Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹੁਣ ਭਗਵੰਤ ਮਾਨ ਨੂੰ ਤਖ਼ਤ ਸਾਹਿਬ ਵਿਖੇ ਸਨਮਾਨਤ ਕਰਨ ਵਾਲੇ SGPC ਮੈਂਬਰ ਦਾ ਆਇਆ ਵੱਡਾ ਬਿਆਨ, ਜਾਣੋ

ਬਰਨਾਲਾ : ਵਿਸਾਖੀ ਦੇ ਸ਼ੁਭ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਤਮਸਤਕ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਬੁਲਾਰੇ ਵੱਲੋਂ ਸ਼ਰਾਬ ਪੀ ਕੇ ਨਤਮਸਤਕ ਹੋਣ ਦੇ ਉੱਠੇ ਵਿਵਾਦ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੂੰ ਸਨਮਾਨਤ ਕਰਨ ਵਾਲੇ ਅੰਤਰਿੰਗ ਕਮੇਟੀ ਮੈਂਬਰ ਰਹੇ ਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਹਲਕਾ ਭਦੌੜ (Barnala) ਤੋਂ ਜਥੇਦਾਰ ਬਲਦੇਵ ਸਿੰਘ ਚੁੱਘਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਾਬ ਨਹੀਂ ਪੀਤੀ ਹੋਈ ਸੀ। ਉਨ੍ਹਾਂ ਬੜੇ ਹੀ ਅਦਬ ਤੇ ਸਤਿਕਾਰ ਨਾਲ ਨਤਮਸਤਕ ਹੁੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਵਿਖੇ ਸ਼ੁਕਰਾਨਾ ਕੀਤਾ ਹੈ ਜਿਨ੍ਹਾਂ ਨੂੰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਮੈਨੇਜਰ ਮਨਿੰਦਰ ਸਿੰਘ, ਹੈੱਡ ਗ੍ਰੰਥੀ ਗੁਰਜੰਟ ਸਿੰਘ ਸਣੇ ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੱਘਾਂ, ਕੋਟ ਸ਼ਮੀਰ ਤੋਂ ਜਥੇਦਾਰ ਅਮਰੀਕ ਸਿੰਘ ਤੇ ਮਹਿਰਾਜ ਤੋਂ ਐੱਸਜੀਪੀਸੀ ਮੈਂਬਰ ਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਸਿੱਖ ਵਿਦਵਾਨਾਂ ਨੇ ਮੁੱਖ ਮੰਤਰੀ ਨੂੰ ਸਨਮਾਨਤ ਕੀਤਾ ਹੈ।

ਸਨਮਾਨਤ ਕਰਨ ਵਾਲੇ ਸਿੱਖ ਵਿਦਵਾਨਾਂ ਨੂੰ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਰਾਬ ਨਹੀਂ ਪੀਤੀ ਲੱਗੀ ਪਰ ਜੇਕਰ ਅਕਾਲੀ ਬੁਲਾਰੇ ਜਾਂ ਹੋਰ ਆਗੂਆਂ ਨੂੰ ਭਗਵੰਤ ਸਿੰਘ ਮਾਨ ਦੀ ਸ਼ਰਾਬ ਪੀਤੀ ਲੱਗਿਆ ਤਾਂ ਉਨ੍ਹਾਂ ਕੋਲ ਕੋਈ ਜਾਂਚ ਦਾ ਹੋਰ ਸੋਰਸ ਹੋਵੇਗਾ। ਉਨ੍ਹਾਂ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵੱਲੋਂ ਦਿੱਤੇ ਭਗਵੰਤ ਮਾਨ ਦੀ ਸ਼ਰਾਬ ਪੀ ਕੇ ਨਤਮਸਤਕ ਹੋਣ ਦੇ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੇਗ ਬਰਤਨ ਸਮੇਂ ਨਤਮਸਤਕ ਹੁੰਦਿਆਂ ਬੜੀ ਹੀ ਸ਼ਰਧਾ ਨਾਲ ਮੱਥਾ ਟੇਕਿਆ ਤੇ ਸ਼ੁਕਰਾਨਾ ਕੀਤਾ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਤੇ ਨਤਮਸਤਕ ਹੁੰਦੇ ਹੋਏ ਨਿਹੰਗਾਂ ਸਿੰਘਾ ਦੇ ਗੁਰਦੁਆਰੇ ਨਤਮਸਤਕ ਹੋ ਕੇ ਤੇ ਸ੍ਰੀ ਮਸਤੂਆਣਾ ਸਾਹਿਬ ਦਮਦਮਾ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਲੰਗਰ ਛਕਿਆ ਸੀ। ਉਨ੍ਹਾਂ ਨਾਲ ਮਾਨਸਾ ਤੋਂ ਵਿਧਾਇਕ ਬਣੇ ਕੈਬਨਿਟ ਮੰਤਰੀ ਤੇ ਤਲਵੰਡੀ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ASI ਦੇ ਘਰ ‘ਚ ਹੋ ਰਿਹਾ ਸੀ ਗਲਤ ਕੰਮ

Read Next

12 ਸਾਲ ਦੀ ਮਾਸੂਮ ਨਾਲ ਅਧੇੜ ਵਿਅਕਤੀ ਨੇ ਕੀਤਾ ਜਬਰ ਜਨਾਹ, ਖ਼ੂਨ ਨਾਲ ਲਥਪਥ ਬੱਚੀ ਨੂੰ ਕਰਵਾਇਆ ਹਸਪਤਾਲ ਦਾਖ਼ਲ