Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਨੇ ਲਿਆ ਫਾਹਾ, ਮੌਤ

ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਸ਼ਰਾਬ ਦੇ ਮਾਮਲੇ ਅਧੀਨ ਬੰਦ ਹਵਾਲਾਤੀ ਨੇ ਮੰਗਲਵਾਰ ਦੇਰ ਸ਼ਾਮ ਫਾਹਾ ਲੈ ਲਿਆ। ਜਿਸ ਨੂੰ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਦੋਂਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬਲਕਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲੱਖਣਕੇ ਜ਼ਿਲ੍ਹਾ ਕਪੂਰਥਲਾ ਆਬਕਾਰੀ ਐਕਟ ਦੇ ਤਹਿਤ ਥਾਣਾ ਸੁਭਾਨਪੁਰ ਵਿਖੇ ਦਰਜ ਕੇਸ ਦੇ ਤਹਿਤ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ 13/3 ਵਿਚ ਬੰਦ ਸੀ। ਜਿਸਨੇ ਅੱਜ ਦੇਰ ਸ਼ਾਮ ਕਰੀਬ 8 ਵਜੇ ਬਾਥਰੂਮ ਵਿਚ ਜਾ ਕੇ ਕੱਪੜੇ ਨਾਲ ਫਾਹਾ ਲੈ ਲਿਆ। ਜੇਲ੍ਹ ਪ੍ਰਸ਼ਾਸਨ ਨੇ ਬਲਕਾਰ ਸਿੰਘ ਨੂੰ ਖਡੂਰ ਸਾਹਿਬ ਦੇ ਹਸਪਤਾਲ ਖੜਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬਲਕਾਰ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਵਿਚ ਸੀ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਕੱਲ੍ਹ ਤੋਂ ਅਗਲੇ ਚਾਰ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ, ਜਾਣੋ ਵਜ੍ਹਾ

Read Next

ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਟੇਕਿਆ ਮੱਥਾ