Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੁਫ਼ਤ ਬਿਜਲੀ ਸਕੀਮ ‘ਚ ਕਈ ਪੇਚ, ਦੋ ਮਹੀਨਿਆਂ ‘ਚ 600 ਯੂਨਿਟ ਮੁਫਤ ਪਰ ਜੇਕਰ 601 ਹੋ ਗਿਆ ਤਾਂ ਆਵੇਗਾ ਪੂਰਾ ਬਿੱਲ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : Punjab Free Electricity Scheme : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਸ਼ਨਿੱਚਰਵਾਰ ਨੂੰ ਐਲਾਨੀ ਗਈ ਮੁਫਤ ਬਿਜਲੀ ਯੋਜਨਾ ਦੇ ਕਈ ਪੇਚ ਹਨ। ਯੋਜਨਾ ਮੁਤਾਬਕ ਹੁਣ ਪੰਜਾਬ ਦੇ ਹਰ ਖਪਤਕਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਮਿਲੇਗੀ। ਪੰਜਾਬ ਵਿੱਚ ਬਿਜਲੀ ਦੇ ਬਿੱਲ ਦਾ ਚੱਕਰ ਦੋ ਮਹੀਨਿਆਂ ਦਾ ਹੋਣ ਕਾਰਨ ਹਰ ਖਪਤਕਾਰ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਪਰ ਜੇਕਰ ਜਨਰਲ ਕੈਟਾਗਰੀ ਦੇ ਲੋਕਾਂ ਦੀ ਖਪਤ ਇਕ ਯੂਨਿਟ ਵੀ 600 ਯੂਨਿਟ ਤੋਂ ਉੱਪਰ ਆਉਂਦੀ ਹੈ ਤਾਂ ਪੂਰਾ ਬਿੱਲ ਦੇਣਾ ਪਵੇਗਾ।

ਦੂਜੇ ਪਾਸੇ ਸੂਬਾ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਵੀ ਵਿਸ਼ੇਸ਼ ਰਾਹਤ ਦਿੱਤੀ ਹੈ। ਦੋ ਕਿਲੋਵਾਟ ਤੋਂ ਘੱਟ ਬਿਜਲੀ ਕੁਨੈਕਸ਼ਨ ਵਾਲੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮਿਲੇਗਾ। ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਦੋ ਮਹੀਨਿਆਂ ‘ਚ ਪ੍ਰਾਪਤ ਹੋਏ ਬਿਜਲੀ ਦੇ ਬਿੱਲ ‘ਚ 600 ਯੂਨਿਟ ਤੋਂ ਵੱਧ ਖਪਤ ਹੋਣ ’ਤੇ ਵਾਧੂ ਯੂਨਿਟਾਂ ਲਈ ਹੀ ਬਿਜਲੀ ਦਾ ਬਿੱਲ ਭਰਨਾ ਪਵੇਗਾ। ਪਹਿਲਾਂ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫਤ ਬਿਜਲੀ ਮਿਲਦੀ ਸੀ।

