Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੁਨੀਲ ਜਾਖੜ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਰਾਮਾ ਮੰਡੀ ਚੌਕ ਜਾਮ, ਧਰਨਾਕਾਰੀਆਂ ਨੇ ਕੀਤੀ ਐੱਫਆਈਆਰ ਦਰਜ ਕਰਨ ਦੀ ਮੰਗ

ਜਲੰਧਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਨੀਲ ਜਾਖੜ ਖਿਲਾਫ ਐੱਸਸੀ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਹਾਲੇ ਤੱਕ ਐੱਫਆਈਆਰ ਦਰਜ ਨਾ ਕਰਨ ਦੇ ਰੋਸ ਵਜੋਂ ਦਲਿਤ ਜਥੇਬੰਦੀਆਂ ਨੇ ਆਲ ਇੰਡੀਆ ਵਾਲਮੀਕਿਣ ਟਾਈਗਰ ਫੋਰਸ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਅਗਵਾਈ ਹੇਠ ਅੱਜ ਰਾਮਾ ਮੰਡੀ ਚੌਕ ਵਿਚ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਧਰਨੇ ਕਾਰਨ ਲੁਧਿਆਣੇ ਤੋਂ ਆਉਣ ਜਾਣ ਵਾਲੀਆਂ ਗੱਡੀਆਂ ਦੀ ਆਵਾਜਾਈ ਬੰਦ ਹੋ ਗਈ ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨਾਕਾਰੀਆਂ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਕੋਲੋਂ ਜਾਖੜ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਲ ਇੰਡੀਆ ਵਾਲਮੀਕਿਣ ਟਾਈਗਰ ਫੋਰਸ ਦੇ ਆਗੂ ਅਜੇ ਖੋਸਲਾ ਨੇ ਕਿਹਾ ਕਿ ਪੁਲਿਸ ਐੱਸਸੀ ਕਮਿਸ਼ਨ ਵੱਲੋਂ ਜਾਰੀ ਕੀਤੇ ਲਿਖਤੀ ਆਦੇਸ਼ਾਂ ਦੇ ਬਾਵਜੂਦ ਐੱਫਆਈਆਰ ਦਰਜ ਨਹੀਂ ਕਰ ਰਹੀ ਜਿਸ ਕਾਰਨ ਦਲਿਤ ਸਮਾਜ ਵਿਚ ਰੋਸ ਵਧਦਾ ਜਾ ਰਿਹਾ ਹੈ ਅਤੇ ਇਸੇ ਰੋਸ ਕਾਰਨ ਅੱਜ ਤੋਂ ਇਹ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿ ਜਿੰਨੀ ਦੇਰ ਤਕ ਪੁਲਿਸ ਦਲਿਤ ਸਮਾਜ ਖਿਲਾਫ ਘਟੀਆ ਦਰਜੇ ਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਕਾਂਗਰਸੀ ਆਗੂ ਸੁਨੀਲ ਜਾਖੜ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

ਸਾਵਧਾਨ ! ‘ਮਾਨ’ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਪ੍ਰਾਈਵੇਟ ਸਕੂਲਾਂ ਦੀ ਹੋਵੇਗੀ ਅਚਨਚੇਤ ਚੈਕਿੰਗ

Read Next

ਭਗਵੰਤ ਮਾਨ ਦੇ 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਕੇਜਰੀਵਾਲ ਨੇ ਦਿੱਤੀ ਵਧਾਈ ਤੇ ਰਾਘਵ ਚੱਢਾ ਨੇ ਕਿਹਾ ਇਹ