ਕੈਲਗਰੀ – ਸਿੱਖ ਭਾਈਚਾਰੇ ਅਤੇ ਪੰਜਾਬੀ ਕਮਿਉਨਟੀ ਲਈ ਬਹੁਤ ਖ਼ੁਸ਼ੀ ਦੀ ਖ਼ਬਰ ਹੈ ਕਿ ਕੈਲਗਰੀ ਸਿਟੀ ਕੌਂਸਲ ਦੀ ਮੇਅਰ ਜੋਤੀ ਗੌਡੇਟ ਨੇ ਆਪਣੇ ਸਾਥੀਆ ਕੌਂਸਲਰਾਂ ਦੀ ਹਾਜ਼ਰੀ ਵਿਚ ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਾਨਤਾ ਦਿੱਤੀ ਹੈ। ਇਸ ਤੋਂ ਫੈਡਰਲ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਮਾਨਤਾ ਦਿੱਤੀ ਜਾ ਚੁੱਕੀ ਹੈ। ਸਿੱਖ ਭਾਈਚਾਰੇ ਵਲੋਂ ਸਿਟੀ ਕੌਂਸਲ ਦਾ ਧੰਨਵਾਦ ਕੀਤਾ ਗਿਆ ਹੈ।
