Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਫਿਰੋਜ਼ਪੁਰ ‘ਚ ਦਿਨ-ਦਿਹਾੜੇ ਗੁੰਡਾਗਰਦੀ ! ਰਾਹ ‘ਚ ਘੇਰ ਕੇ ‘ਆਪ’ ਵਰਕਰ ਦੇ ਸਿਰ ‘ਚ ਮਾਰੀਆਂ ਗੋਲ਼ੀਆਂ

ਮਖੂ/ਜੀਰਾ (ਫਿਰੋਜ਼ਪੁਰ ) : ਤਹਿਸੀਲ ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਮੰਗਲਵਾਰ ਨੂੰ ਪੁਰਾਣੀ ਰੰਜਿਸ਼ ਤੋਂ ਹੋਏ ਝਗੜੇ ਵਿਚ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਇਕ ਵਰਕਰ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ (34) ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਕਟਾਈ ਸਬੰਧੀ ਉਹ ਮੋਟਰਸਾਈਕਲ ‘ਤੇ ਆਪਣੇ ਖੇਤ ਵਿੱਚ ਗੇੜਾ ਮਾਰਨ ਲਈ ਜਾ ਰਹੇ ਸਨ। ਰਸਤੇ ‘ਚ ਪਹਿਲਾਂ ਤੋਂ ਹੀ ਸ਼ਹਿ ਲਾ ਕੇ ਬੈਠੇ ਨਿਰਵੈਲ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਬਾਜ ਸਿੰਘ, ਲੱਖਾ ਸਿੰਘ ਪੁੱਤਰ ਬਲਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਾਜ ਸਿੰਘ, ਗੁਰਦਿਆਲ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਸੋਨੂੰ ਸਮੇਤ ਕੁਝ ਅਣਪਛਾਤੇ ਵਿਅਕਤੀ ਵਾਸੀਆਨ ਪਿੰਡ ਮਸਤੇਵਾਲਾ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਨਿਰਵੈਲ ਸਿੰਘ ਨੇ ਆਪਣੇ ਦਸਤੀ ਪਿਸਟਲ ਨਾਲ ਦਲਜੀਤ ਸਿੰਘ ‘ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਨ੍ਹਾਂ ਵਿਚੋਂ 2 ਗੋਲੀਆਂ ਉਸ ਦੇ ਭਰਾ ਦਲਜੀਤ ਸਿੰਘ ਦੇ ਸਿਰ ਵਿੱਚ ਲੱਗੀਆਂ।

ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਉਸ ਨੇ ਆਪਣੀ ਜਾਨ ਬਚਾਉਂਦਿਆਂ ਪਿੰਡ ਵਿੱਚ ਰੌਲਾ ਪਾ ਕੇ ਲੋਕ ਇਕੱਠੇ ਕੀਤੇ ਅਤੇ ਵਾਪਸ ਆ ਕੇ ਵੇਖਿਆ ਤਾਂ ਉਸ ਦੇ ਭਰਾ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ‘ਤੇ ਸੰਦੀਪ ਸਿੰਘ ਮੰਡ ਡੀਐਸਪੀ ਜ਼ੀਰਾ ਘਟਨਾ ਸਥਾਨ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਵਰਨਣਯੋਗ ਹੈ ਕਿ ਮ੍ਰਿਤਕ ਦਲਜੀਤ ਸਿੰਘ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ ਜਦਕਿ ਕਥਿਤ ਮੁਲਜ਼ਮ ਨਿਰਵੈਲ ਸਿੰਘ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਬਲਜੀਤ ਸਿੰਘ ਦਾ ਭਤੀਜਾ ਹੈ ਅਤੇ ਦੋਵਾਂ ਧਿਰਾਂ ਦੀ ਪਿਛਲੇ ਲੰਬੇ ਸਮੇਂ ਤੋਂ ਆਪਸੀ ਰੰਜਿਸ਼ ਚੱਲਦੀ ਆ ਰਹੀ ਹੈ ਜਿਸ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇਕ ਦੂਜੇ ਦੇ ਖ਼ਿਲਾਫ਼ ਕ੍ਰਾਸ ਪਰਚੇ ਵੀ ਦਰਜ ਕਰਵਾਏ ਗਏ ਹਨ।

ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਨਰੇਸ਼ ਕਟਾਰੀਆ , ਵਿਧਾਇਕ

ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਅਤੇ ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਲਜੀਤ ਸਿੰਘ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ।

Vinkmag ad
Share Our Daily Posts

News Desk

Read Previous

ਨਵਾਂਸ਼ਹਿਰ ’ਚ ਵੱਡੀ ਲੁੱਟ, ਪਰਿਵਾਰ ਨੂੰ ਬੰਧਕ ਬਣਾ ਕੇ 3 ਲੱਖ ਕੈਸ਼ ਤੇ 15 ਤੋਲੇ ਸੋਨਾ ਲੈ ਗਏ ਲੁਟੇਰੇ

Read Next

ਪਟਿਆਲਾ ਮਾਲ ਰੋਡ ਤੋਂ ਫਰਜ਼ੀ ਪੁਲਿਸ ਕਾਂਸਟੇਬਲ ਗ੍ਰਿਫਤਾਰ, ID ਕਾਰਡ ‘ਤੇ ਲਾਈ ਸੀ SSP Mohali ਦੀ ਮੋਹਰ