Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਬਿਆਸ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 16 ਮੈਂਬਰੀ ਲੁਟੇਰਾ ਗਿਰੋਹ ਹਥਿਆਰਾਂ ਸਮੇਤ ਗ੍ਰਿਫ਼ਤਾਰ, ਤਿੰਨ ਕਾਰਾਂ ਵੀ ਬਰਾਮਦ

ਅੰਮ੍ਰਿਤਸਰ : ਥਾਣਾ ਬਿਆਸ ਦੀ ਪੁਲਿਸ ਨੇ 16 ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਸੱਤ ਰਾਈਫਲਾਂ, ਸੱਤ ਪਿਸਤੌਲ, 14 ਮੈਗਜ਼ੀਨ ਤੇ ਤਿੰਨ ਕਾਰਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਰੌਂਦ ਵੀਹ ਬਰਾਮਦ ਕੀਤੇ ਹਨ। ਐਸਪੀ ਮਨੋਜ ਠਾਕੁਰ ਤੇ ਐਸਪੀ ਜਗਜੀਤ ਸਿੰਘ ਵਾਲੀਆ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਠਿਆਲਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪਿੰਡ ਸ਼ੇਰੋ ਬਾਘਾ ਵਾਸੀ ਪ੍ਰਭਜੋਤ ਸਿੰਘ, ਜਵੰਦਪੁਰ ਵਾਸੀ ਜਰਮਨਜੀਤ ਸਿੰਘ, ਸਠਿਆਲਾ ਵਾਸੀ ਜਗਦੀਪ ਸਿੰਘ, ਬੱਲ ਸਰਾਂ ਵਾਸੀ ਗੁਰਪ੍ਰੀਤ ਸਿੰਘ, ਕੋਟ ਮਹਿਤਾਬ ਵਾਸੀ ਨਵਦੀਪ ਸਿੰਘ, ਫਾਜਿਲਪੁਰ ਵਾਸੀ ਰੁਪਿੰਦਰ ਸਿੰਘ, ਧਰਦਿਓ ਵਾਸੀ ਮਨਜਿੰਦਰ ਸਿੰਘ, ਪਿੰਡ ਸਠਿਆਲਾ ਵਾਸੀ ਰਣਜੀਤ ਸਿੰਘ, ਟਾਂਗਰਾ ਵਾਸੀ ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਵਾਸੀ ਪਿੰਡ ਚੰਬਲ, ਸਠਿਆਲਾ ਵਾਸੀ ਗੁਰਪ੍ਰੀਤ ਸਿੰਘ, ਵੇਰਕਾ ਵਾਸੀ ਰਵਿੰਦਰ ਸਿੰਘ, ਮਾਨਵਾਲਾ ਕਲਾਂ ਪਿੰਡ ਵਾਸੀ ਮਨਪ੍ਰੀਤ ਸਿੰਘ, ਬੇਅੰਤ ਸਿੰਘ ਵਾਸੀ ਬਥੂਨਗੜ੍ਹ ਅਤੇ ਵਿਜੇ ਕੁਮਾਰ ਵਾਸੀ ਅਬੋਹਰ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਏਨਾ ਹੀ ਨਹੀਂ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਾਜ਼ਮ ਹਥਿਆਰਾਂ ਦੇ ਜ਼ੋਰ ‘ਤੇ ਖਾਲੀ ਪਈ ਕੋਠੀਆਂ ‘ਤੇ ਵੀ ਕਬਜ਼ਾ ਕਰਦੇ ਹਨ।

ਇਸ ਆਧਾਰ ‘ਤੇ ਥਾਣਾ ਬਿਆਸ ਦੇ ਇੰਚਾਰਜ ਇੰਸਪੈਕਟਰ ਬਲਕਾਰ ਸਿੰਘ ਨੇ ਕਲਨੌਰੀ ਢਾਬੇ ਨੇੜਿਓਂ ਛਾਪਾ ਮਾਰ ਕੇ ਉਪਰੋਕਤ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਦੇ ਕਬਜ਼ੇ ‘ਚੋਂ ਸੱਤ ਰਾਈਫਲਾਂ, ਸੱਤ ਪਿਸਤੌਲ, 14 ਮੈਗਜ਼ੀਨ ਬਰਾਮਦ ਹੋਏ ਹਨ। ਬਾਅਦ ਵਿੱਚ ਮੁਲਜ਼ਮਾਂ ਦੇ ਕਹਿਣ ’ਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਮੁਲਜ਼ਮਾਂ ਵੱਲੋਂ ਪਿਛਲੇ ਸਮੇਂ ਦੌਰਾਨ ਕਿੰਨੀਆਂ ਲੁੱਟਾਂ-ਖੋਹਾਂ ਅਤੇ ਘਰਾਂ ‘ਤੇ ਕਬਜ਼ਾ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਐਸਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਗਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਉਕਤ ਹਥਿਆਰਾਂ ਦੀ ਖੇਪ ਕਿੱਥੋਂ ਅਤੇ ਕਿੰਨੇ ਵਿੱਚ ਖਰੀਦੀ ਸੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਐਕਸ਼ਨ ਮੋਡ ‘ਚ ਭਗਵੰਤ ਮਾਨ ਸਰਕਾਰ, ਸੋਮਵਾਰ ਨੂੰ ਇਨ੍ਹਾਂ 419 ਨਿੱਜੀ ਸਕੂਲਾਂ ‘ਚ ਹੋਵੇਗੀ ਫੀਸਾਂ ਦੀ ਜਾਂਚ

Read Next

ਜਲੰਧਰ ਦੇ ਕਰਤਾਰਪੁਰ ‘ਚ ਸ਼ਾਰਟ ਸਰਕਟ ਕਾਰਨ ਜਿੰਮ, AC, LCD ਤੇ ਫਰਿੱਜ ਨੂੰ ਲੱਗੀ ਅੱਗ