਆਂਦਾ ਜਾਵੇਗਾ ਉਥੇ ਹੀ ਇਸ ਤੋਂ ਪਹਿਲਾਂ ਵੱਖ-ਵੱਖ ਦੇਸ਼ਾਂ ਦੇ ਸਿੱਖ ਸ਼ਰਧਾਲੂ ਵੱਡੀ ਗਿਣਤੀ ਵਿਚ ਪਾਕਿਸਤਾਨ ਵਿਖੇ ਪੁੱਜਣਾ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੇ ਹੋਏ 13 ਅਪ੍ਰੈਲ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜਣਗੇ ਜਿੱਥੇ 14 ਅਪ੍ਰੈਲ ਨੂੰ ਵਿਸਾਖੀ ਦਾ ਪਵਿੱਤਰ ਦਿਹਾਡ਼ਾ ਅਥਾਹ ਸ਼ਰਧਾ ਨਾਲ ਵੱਡੀ ਪੱਧਰ ’ਤੇ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਇਤਿਹਾਸਕ ਰੇਲਵੇ ਸਟੇਸ਼ਨ ਹਸਨ ਅਬਦਾਲ ਵਿਖੇ ਪਾਕਿਸਤਾਨ ਸਰਕਾਰ ਪਾਕਿਸਤਾਨ ਔਕਾਫ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਭਾਰਤੀ ਸ਼ਰਧਾਲੂਆਂ ਦਾ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਦਿਹਾਡ਼ੇ ਨੂੰ ਮਨਾਉਣ ਸਬੰਧੀ ਗੁਰਦੁਆਰਾ ਪੰਜਾ ਸਾਹਿਬ ਦੀ ਸੁੰਦਰ ਇਮਾਰਤ ਅਤੇ ਚੌਗਿਰਦੇ ਵਿਚ ਆਲੇ ਦੁਆਲੇ ਸੁੰਦਰ ਰੰਗ-ਬਿਰੰਗੀਆਂ ਲਾਈਟਾਂ ਨਾਲ ਦੀਪਮਾਲਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੈਡੀਕਲ ਸਹੂਲਤ ਟੈਲੀਫੋਨ ਸਹੂਲਤ ਲੰਗਰ ਰਿਹਾਇਸ਼ ਸਮੇਤ ਸਾਰੇ ਪ੍ਰਬੰਧ ਕਰ ਕੇ ਤਿਆਰੀ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਪੇਸ਼ੀ ‘ਤੇ ਆਏ ਨੌਜਵਾਨ ਨੇ ਕੀਤੀ ਭੱਜਣ ਦੀ ਕੋਸ਼ਿਸ਼, ਡਿਊਟੀ ‘ਤੇ ਤਾਇਨਾਤ ਪੀਸੀਆਰ ਮੁਲਾਜ਼ਮਾਂ ਨੇ ਕੀਤਾ ਕਾਬੂ

Read Next

PTC ਦੇ MD ਰਬਿੰਦਰ ਨਾਰਾਇਣਨ ਦਾ ਪੁਲਿਸ ਰਿਮਾਂਡ 11 ਅਪ੍ਰੈਲ ਤਕ ਵਧਾਇਆ, ਜਾਣੋ ਪੂਰਾ ਮਾਮਲਾ