Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

CM ਮਾਨ ਨੇ ਭਾਰਤ ਦੇ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘੀ ਵਿਦਾਇਗੀ ਦਿੰਦਿਆਂ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਡਾ.ਬੀ.ਆਰ.ਅੰਬੇਦਕਰ ਨੂੰ ਪਹਿਲਾਂ ਸ਼ਰਧਾਂਜਲੀ ਦੇਣ ਨੂੰ ਲੈ ਕੇ ਝੜਪ, ਆਗੂਆਂ ਵਿਚਾਲੇ ਹੱਥੋਪਾਈ ਤੋਂ ਬਾਅਦ ਹੰਗਾਮਾ

Read Next

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਰਾਜਾ ਵੜਿੰਗ ਪਹੁੰਚੇ ਗੁਰੂ ਨਗਰੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਤੇ ਸ੍ਰੀ ਰਾਮ ਤੀਰਥ ਵਿਖੇ ਹੋਏ ਨਤਮਸਤਕ