Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਜਲੰਧਰ ਦੇ ਕਰਤਾਰਪੁਰ ‘ਚ ਸ਼ਾਰਟ ਸਰਕਟ ਕਾਰਨ ਜਿੰਮ, AC, LCD ਤੇ ਫਰਿੱਜ ਨੂੰ ਲੱਗੀ ਅੱਗ

ਜਲੰਧਰ: ਕਰਤਾਰਪੁਰ ਦੇ ਵੱਡੇ ਤਾਲਾਬ ਨੇੜੇ ਗੋਸ਼ਾਲਾ ਰੋਡ ‘ਤੇ ਸਥਿਤ ਕਾਰਵਾ ਜਿਮ ‘ਚ ਸ਼ੁੱਕਰਵਾਰ ਸਵੇਰੇ ਕਰੀਬ 4 ਵਜੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਕਾਰਨ ਜਿੰਮ ‘ਚ ਰੱਖਿਆ ਕਰੀਬ 80 ਫੀਸਦੀ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿੰਮ ਦੇ ਮਾਲਕ ਜੱਸੀ ਚਾਹਲ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 10 ਵਜੇ ਉਹ ਜਿੰਮ ਬੰਦ ਕਰਕੇ ਘਰ ਚਲਾ ਗਿਆ ਸੀ। ਵੀਰਵਾਰ ਸਵੇਰੇ ਚਾਰ ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਉਸ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਜਦੋਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਜਿੰਮ ਦਾ ਸ਼ਟਰ ਖੋਲ੍ਹਿਆ ਤਾਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਲੱਗਣ ਨਾਲ ਉਸ ਦੇ ਦਫ਼ਤਰ ‘ਚ ਪਏ ਲੱਖਾਂ ਰੁਪਏ ਦੇ ਪੰਜ ਏਸੀ, ਚਾਰ ਐਲਸੀਡੀ, ਫਰਿੱਜ ਤੇ ਵਿਦੇਸ਼ੀ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ, ਜਿਨ੍ਹਾਂ ਦੀ ਕੀਮਤ 40 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਇਸ ਤੋਂ ਇਲਾਵਾ ਅੰਦਰ ਬਾਡੀ ਨਿਊਟਰੀ ਜ਼ੋਨ ਸਥਾਪਿਤ ਕੀਤਾ ਗਿਆ ਸੀ, ਜਿਸ ‘ਚ ਤਿੰਨ ਲੱਖ ਦੀਆਂ ਪੌਸ਼ਟਿਕ ਦਵਾਈਆਂ ਮੌਜੂਦ ਸਨ, ਉਹ ਵੀ ਸੜ ਕੇ ਸੁਆਹ ਹੋ ਗਈਆਂ। ਜੱਸੀ ਚਾਹਲ ਅੱਗ ਲੱਗਣ ਕਾਰਨ ਲੱਖਾਂ ਦੇ ਨੁਕਸਾਨ ਨੂੰ ਦੇਖ ਕੇ ਭਾਵੁਕ ਹੋ ਗਏ ਉਸ ਦੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਉਤਸ਼ਾਹਿਤ ਕੀਤਾ। ਵਿਧਾਇਕ ਬਲਕਾਰ ਸਿੰਘ ਵੀ ਹੌਸਲਾ ਵਧਾਉਣ ਲਈ ਮੌਕੇ ‘ਤੇ ਪੁੱਜੇ ਅਤੇ ਸਾਰੀ ਜਾਣਕਾਰੀ ਹਾਸਲ ਕੀਤੀ।

Vinkmag ad
Share Our Daily Posts

News Desk

Read Previous

ਬਿਆਸ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 16 ਮੈਂਬਰੀ ਲੁਟੇਰਾ ਗਿਰੋਹ ਹਥਿਆਰਾਂ ਸਮੇਤ ਗ੍ਰਿਫ਼ਤਾਰ, ਤਿੰਨ ਕਾਰਾਂ ਵੀ ਬਰਾਮਦ

Read Next

50 ਰੁਪਏ ਦੇ ਲੈਣ ਦੇਣ ’ਚ ਇੱਟ ਮਾਰ ਕੇ ਨੌਜਵਾਨ ਦਾ ਕਤਲ, ਪੁਲਿਸ ਜਾਂਚ ’ਚ ਜੁਟੀ