Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 16, 2026

ਸ਼ੱਕ ਕਾਰਨ ਪਤਨੀ ਤੇ 8 ਮਹੀਨੇ ਦੀ ਧੀ ‘ਤੇ ਪੈਟਰੋਲ ਪਾ ਕੇ ਲਾ’ਤੀ ਅੱਗ, ਪਤੀ ਫ਼ਰਾਰ

ਫਤਹਿਗੜ੍ਹ ਸਾਹਿਬ : ਸਰਹਿੰਦ ਦੇ ਹਮਾਊਪੁਰ ਖੇਤਰ ਵਿਚ ਪਤੀ ਨੇ 8 ਮਹੀਨੇ ਦੀ ਧੀ ਤੇ 24 ਸਾਲਾ ਪਤਨੀ ‘ਤੇ ਕਥਿਤ ਤੌਰ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਦੋਵਾਂ ਨੂੰ ਬੁਰੀ ਤਰ੍ਹਾਂ ਨਾਲ ਝੁਲਸੀ ਹਾਲਤ ‘ਚ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਮਾਂ ਨੂੰ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਅਤੇ ਧੀ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਘਟਨਾ ਸਬੰਧੀ ਪ੍ਰਾਪਤ ਵੇਰਵੇ ਅਨੁਸਾਰ ਜਗਵਿੰਦਰ ਨਾਂ ਦਾ ਵਿਅਕਤੀ ਆਪਣੀ ਪਤਨੀ ‘ਤੇ ਕਿਸੇ ਗੱਲੋਂ ਸ਼ੱਕ ਕਰਦਾ ਸੀ ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸ਼ੁੱਕਰਵਾਰ ਰਾਤ ਜਦੋਂ ਪਤਨੀ ਤੇ ਧੀ ਸੁੱਤੀਆਂ ਪਈਆਂ ਸਨ ਤਾਂ ਉਸ ਨੇ ਕਥਿਤ ਤੌਰ ‘ਤੇ ਪੈਟਰੋਲ ਛਿੜਕ ਦਿੱਤਾ ਅਤੇ ਖ਼ੁਦ ਫਰਾਰ ਹੋ ਗਿਆ।

ਅੱਗ ਨਾਲ ਝੁਲਸ ਗਈ ਜਗਵਿੰਦਰ ਦੀ ਪਤਨੀ ਨੇ ਰੌਲਾ ਪਾਇਆ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ ਅਤੇ ਅੱਗ ਬੁਝਾਈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਪਤਨੀ 75 ਫੀਸਦੀ ਅਤੇ ਬੇਟੀ 25 ਫੀਸਦੀ ਤਕ ਝੁਲਸ ਗਈ ਹੈ ਅਤੇ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਥਾਣਾ ਸਰਹਿੰਦ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਜਗਵਿੰਦਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

 

Vinkmag ad
Share Our Daily Posts

News Desk

Read Previous

ਦਿਨ-ਦਿਹਾੜੇ ਏਟੀਐੱਮ ਤੋਂ ਬੈਟਰੀਆਂ ਕੀਤੀਆਂ ਚੋਰੀ

Read Next

ਸਾਊਦੀ ਅਰਬ ‘ਚ ਫਸੇ ਪੰਜਾਬ, ਯੂਪੀ ਤੇ ਬਿਹਾਰ ਦੇ 11 ਨੌਜਵਾਨਾਂ ਨੇ CM ਭਗਵੰਤ ਮਾਨ ਤੋਂ ਮੰਗੀ ਮਦਦ, ਕਿਹਾ- ਖਾਣ ਨੂੰ ਮਿਲਦੈ ਸੁੰਡੀਆਂ ਵਾਲਾ ਖਾਣਾ ਤੇ ਪੀਣ ਨੂੰ…