Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਸੂਬੇ ‘ਚ 15 ਅਪ੍ਰੈਲ ਤੋਂ 15 ਫੀਸਦੀ ਮਹਿੰਗੇ ਹੋਣਗੇ ਬੇਕਰੀ ਬਿਸਕੁਟ ਤੇ ਜੂਸ

ਲੁਧਿਆਣਾ : ਪੰਜਾਬ ਬੇਕਰੀ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਟਲ ਰਿਆਸਤ ਵਿਖੇ ਹੋਈ। ਇਸ ਵਿਚ ਪੰਜਾਬ ਭਰ ਦੇ ਬੇਕਰੀ ਉਤਪਾਦਾਂ ਦੇ ਨਿਰਮਾਤਾਵਾਂ ਨੇ ਭਾਗ ਲਿਆ ਅਤੇ ਵਪਾਰ ਨੂੰ ਪੇਸ਼ ਆ ਰਹੀਆਂ ਮੁਸਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਮਟੀਰੀਅਲ ਵਿਚ ਲਗਾਤਾਰ ਵਾਧੇ ਨੂੰ ਲੈ ਕੇ ਚਰਚਾ ਹੋਈ। ਵਪਾਰੀਆਂ ਦਾ ਕਹਿਣਾ ਹੈ ਕਿ ਤੇਲ, ਘਿਓ, ਮੈਦਾ, ਖੰਡ, ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਹੁਣ ਬੇਕਰੀ ਉਤਪਾਦਾਂ ਦੀਆਂ ਕੀਮਤਾਂ ਵਿਚ ਵੀ 15 ਫੀਸਦੀ ਵਾਧਾ ਹੋਵੇਗਾ।

ਅੰਕਲ ਫੂਡ ਦੇ ਐੱਮਡੀ ਹਿਤੇਸ਼ ਡੰਗ ਨੇ ਦੱਸਿਆ ਕਿ ਪਿਛਲੇ ਇਕ ਸਾਲ ਵਿਚ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਬੇਕਰੀ ਵਿਚ ਵਰਤੇ ਜਾਣ ਵਾਲੇ ਘਿਓ, ਮੈਦਾ, ਚੀਨੀ ਅਤੇ ਡੀਜ਼ਲ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਸੈਕਟਰ ਦੇ ਹੁਨਰਮੰਦ ਮਜ਼ਦੂਰਾਂ ਦੇ ਹਿੱਸੇ ਦੇ ਨਾਲ-ਨਾਲ ਤਨਖਾਹ ਭੱਤਿਆਂ ਵਿਚ ਵੀ ਤੀਹ ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹੁਣ ਕੀਮਤਾਂ ਵਧਾਉਣ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ। ਇਸ ਲਈ 15 ਅਪ੍ਰੈਲ ਤੋਂ ਕੀਮਤਾਂ ’ਚ 15 ਫੀਸਦੀ ਪ੍ਰਤੀ ਕਿਲੋ ਦਾ ਵਾਧਾ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਇਸ ਵਾਧੇ ਨੂੰ ਲੰਬੇ ਸਮੇਂ ਤੋਂ ਰੋਕਿਆ ਜਾ ਰਿਹਾ ਹੈ।

ਮੀਟਿੰਗ ਵਿਚ ਅੰਕਲ ਫੂਡ ਦੇ ਅਮਿਤ ਡੰਗ, ਵਿਕਰਮ ਮਲਿਕ, ਅਜੀਤ ਸਿੰਘ, ਰਾਜਕੁਮਾਰ, ਸਚਿਨ ਕੁਮਾਰ, ਰਵੀ ਕੁਮਾਰ, ਅਜੀਤ ਕੁਮਾਰ, ਗਿਨੀਫਰ ਵਾਲੀਆ, ਗੁਰਿੰਦਰਪਾਲ ਸਿੰਘ, ਉਪਕਾਰ ਸਿੰਘ, ਹਿਤੇਸ਼ ਡੰਗ, ਅਨਿਲ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੱਲ੍ਹ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਹਿਮਾਚਲ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ

Read Next

ਜਲੰਧਰ ਲੁਟੇਰਿਆਂ ਨੇ ਕੀਤੀ ATM ਤੋਂ ਲੁੱਟ, ਕੈਮਰਾ ਵੀ ਕੀਤਾ ਚੋਰੀ