Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਪਟਿਆਲਾ ਮਾਲ ਰੋਡ ਤੋਂ ਫਰਜ਼ੀ ਪੁਲਿਸ ਕਾਂਸਟੇਬਲ ਗ੍ਰਿਫਤਾਰ, ID ਕਾਰਡ ‘ਤੇ ਲਾਈ ਸੀ SSP Mohali ਦੀ ਮੋਹਰ

ਪਟਿਆਲਾ : ਥਾਣਾ ਕੋਤਵਾਲੀ ਪੁਲਿਸ ਨੇ ਇਕ ਫਰਜ਼ੀ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਰਾਤ ਉਕਤ ਫਰਜ਼ੀ ਕਾਂਸਟੇਬਲ ਖਾਕੀ ਪੈਂਟ ਤੇ ਚਿੱਟੀ ਟੀ-ਸ਼ਰਟ ਤੇ ਪੁਲਿਸ ਦੇ ਲੋਗੋ ਲਗਾ ਕੇ ਮਾਲ ਰੋਡ ‘ਤੇ ਘੁੰਮ ਰਿਹਾ ਸੀ ਤੇ ਲੋਕਾਂ ਨੂੰ ਧਮਕਾ ਰਿਹਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਾਂਸਟੇਬਲ ਨੂੰ ਹਿਰਾਸਤ ‘ਚ ਲੈ ਲਿਆ। ਮੁਲਜ਼ਮ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ ਜਿਸ ਦੀ ਜੇਬ ‘ਚੋਂ ਪੰਜਾਬ ਪੁਲਿਸ ਦਾ ਫਰਜ਼ੀ ਪਛਾਣ ਪੱਤਰ ਵੀ ਬਰਾਮਦ ਹੋਇਆ।

ਰਸ਼ਪਿੰਦਰ ਕੋਲੋਂ ਮੋਹਾਲੀ ਪੁਲਿਸ ਕਾਂਸਟੇਬਲ ਰੈਂਕ ਦਾ ਜਾਅਲੀ ਆਈਡੀ ਕਾਰਡ (ਇਸ ਕਾਰਡ ‘ਤੇ ਝਾਲਰ ਵਾਲੀ ਪੱਗ, ਖਾਕੀ ਵਰਦੀ ਪਾਈ ਰਸ਼ਪਿੰਦਰ ਦੀ ਫੋਟੋ ਲੱਗੀ ਹੋਈ ਸੀ), ਪੁਲਿਸ ਦੇ ਲੋਗੋ ਵਾਲੀਆਂ ਦੋ ਚਿੱਟੀਆਂ ਟੀ-ਸ਼ਰਟਾਂ ਵੀ ਬਰਾਮਦ ਹੋਈਆਂ ਹਨ। ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਰਸ਼ਪਿੰਦਰ ਸਿੰਘ ਖ਼ਿਲਾਫ਼ ਕੇਸ ਨੰਬਰ 49 ਦਰਜ ਕਰ ਲਿਆ ਹੈ।

