Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨਵਾਂਸ਼ਹਿਰ ’ਚ ਵੱਡੀ ਲੁੱਟ, ਪਰਿਵਾਰ ਨੂੰ ਬੰਧਕ ਬਣਾ ਕੇ 3 ਲੱਖ ਕੈਸ਼ ਤੇ 15 ਤੋਲੇ ਸੋਨਾ ਲੈ ਗਏ ਲੁਟੇਰੇ

ਨਵਾਂਸ਼ਹਿਰ : ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਅਧੀਨ ਆਉਦੇ ਮੁਹੱਲਾ ਆਰੀਆ ਸਮਾਜ ਰੋਡ ‘ਤੇ ਇਕ ਘਰ ‘ਚ ਬੀਤੀ ਦੇਰ ਸ਼ਾਮ ਕਰੀਬ ਸਾਢੇ 8 ਵਜੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਕ ਕਾਰ ‘ਚ ਸਵਾਰ ਹੋ ਕੇ ਆਏ 7 ਤੋਂ 8 ਲੁਟੇਰਿਆਂ ਨੇ ਘਰ ‘ਚ ਦਾਖਲ ਹੁੰਦਿਆਂ ਹੀ ਘਰ ਦੇ ਮਾਲਕ, ਮਾਲਕਣ, ਬਿਮਾਰ ਪੁੱਤਰ ਤੇ ਡਾਕਟਰ ਨੂੰ ਵੱਖ-ਵੱਖ ਕਮਰਿਆਂ ਵਿਚ ਬੰਦ ਕਰ ਕੇ ਘਰ ‘ਚ ਰੱਖੇ 3 ਲੱਖ ਰੁਪਏ ਨਗਦ ਤੇ 10 ਤੋਂ 15 ਤੋਲੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਘਰ ਦੇ ਮਾਲਕ ਦੀਪ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਲੁਟੇਰਿਆਂ ਦੀ ਭਾਲ ਵਿਚ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਦੀਪ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸਾਢੇ 8 ਵਜੇ ਦੇ ਕਰੀਬ ਜਦੋਂ ਉਹ ਆਪਣੀ ਪਤਨੀ ਅਤੇ ਪੁੱਤਰ ਨਾਲ ਘਰ ਵਿਚ ਸੀ। ਇਕ ਡਾਕਟਰ ਰਾਕੇਸ਼ ਉਨ੍ਹਾਂ ਦੇ ਬਿਮਾਰ ਬੇਟੇ ਨੂੰ ਐਕਸਰਸਾਈਜ਼ ਕਰਵਾ ਰਿਹਾ ਸੀ। ਅਚਾਨਕ ਘਰ ਵਿਚ ਵੜੇ 7-8 ਨੌਜਵਾਨਾਂ ਜਿਨ੍ਹਾਂ ਵਿਚ 4 ਪਗੜੀਧਾਰੀ ਤੇ 3 ਮੋਨੇ ਸਨ, ਨੇ ਆਉਂਦੇ ਸਾਰ ਹੀ ਘਰ ਦੀ ਮਾਲਕਣ ਤੋਂ ਚਾਬੀਆਂ ਮੰਗਦਿਆਂ ਰੌਲਾ ਪਾਉਣ ‘ਤੇ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ। ਘਰ ਦੇ ਮਾਲਕ-ਮਾਲਕਣ ਨੂੰ ਡਰਾਇੰਗ ਰੂਮ ਵਿਚ ਬੰਦ ਕਰ ਦਿੱਤਾ। ਦੋ ਨੌਜਵਾਨ ਉਨ੍ਹਾਂ ਕਮਰਿਆਂ ਦੀ ਨਿਗਰਾਨੀ ਕਰਦੇ ਰਹੇ ਜਦਕਿ ਬਾਕੀ ਦੇ ਲੁਟੇਰੇ ਅਲਮਾਰੀ ਤੇ ਹੋਰ ਸਾਮਾਨ ਦੀ ਫਰੋਲਾ ਫਰੋਲੀ ਕਰ ਕੇ 3 ਲੱਖ ਰੁਪਏ ਨਕਦੀ ਤੇ 10-15 ਤੋਲੋ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ।

ਦੀਪ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਦੇ ਜਾਣ ਮਗਰੋਂ ਉਹ ਕਮਰੇ ਦੇ ਸ਼ੀਸ਼ੇ ਭੰਨ ਕੇ ਬਾਹਰ ਆਏ ਤੇ ਇਕ ਕਮਰੇ ‘ਚ ਬੰਦ ਆਪਣੇ ਪੁੱਤਰ ਤੇ ਡਾਕਟਰ ਨੂੰ ਬਾਹਰ ਕੱਢਿਆ। ਉਨ੍ਹਾਂ ਵੱਲੋਂ ਘਰ ‘ਚ ਹੋਈ ਚੋਰੀ ਦਾ ਰੌਲਾ ਪਾਉਣ ’ਤੇ ਇਕੱਠੇ ਹੋਏ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਘਰਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਦੀਪ ਸਿੰਘ ਨੇ ਲੁਟੇਰਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਕਿਤਾਬਾਂ ਤੇ ਵਰਦੀਆਂ ਸਬੰਧੀ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ, ਸਿੱਖਿਆ ਮੰਤਰੀ ਪੰਜਾਬ ਨੇ ਕਿਹਾ- ਉਲੰਘਣਾ ‘ਤੇ ਹੋਵੇਗੀ ਕਾਰਵਾਈ

Read Next

ਫਿਰੋਜ਼ਪੁਰ ‘ਚ ਦਿਨ-ਦਿਹਾੜੇ ਗੁੰਡਾਗਰਦੀ ! ਰਾਹ ‘ਚ ਘੇਰ ਕੇ ‘ਆਪ’ ਵਰਕਰ ਦੇ ਸਿਰ ‘ਚ ਮਾਰੀਆਂ ਗੋਲ਼ੀਆਂ