Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੰਜਾਬ ਕਾਂਗਰਸ’ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ, ਪਾਰਟੀ ਆਗੂਆਂ ‘ਚ ਦਹਿਸ਼ਤ, ਜਾਂਚ ‘ਚ ਜੁਟੇ ਮਾਹਰ

ਚੰਡੀਗੜ੍ਹ : ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ (Punjab Congress) ਦਾ ਟਵਿਟਰ ਹੈਂਡਲ ਹੈਕ ਕਰ ਲਿਆ। ਇਸ ਕਾਰਨ ਕਾਂਗਰਸੀ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ ‘ਚ ਹਲਚਲ ਮਚਾ ਦਿੱਤੀ ਹੈ। ਪੰਜਾਬ ਕਾਂਗਰਸ ਦਾ ਟਵਿੱਟਰ ਹੈਂਡਲ ਕਿਸ ਨੇ ਅਤੇ ਕਿਸ ਮਕਸਦ ਨਾਲ ਹੈਕ ਕੀਤਾ ਹੈ, ਇਹ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।

ਪੰਜਾਬ ਕਾਂਗਰਸ ਆਪਣੇ ਟਵਿੱਟਰ ਹੈਂਡਲ ‘ਤੇ ਸਿਆਸੀ ਸਰਗਰਮੀਆਂ ਨਾਲ ਸਬੰਧਤ ਆਪਣੀਆਂ ਗਤੀਵਿਧੀਆਂ ਅਤੇ ਬਿਆਨ ਸ਼ੇਅਰ ਕਰਦੀ ਹੈ। ਪਰ, ਅੱਜ ਸਵੇਰੇ ਅਚਾਨਕ ਉਨ੍ਹਾਂ ‘ਤੇ ਸਿਆਸੀ ਬਿਆਨਾਂ ਤੋਂ ਇਲਾਵਾ ਕੋਈ ਹੋਰ ਟਵੀਟ ਹੋ ਗਿਆ। ਪਾਰਟੀ ਦਾ ਟਵਿੱਟਰ ਹੈਂਡਲ ਹੈਕ ਹੋਣ ਦੀ ਖ਼ਬਰ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ ‘ਚ ਹਲਚਲ ਮਚਾ ਦਿੱਤੀ ਅਤੇ ਪਾਰਟੀ ਆਗੂਆਂ ਵਿੱਚ ਹਾਹਾਕਾਰ ਮੱਚ ਗਈ। ਮਾਹਿਰਾਂ ਨੇ ਤੁਰੰਤ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ।

ਹੈਕਰਾਂ ਨੇ ਪੰਜਾਬ ਕਾਂਗਰਸ ਦੇ ਟਵੀਟ ਅਕਾਊਂਟ ਤੋਂ ਪ੍ਰੋਫਾਈਲ ਤਸਵੀਰ ਨੂੰ ਹਟਾ ਦਿੱਤਾ ਤੇ ਇਕ ਟਵੀਟ ਪੋਸਟ ਕੀਤਾ ਜਿਸ ਵਿੱਚ ਲਿਖਿਆ ਹੈ, “ਬੀਨਜ਼ ਆਫਿਸ਼ੀਅਲ ਕੁਲੈਕਸ਼ਨ (Beans Official Collection) ਦੇ ਖੁੱਲ੍ਹਣ ਦੇ ਜਸ਼ਨ ‘ਚ ਅਸੀਂ ਅਗਲੇ 24 ਘੰਟਿਆਂ ਲਈ ਕਮਿਊਨਿਟੀ ‘ਚ ਸਾਰੇ ਸਰਗਰਮ NFT ਵਪਾਰੀਆਂ ਲਈ ਇਕ ਏਅਰਡ੍ਰੌਪ ਖੋਲ੍ਹਿਆ ਹੈ! ਕਲੇਮ ਯੂਅਰ ਬੀਨਜ਼।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਈ ਕਾਂਗਰਸੀ ਆਗੂਆਂ ਸਣੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਤੇ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਣਗੇ। ਇਹ ਮੀਟਿੰਗ ਦਿੱਲੀ ਵਿਚ ਸਵੇਰੇ 10.30 ਵਜੇ ਹੋਵੇਗੀ ਤੇ ਇਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈ ਕ ਹੋ ਗਿਆ।

Vinkmag ad
Share Our Daily Posts

News Desk

Read Previous

ਵਿਆਹ ਤੋਂ 27 ਦਿਨਾਂ ਬਾਅਦ NRI ਲਾੜਾ ਭੱਜਿਆ ਵਿਦੇਸ਼, 5 ਧੀਆਂ ਦੇ ਪਿਓ ਨੇ ਖਰਚ ਦਿੱਤੀ ਸੀ ਜੀਵਨ ਭਰ ਦੀ ਪੂੰਜੀ

Read Next

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤਾ ਜ਼ਹਿਰ ਦੇ ਕੇ ਮਾਰਿਆ, ਪੁਲਿਸ ਨੇ ਕੇਸ ਦਰਜ ਕਰਕੇ ਦੋਵਾਂ ਨੂੰ ਕੀਤਾ ਕਾਬੂ