Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੀਏਪੀ ਓਵਰਬ੍ਰਿਜ ‘ਤੇ ਲੱਗਾ ਲੰਮਾ ਜਾਮ, ਅੰਮ੍ਰਿਤਸਰ-ਪਠਾਨਕੋਟ ਜਾਣ ਵਾਲੇ ਵਾਹਨ ਫਸੇ

ਜਲੰਧਰ। Jalandhar Traffic Alert: ਮਹਾਨਗਰ ਤੋਂ ਅੰਮ੍ਰਿਤਸਰ ਤੇ ਪਠਾਨਕੋਟ ਵੱਲ ਜਾਣ ਵਾਲਾ ਟਰੈਫਿਕ ਕਰੀਬ ਇੱਕ ਘੰਟਾ ਜਾਮ ਰਿਹਾ। ਪੀਏਪੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੇ ਉਪਰ ਵਪਾਰਕ ਵਾਹਨ ਦੇ ਟੁੱਟਣ ਕਾਰਨ ਅੰਮ੍ਰਿਤਸਰ ਅਤੇ ਪਠਾਨਕੋਟ ਵੱਲ ਜਾਣ ਵਾਲਾ ਟ੍ਰੈਫਿਕ ਜਾਮ ਹੋ ਗਿਆ, ਜਿਸ ਕਾਰਨ ਰਾਮਾ ਮੰਡੀ ਚੌਕ ਤੱਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਡੇਢ ਕਿਲੋਮੀਟਰ ਤੋਂ ਵੱਧ ਦੀ ਦੂਰੀ ’ਤੇ ਹਾਈਵੇਅ ’ਤੇ ਲੱਗੇ ਲੰਮੇ ਟ੍ਰੈਫਿਕ ਜਾਮ ਕਾਰਨ ਗੁਰੂ ਨਾਨਕ ਪੁਰਾ ਅਤੇ ਸ਼ਹਿਰ ਦੇ ਵਿਚਕਾਰੋਂ ਮਕਸੂਦਾਂ ਵੱਲ ਨੂੰ ਆਵਾਜਾਈ ਸ਼ੁਰੂ ਹੋ ਗਈ ਅਤੇ ਇਸ ਕਾਰਨ ਅੰਦਰਲੇ ਹਿੱਸੇ ’ਚ ਟਰੈਫਿਕ ਵਿਵਸਥਾ ਠੱਪ ਹੋ ਗਈ। ਸ਼ਹਿਰਵਾਸੀ ਵੀ ਪੂਰੀ ਤਰ੍ਹਾਂ ਪਰੇਸ਼ਾਨ ਹੋ ਗਏ। ਇਸ ਦੌਰਾਨ ਗੁਰੂ ਨਾਨਕ ਪੁਰਾ ਰੇਲਵੇ ਕਰਾਸਿੰਗ ਦਾ ਫਾਟਕ ਵੀ ਰੇਲ ਗੱਡੀਆਂ ਦੀ ਆਵਾਜਾਈ ਕਾਰਨ ਬੰਦ ਰਿਹਾ ਅਤੇ ਗੁਰੂ ਨਾਨਕ ਪੁਰਾ ਰੋਡ ’ਤੇ ਵੀ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਇਸ ਦੌਰਾਨ ਪੀਏਪੀ ਆਰਓਬੀ ਉਪਰ ਕੁਝ ਵਾਹਨ ਗਲਤ ਦਿਸ਼ਾ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਵਿੱਚ ਆਹਮੋ-ਸਾਹਮਣੇ ਫਸ ਗਏ ਅਤੇ ਸ਼ਹਿਰ ਨੂੰ ਜਾਣ ਵਾਲੀ ਸੜਕ ਵੀ ਜਾਮ ਹੋ ਗਈ। ਪੀਏਪੀ ਫਲਾਈਓਵਰ ਦੇ ਹੇਠਾਂ ਤਾਇਨਾਤ ਟਰੈਫਿਕ ਮੁਲਾਜ਼ਮਾਂ ਨੂੰ ਜਦੋਂ ਆਰਓਬੀ ’ਤੇ ਲੱਗੇ ਜਾਮ ਦਾ ਪਤਾ ਲੱਗਾ ਤਾਂ ਉਹ ਜਾਮ ਖੋਲ੍ਹਣ ਲਈ ਆਰ.ਓ.ਬੀ ਪੁੱਜੇ ਪਰ ਗਲਤ ਦਿਸ਼ਾ ਤੋਂ ਆ ਰਹੇ ਵਾਹਨਾਂ ਕਾਰਨ ਜਾਮ ਖੋਲ੍ਹਣ ਲਈ ਉਨ੍ਹਾਂ ਨੂੰ ਵੀ ਕਾਫੀ ਮੁਸ਼ੱਕਤ ਕਰਨੀ ਪਈ। ਹਾਲਾਂਕਿ ਜਾਮ ਖੁੱਲ੍ਹਣ ਦੇ ਬਾਵਜੂਦ ਆਵਾਜਾਈ ਆਮ ਵਾਂਗ ਹੋਣ ਵਿੱਚ ਇੱਕ ਘੰਟਾ ਹੋਰ ਲੱਗਿਆ।

Vinkmag ad
Share Our Daily Posts

News Desk

Read Previous

ਪਤਨੀ ਦੀ ਕੁਹਾੜੀ ਨਾਲ ਹੱਤਿਆ ਕਰਨ ਵਾਲੇ ਦੀ ਬੇਟੀ ਬੋਲੀ-ਪਿਤਾ ਨੂੰ ਛੱਡ ਦਿਓ, ਸਾਡੀ ਸੰਭਾਲ ਕਰਨ ਵਾਲਾ ਕੋਈ ਨਹੀਂ

Read Next

ਜਲੰਧਰ ‘ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ASI ਦੇ ਘਰ ‘ਚ ਹੋ ਰਿਹਾ ਸੀ ਗਲਤ ਕੰਮ