ਇਹ ਹੈ ਪੂਰਾ ਮਾਮਲਾ

ਘਟਨਾ ਅਨੁਸਾਰ ਏਐਸਆਈ ਮੰਗਤ ਸਿੰਘ ਤੇ ਪੁਲਿਸ ਪਾਰਟੀ ਮਾਲ ਰੋਡ ਇਲਾਕੇ ‘ਚ ਗਸ਼ਤ ‘ਤੇ ਸਨ। ਇਸ ਦੌਰਾਨ ਸੂਚਨਾ ਮਿਲੀ ਕਿ ਇਕ ਨੌਜਵਾਨ ਪੁਲਿਸ ਮੁਲਾਜ਼ਮ ਹੋਣ ਦਾ ਬਹਾਨਾ ਲਗਾ ਕੇ ਇਲਾਕੇ ‘ਚ ਹੰਗਾਮਾ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਤੁਰੰਤ ਇਲਾਕੇ ‘ਚ ਨਾਕਾਬੰਦੀ ਕਰ ਦਿੱਤੀ, ਜਿਸ ਦੌਰਾਨ ਇਕ ਨੌਜਵਾਨ ਖਾਕੀ ਰੰਗ ਦੀ ਪੈਂਟ ਤੇ ਪੁਲਿਸ ਦੇ ਲੋਗੋ ਵਾਲੀ ਚਿੱਟੀ ਟੀ-ਸ਼ਰਟ ਪਾ ਕੇ ਪੈਦਲ ਆਉਂਦਾ ਦਿਖਾਈ ਦਿੱਤਾ। ਸ਼ੱਕ ਹੋਣ ‘ਤੇ ਉਸ ਨੇ ਇਸ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਜਦੋਂ ਉਕਤ ਨੌਜਵਾਨ ਨੂੰ ਕਾਬੂ ਕੀਤਾ ਤਾਂ ਉਸ ਦੀ ਪਛਾਣ ਰਸ਼ਪਿੰਦਰਜੀਤ ਸਿੰਘ ਵਜੋਂ ਹੋਈ। ਤਲਾਸ਼ੀ ਲੈਣ ‘ਤੇ ਪੈਂਟ ‘ਚੋਂ ਪਰਸ ਬਰਾਮਦ ਹੋਇਆ, ਜਿਸ ‘ਚ ਮੋਹਾਲੀ ਪੁਲਿਸ ਦੇ ਹੌਲਦਾਰ ਹੋਣ ਦਾ ਆਈਡੀ ਕਾਰਡ ਮਿਲਿਆ।

ਫਰਜ਼ੀਵਾੜਾ ਕਰ ਬਣਿਆ ਪੁਲਿਸ ਮੁਲਾਜ਼ਮ

ਰਸ਼ਪਿੰਦਰ ਸਿੰਘ ਦੇ ਨਾਂ ’ਤੇ ਬਣੇ ਇਸ ਫਰਜ਼ੀ ਪਛਾਣ ਪੱਤਰ ’ਤੇ ਐਸਐਸਪੀ ਮੋਹਾਲੀ ਦੀ ਮੋਹਰ ਵੀ ਲੱਗੀ ਹੋਈ ਸੀ। ਇਸ ਨੂੰ ਦੇਖਦੇ ਹੋਏ ਪੁਲਿਸ ਨੇ ਪਹਿਲਾਂ ਉਕਤ ਨੌਜਵਾਨ ਦੇ ਹੌਲਦਾਰ ਹੋਣ ਦੀ ਪੁਸ਼ਟੀ ਕਰਨ ਲਈ ਤਫਤੀਸ਼ ਸ਼ੁਰੂ ਕੀਤੀ ਤੇ ਉਸ ਦੇ ਬੈਗ ਦੀ ਤਲਾਸ਼ੀ ਲੈਣ ‘ਤੇ ਚਿੱਟੇ ਰੰਗ ਦੇ ਪੁਲਿਸ ਲੋਗੋ ਵਾਲੀਆਂ ਦੋ ਟੀ-ਸ਼ਰਟਾਂ ਵੀ ਮਿਲੀਆਂ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਨੌਜਵਾਨ ਕਿਸੇ ਵੀ ਜ਼ਿਲ੍ਹੇ ਦਾ ਪੁਲਿਸ ਮੁਲਾਜ਼ਮ ਨਹੀਂ ਹੈ ਤੇ ਉਹ ਪੂਰੀ ਤਰ੍ਹਾਂ ਜਾਅਲਸਾਜ਼ੀ ਕਰ ਕੇ ਪੁਲਿਸ ਮੁਲਾਜ਼ਮ ਬਣਿਆ ਹੈ।

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ‘ਚ ਦਿਨ-ਦਿਹਾੜੇ ਗੁੰਡਾਗਰਦੀ ! ਰਾਹ ‘ਚ ਘੇਰ ਕੇ ‘ਆਪ’ ਵਰਕਰ ਦੇ ਸਿਰ ‘ਚ ਮਾਰੀਆਂ ਗੋਲ਼ੀਆਂ

Read Next

ਰੇਲ ਗੱਡੀ ਹੇਠ ਆਉਣ ਕਾਰਨ ਮੌਤ