ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਪ੍ਰਬੰਧਕੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੀ ਹਾਜ਼ਰ ਸਨ। ਮੁਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅੱਜ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ।
