Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

PTC ਦੇ MD ਰਬਿੰਦਰ ਨਾਰਾਇਣਨ ਦਾ ਪੁਲਿਸ ਰਿਮਾਂਡ 11 ਅਪ੍ਰੈਲ ਤਕ ਵਧਾਇਆ, ਜਾਣੋ ਪੂਰਾ ਮਾਮਲਾ

ਐੱਸਏਐੱਸ ਨਗਰ : ਪੀਟੀਸੀ ਮਿਸ ਪੰਜਾਬਣ ਮੁਕਾਬਲੇ ਦੀ ਇੱਕ ਪ੍ਰਤੀਯੋਗੀ ਤੋਂ ਗੈਰ-ਕਾਨੂੰਨੀ ਕੰਮ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਪੀਟੀਸੀ ਦੇ ਐੱਮਡੀ ਰਬਿੰਦਰ ਨਰਾਇਣ ਨੂੰ ਆਖਰੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਮੁਡ਼ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਬਿੰਦਰ ਨਰਾਇਣ ਨੂੰ 11 ਅਪ੍ਰੈਲ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਨੇ ਰਿਮਾਂਡ ਹਾਸਲ ਕਰਦਿਆਂ ਅਦਾਲਤ ’ਚ ਦਲੀਲ ਦਿੱਤੀ ਕਿ ਭਾਗ ਲੈਣ ਆਈਆਂ ਲਡ਼ਕੀਆਂ ਨਾਲ ਕੀਤੇ ਗਏ ਐਗਰੀਮੈਂਟ ਹਾਸਲ ਕਰਨੇ ਸਨ, ਜੋ ਕਿ ਪ੍ਰਦਰਸ਼ਨ ਦੌਰਾਨ ਕੀਤੇ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਨੈਨਸੀ ਉਮਾਨ ਅਤੇ ਨਿਹਾਰਿਕਾ ਤੋਂ ਇਲਾਵਾ ਜੇਡੀ ਰੈਜੀਡੈਂਸੀ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਪ੍ਰੋਡਿਊਸਰ ਲਕਸ਼ਮੀ ਦਾ ਵੀ ਸੁਣਵਾਈ ਤੋਂ ਬਾਅਦ ਰਿਮਾਂਡ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ 5 ਅਪ੍ਰੈਲ ਨੂੰ ਰਬਿੰਦਰ ਨਰਾਇਣ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਸੀ। ਜਦੋਂਕਿ ਇਸੇ ਕੇਸ ’ਚ ਨਾਮਜਦ ਮੁੱਖ ਮੁਲਜ਼ਮ ਨੈਨਸੀ ‘ਉਮਾਨ’ ਨੇ ਮੋਹਾਲੀ ਅਦਾਲਤ ’ਚ ਆਪਣੀ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮਿਸ ਪੰਜਾਬਣ ਦੇ ਮੈਗਾ ਆਡੀਸਨ ’ਚ ਹਿੱਸਾ ਲੈ ਰਹੀ ਲਡ਼ਕੀ ਦੇ ਪਿਤਾ ਨੇ 15 ਮਾਰਚ ਨੂੰ ਪੰਜਾਬ ਅਤੇ ਹਾਈਕੋਰਟ ’ਚ ਪਟੀਸਨ ਦਾਇਰ ਕੀਤੀ ਸੀ।

ਮਾਮਲਾ ਹਾਈਕੋਰਟ ਦੇ ਧਿਆਨ ’ਚ ਆਉਣ ਤੋਂ ਬਾਅਦ ਮਹਿਲਾ ਸੈੱਲ ਪੁਲਿਸ ਨੇ ਇਸ ਮਾਮਲੇ ’ਚ ਪੀਟੀਸੀ ਆਡੀਸਨ ਦੀ ‘ਨੈਨਸੀ’ ਉਮਾਨ ਅਤੇ ਨਿਹਾਰਿਕਾ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 341, 342, 343, 354,354ਏ, 354ਬੀ, 354ਸੀ, 328, 420 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਸੀ। 5 ਅਪਰੈਲ ਨੂੰ ਪੀਡ਼ਤਾਂ ਨੇ ਅਦਾਲਤ ’ਚ ਸੀਆਰਪੀਸੀ 164 ਤਹਿਤ ਬਿਆਨ ਵੀ ਦਰਜ ਕਰਵਾਏ ਸਨ। ਪੁਲਿਸ ਫ਼ਰਾਰ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਹੈ।

 

Vinkmag ad
Share Our Daily Posts

News Desk

Read Previous

ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਸਬੰਧੀ ਤਿਆਰੀਆਂ ਮੁਕੰਮਲ,ਭਾਰਤ ਤੋਂ ਇਲਾਵਾ ਵਿਦੇਸ਼ੀ ਸਿੱਖ ਸੰਗਤਾਂ ਪੁੱਜਣੀਆਂ ਸ਼ੁਰੂ

Read Next

ਵੱਡੀ ਖ਼ਬਰ : ਐਕਸ਼ਨ ਮੋਡ ‘ਚ ਭਗਵੰਤ ਮਾਨ ਸਰਕਾਰ, ਸੋਮਵਾਰ ਨੂੰ ਇਨ੍ਹਾਂ 419 ਨਿੱਜੀ ਸਕੂਲਾਂ ‘ਚ ਹੋਵੇਗੀ ਫੀਸਾਂ ਦੀ ਜਾਂਚ