Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 15, 2026

11 ਅਪ੍ਰੈਲ ਨੂੰ ਬੰਦ ਰਹਿਣਗੇ ਪੰਜਾਬ ਦੇ ਸਕੂਲ-ਕਾਲਜ, ਜਬਰ ਜਨਾਹ ਕੇਸ ‘ਚ ਸਕੂਲ ਪ੍ਰਬੰਧਕਾਂ ਦੀ ਗ੍ਰਿਫਤਾਰੀ ਦਾ ਮਾਮਲਾ ਭਖਿਆ

ਗੁਰਦਾਸਪੁਰ : ਗੁਰਦਾਸਪੁਰ ਦੇ ਇੱਕ ਨਿਜੀ ਸਕੂਲ ‘ਚ ਪੜ੍ਹਦੀ ਚਾਰ ਸਾਲਾਂ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ‘ਚ ਅਜੇ ਤਕ ਵੀ ਅਸਲ ਦੋਸ਼ੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਤੇ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਕਰਨ ਦੇ ਵਿਰੋਧ ‘ਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ 11 ਅਪ੍ਰੈਲ ਨੂੰ ਬੰਦ ਰੱਖਣ ਦਾ ਸੱਦਾ ਦੇ ਦਿੱਤਾ ਗਿਆ ਹੈ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮੋਹਿਤ ਮਹਾਜਨ ਨੇ ਇਸ ਸਬੰਧੀ ਦੱਸਿਆ ਕਿ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ। ਬੱਚੀ ਦੇ ਮਾਪਿਆਂ ਵੱਲੋਂ ਬਿਨਾਂ ਕਿਸੇ ਆਧਾਰ’ ਤੇ ਇਹ ਘਟਨਾ ਸਕੂਲ ਵਿਚ ਵਾਪਰਨ ਦਾ ਦੋਸ਼ ਲਗਾਇਆ ਗਿਆ ਪਰ ਸੀਸੀਟੀਵੀ ਕੈਮਰਿਆਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਬੱਚੀ ਨੂੰ ਉਸ ਦੀ ਮਾਂ ਖ਼ੁਦ ਸਹੀ ਸਲਾਮਤ ਸਕੂਲੋਂ ਵਾਪਸ ਲੈ ਕੇ ਗਈ ਸੀ। ਬੱਚੀ ਨੂੰ ਬਾਜ਼ਾਰ ਵੀ ਲੈ ਕੇ ਜਾਇਆ ਗਿਆ ਤੇ ਉਸ ਪਿੱਛੋਂ ਘਰ ਲਿਆਂਦਾ।

ਇਕ ਹੋਰ ਵੀਡੀਓ ਮੁਤਾਬਕ ਬੱਚੀ ਆਪਣੇ ਮੁਹੱਲੇ ਵਿੱਚ ਵੀ ਘੁੰਮਦੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਫੈੱਡਰੇਸ਼ਨ ਬੱਚੀ ਨਾਲ ਹੋਈ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਉਸ ਨਾਲ ਘਿਨਾਉਣਾ ਕਾਰਾ ਕਰਨ ਵਾਲੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਲਟਾ ਇਸ ਮਾਮਲੇ ਵਿੱਚ ਪੂਰੀ ਪੂਰੀ ਤਰ੍ਹਾਂ ਬੇਕਸੂਰ ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਪ੍ਰਿੰਸੀਪਲ ਜੈਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕਾਰਨ ਪੰਜਾਬ ਭਰ ਵਿੱਚ ਸਕੂਲ ਪ੍ਰਬੰਧਕਾਂ ਵਿੱਚ ਕਾਫ਼ੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪੰਜਾਬ ਭਰ ਦੀਆਂ ਸਿੱਖਿਆ ਸੰਸਥਾਵਾਂ 11 ਅਪ੍ਰੈਲ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੇਗੁਨਾਹ ਸਕੂਲ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਮੂਹ ਜਥੇਬੰਦੀਆਂ ਸੜਕਾਂ’ ਤੇ ਆਉਣ ਲਈ ਮਜਬੂਰ ਹੋ ਜਾਣਗੀਆਂ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਵੀ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

50 ਰੁਪਏ ਦੇ ਲੈਣ ਦੇਣ ’ਚ ਇੱਟ ਮਾਰ ਕੇ ਨੌਜਵਾਨ ਦਾ ਕਤਲ, ਪੁਲਿਸ ਜਾਂਚ ’ਚ ਜੁਟੀ

Read Next

ਕਿਸਾਨਾਂ ਨੇ ਇਕ ਘੰਟੇ ਲਈ ‘Toll Free’ ਕੀਤਾ ਲਾਡੋਵਾਲ ਪਲਾਜ਼ਾ, 25 ਅਪ੍ਰੈਲ ਤਕ ਦਿੱਤਾ ਅਲਟੀਮੇਟਮ, ਜਾਣੋ ਮਾਮਲਾ