Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰਾਂ ਲਈ ਚੁੱਕਿਆ ਇਕ ਹੋਰ ਕਦਮ, ਉਦਯੋਗ ਵਿਭਾਗ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨਓਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ।

ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ `ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋਵੇ।

ਨਵੇਂ ਉਦਯੋਗਾਂ ਨੂੰ ਐਨਓਸੀ ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।

ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

Good News : ਹੁਣ ਹਫ਼ਤੇ ’ਚ 5 ਦਿਨ ਸਿੰਗਾਪੁਰ ਜਾਵੇਗੀ ਫਲਾਈਟ, ਸਕੂਟ ਏਅਰਲਾਈਨਜ਼ ਨੇ ਜਾਰੀ ਕੀਤਾ ਸ਼ਡਿਊਲ

Read Next

ਸੰਯੁਕਤ ਸਮਾਜ ਮੋਰਚੇ ਬਾਰੇ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਇਸ ਕੰਮ ਲਈ ਬਣਾਈ ਪੰਜ ਮੈਂਬਰੀ ਕਮੇਟੀ