Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਾਂਗਰਸ ‘ਚ ਨਵੀਂ ਰੂਹ ਫੂਕਣ ਲਈ ਸੂਬਾ ਪ੍ਰਧਾਨ ਰਾਜਾ ਵੜਿੰਗ ਪੁੱਜੇ ਜਲੰਧਰ,ਪਾਰਟੀ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੇ ਘਰ-ਘਰ ਜਾ ਕੇ ਕੀਤੀ ਮੁਲਾਕਾਤ

ਜਲੰਧਰ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੀਆਂ ਸਰਗਰਮੀਆਂ ਵਿਚ ਆਈ ਖੜੋਤ ਖਤਮ ਕਰਨ ਲਈ ਵੱਖ ਵੱਖ ਜਿਲ੍ਹਿਆਂ ਵਿਚ ਜਾ ਕੇ ਪਾਰਟੀ ਆਗੂਆਂ ਵਿਚ ਨਵੀਂ ਰੂਹ ਫੂਕ ਰਹੇ ਹਨ। ਇਸੇ ਤਹਿਤ ਸੂਬਾ ਪ੍ਰਧਾਨ ਰਾਜਾ ਵੜਿੰਗ ਬੀਤੀ ਰਾਤ ਤੋਂ ਸ਼ਹਿਰ ਵਿਚ ਪੁੱਜੇ ਹੋਏ ਹਨ ਅਤੇ ਕਾਂਗਰਸ ਦੇ ਵਿਧਾਨ ਸਭਾ ਚੋਣਾਂ ਦੌਰਾਨ ਜਿੱਤਣ ਵਾਲੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ। ਕਾਂਗਰਸ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਨੇ ਸੰਪਰਕ ਕਰਨ ਉਤੇ ਦੱਸਿਆ ਕਿ ਸੂਬਾ ਪ੍ਰਧਾਨ ਰਾਜਾ ਵੜਿੰਗ ਬੀਤੀ ਰਾਤ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜਲੰਧਰ ਪੁੱਜ ਗਏ ਸਨ ਅਤੇ ਉਨ੍ਹਾਂ ਨੇ ਵੈਸਟ ਹਲਕੇ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਸੀ।

ਅੱਜ ਸਵੇਰੇ ਉਹ ਸ਼ਾਹਕੋਟ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਲੰਧਰ ਉੱਤਰੀ ਹਲਕੇ ਤੋਂ ਵਿਧਾਇਕ ਅਵਤਾਰ ਸਿੰਘ ਜੂਨੀਅਰ ਹੈਨਰੀ, ਜਲੰਧਰ ਕੇਂਦਰੀ ਹਲਕੇ ਤੋਂ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਨਾਲ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਸਰਗਰਮ ਹੋਣ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਲਈ ਗੱਲਬਾਤ ਕੀਤੀ। ਇਸ ਉਪਰੰਤ ਉਹ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਤੇ ਉਨ੍ਹਾਂ ਦੇ ਸਪੁੱਤਰ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮਿਲਣ ਲਈ ਉਨ੍ਹਾਂ ਦੇ ਫੁੱਟਬਾਲ ਚੌਕ ਨੇੜੇ ਸਥਿਤ ਰਿਹਾਇਸ਼ ਵਿਖੇ ਮਿਲਣ ਲਈ ਪੁੱਜੇ। ਇਸ ਤੋਂ ਬਾਅਦ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਕਰਤਾਰਪੁਰ ਪੁੱਜੇ ਅਤੇ ਉਥੇ ਪਾਰਟੀ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਤੇ ਹੋਰ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨਵੇਂ ਚੁਣੇ ਗਏ ਪ੍ਰਧਾਨ ਪਾਰਟੀ ਵਿਚੋਂ ਗੁੱਟਬਾਜ਼ੀ ਖਤਮ ਕਰਨ ਅਤੇ ਪਾਰਟੀ ਦੀ ਸਥਿਤੀ ਨੂੰ ਮਜ਼ਬੂਤ ਕਰਨ ਵਿਚ ਰੁੱਝੇ ਹੋਏ ਹਨ। ਉਹ ਪਾਰਟੀ ਵਿਚੋਂ ਗਾਇਬ ਹੋਏ ਅਨੁਸਾਸ਼ਨ ਨੂੰ ਮੁਡ਼ ਬਹਾਲ ਕਰਨ ਦੀ ਤੀਬਰ ਇੱਛਾ ਰੱਖਦੇ ਹਨ ਤੇ ਇਸ ਲਈ ਕੋਸ਼ਿਸ਼ਾਂ ਕਰ ਰਹੇ ਹਨ।

Vinkmag ad
Share Our Daily Posts

News Desk

Read Previous

12 ਸਾਲ ਦੀ ਮਾਸੂਮ ਨਾਲ ਅਧੇੜ ਵਿਅਕਤੀ ਨੇ ਕੀਤਾ ਜਬਰ ਜਨਾਹ, ਖ਼ੂਨ ਨਾਲ ਲਥਪਥ ਬੱਚੀ ਨੂੰ ਕਰਵਾਇਆ ਹਸਪਤਾਲ ਦਾਖ਼ਲ

Read Next

ਬਠਿੰਡਾ ‘ਚ ਫਿਲਮੀ ਸਟਾਈਲ ‘ਚ ਹੋਈ ਵੱਡੀ ਲੁੱਟ, ਪੁਲਿਸ ਵਰਦੀ ‘ਚ ਹੋਟਲ ਆਏ ਦੋ ਵਿਅਕਤੀਆਂ ਨੇ ਨੌਜਵਾਨਾਂ ਨੂੰ ਬੰਧਕ ਬਣਾ ਕੇ ਲੁੱਟੇ 42 ਲੱਖ ਰੁਪਏ ਤੇ ਫਿਰ…