ਆਪਣੀ ਸਰਕਾਰ ਦਾ ਪਹਿਲਾ ਮਹੀਨਾ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ਰਾਹੀਂ ਮੁਫਤ ਬਿਜਲੀ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। SC, BC, BPL, ਆਜ਼ਾਦੀ ਘੁਲਾਟੀਆਂ ਨੂੰ ਪਹਿਲਾਂ ਦੋ ਸੌ ਯੂਨਿਟ ਮੁਫਤ ਬਿਜਲੀ ਮਿਲਦੀ ਸੀ, ਹੁਣ ਇਹ ਵਧਾ ਕੇ 300 ਯੂਨਿਟ ਕਰ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਦੋ ਮਹੀਨਿਆਂ ਵਿੱਚ 600 ਯੂਨਿਟ ਮਾਫ਼ ਕੀਤੇ ਜਾਣਗੇ। ਇਸ ਤੋਂ ਉੱਪਰ ਖਰਚ ਕੀਤੇ ਯੂਨਿਟਾਂ ਦੀ ਗਿਣਤੀ ਦਾ ਬਿੱਲ ਆਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 31 ਦਸੰਬਰ 2021 ਤਕ ਦੋ ਕਿਲੋਵਾਟ ਤਕ ਦੇ ਖਪਤਕਾਰਾਂ ਦੇ ਸਮੁੱਚੇ ਬਕਾਇਆ ਬਿੱਲ ਮਾਫ਼ ਕਰ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਅਮੀਰ ਪਰਿਵਾਰਾਂ ਨੂੰ ਵੀ 600 ਯੂਨਿਟ ਦਾ ਲਾਭ ਮਿਲੇਗਾ ਪਰ ਜੇਕਰ ਉਨ੍ਹਾਂ ਦੀ ਖਪਤ 601 ਹੈ ਤਾਂ ਪੂਰਾ ਬਿੱਲ ਵਸੂਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਿਜਲੀ ਦੀ ਖਪਤ ਘਟਾ ਕੇ ਇਸ ਰਕਮ ਦੀ ਬੱਚਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੇ ਬਿੱਲ ਤੋਂ ਜਿੰਨਾ ਪੈਸਾ ਬਚੇਗਾ, ਲੋਕਾਂ ਨੂੰ ਆਪਣੇ ਬੱਚਿਆਂ ਦੀ ਬਿਹਤਰ ਸਿੱਖਿਆ ‘ਤੇ ਖਰਚ ਕਰਨਾ ਚਾਹੀਦਾ ਹੈ।

ਸਨਅਤੀ ਤੇ ਵਪਾਰਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਬਿਜਲੀ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜੋ ਸਬਸਿਡੀ ਮਿਲਦੀ ਹੈ, ਉਹ ਮਿਲਦੀ ਰਹੇਗੀ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਹਰ ਵਰਗ ਨੂੰ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ। ਦੇਸ਼ ਦੀ ਸਭ ਤੋਂ ਸਸਤੀ ਬਿਜਲੀ ਪੰਜਾਬ ‘ਚ ਮਿਲੇਗੀ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਪੰਜਾਬ ਵਰਗੇ ਸੂਬੇ, ਜੋ ਆਪਣੇ ਦਮ ‘ਤੇ ਬਿਜਲੀ ਪੈਦਾ ਕਰਦਾ ਹੈ, ਦੇ ਲੋਕਾਂ ਨੂੰ ਇੰਨੀ ਮਹਿੰਗੀ ਬਿਜਲੀ ਕਿਉਂ ਮਿਲ ਰਹੀ ਹੈ। ਉਧਰ ਦਿੱਲੀ ਬਿਜਲੀ ਖਰੀਦਦੀ ਹੈ ਪਰ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮਿਲ ਰਹੀ ਹੈ। ਦਿੱਲੀ ਦੇ 73 ਫੀਸਦੀ ਵਾਸੀ ਸਸਤੀ ਬਿਜਲੀ ਦਾ ਫਾਇਦਾ ਉਠਾ ਰਹੇ ਹਨ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਬਿਜਲੀ ਨਿਗਮ ‘ਚ ਨਵੇਂ 718 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਨਿਰਪੱਖ ਢੰਗ ਨਾਲ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਮੁਲਾਜ਼ਮਾਂ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਜੋ ਪੰਜਾਬ ਦੇ ਨਵ-ਨਿਰਮਾਣ ਵਿੱਚ ਯੋਗਦਾਨ ਪਾਉਣਗੇ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਦੇ 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਕੇਜਰੀਵਾਲ ਨੇ ਦਿੱਤੀ ਵਧਾਈ ਤੇ ਰਾਘਵ ਚੱਢਾ ਨੇ ਕਿਹਾ ਇਹ

Read Next

ਕੈਨੇਡਾ ‘ਚ ਪੜ੍ਹਦੇ ਪਿੰਡ ਬੱਸੀਆਂ ਨਾਲ ਸਬੰਧਤ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ, ਪੰਜਾਬੀ ਮੁੰਡਿਆਂ ਨੇ ਦਿੱਤਾ ਕਾਰੇ ਨੂੰ ਅੰਜਾਮ