Breaking News :

ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣ ਲਈ 131 ਐਂਟਰੀ ਪੁਆਇੰਟ ਕੀਤੇ ਸੀਲ, ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 26 ਵਿਅਕਤੀ ਕੀਤੇ ਗ੍ਰਿਫ਼ਤਾਰ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮਾਮਲਾ, ਕਿਹਾ- ਫਸਾ ਰਹੇ ਹਨ ਟਰੈਵਲ ਏਜੰਟ

ਮੁਲਜ਼ਮ ਅਫ਼ਸਰਾਂ ’ਤੇ ਕਾਰਵਾਈ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਝਾੜਝੰਬ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਵਿਚਾਰ-ਵਟਾਂਦਰੇ ਤੋਂ ਬਾਅਦ ਜਾਰੀ ਕੀਤੇ ਇਹ ਆਦੇਸ਼

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ

ਜੇ ਨੂਹ ਮਾਮਲੇ ’ਚ ਦਰਜ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕਿਆ ਸਵਾਲ

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ

ਵੱਡੀ ਖ਼ਬਰ : ਸੁਲਤਾਨਪੁਰ ਲੋਧੀ ਵਿਆਹ ‘ਤੇ ਗਏ AAP ਆਗੂ ਦੀ ਕਾਰ ‘ਚੋਂ ਮਿਲੀ ਲਾਸ਼; ਦਹਿਸ਼ਤ ਦਾ ਮਾਹੌਲ

Assembly Election Results 2023 : ਕਿਸ ਦੇ ਸਿਰ ਸਜੇਗਾ ਤਾਜ, ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ’ਚ ਭਾਜਪਾ ਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ

ਹਵਾਈ ਅੱਡੇ ’ਤੇ 41 ਲੱਖ ਤੋਂ ਵੱਧ ਦਾ ਸੋਨਾ ਅਤੇ 59 ਆਈ ਫੋਨ ਬਰਾਮਦ

December 8, 2023

ਕਿਤਾਬਾਂ ਤੇ ਵਰਦੀਆਂ ਸਬੰਧੀ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ, ਸਿੱਖਿਆ ਮੰਤਰੀ ਪੰਜਾਬ ਨੇ ਕਿਹਾ- ਉਲੰਘਣਾ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ (Private Schools, Punjab) ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEOs) ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ੍ਹ ਦੇਣਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ।

ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ‘ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜਲਦੀ ਹੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਜਲੰਧਰ ਲੁਟੇਰਿਆਂ ਨੇ ਕੀਤੀ ATM ਤੋਂ ਲੁੱਟ, ਕੈਮਰਾ ਵੀ ਕੀਤਾ ਚੋਰੀ

Read Next

ਨਵਾਂਸ਼ਹਿਰ ’ਚ ਵੱਡੀ ਲੁੱਟ, ਪਰਿਵਾਰ ਨੂੰ ਬੰਧਕ ਬਣਾ ਕੇ 3 ਲੱਖ ਕੈਸ਼ ਤੇ 15 ਤੋਲੇ ਸੋਨਾ ਲੈ ਗਏ ਲੁਟੇਰੇ