Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਕੈਨੇਡਾ ‘ਚ ਪੜ੍ਹਦੇ ਪਿੰਡ ਬੱਸੀਆਂ ਨਾਲ ਸਬੰਧਤ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ, ਪੰਜਾਬੀ ਮੁੰਡਿਆਂ ਨੇ ਦਿੱਤਾ ਕਾਰੇ ਨੂੰ ਅੰਜਾਮ

ਰਾਏਕੋਟ : ਕੈਨੇਡਾ ਦੇ ਐਡਮਿੰਟਨ ਸਕੂਲ ਵਿਚ ਪੜ੍ਹਦੇ ਰਾਏਕੋਟ ਦੇ ਪਿੰਡ ਬੱਸੀਆਂ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਪੰਜਾਬੀ ਮੁੰਡਿਆਂ ਨੇ ਕਤਲ ਕਰ ਦਿੱਤਾ। ਕਰਨਵੀਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕਰਨਵੀਰ ‘ਤੇ ਕਾਤਲਾਨਾ ਹਮਲੇ ਵੇਲੇ ਉਸ ਦੇ ਪਿਤਾ ਸਤਨਾਮ ਸਿੰਘ ਪਿੰਡ ਬੱਸੀਆਂ ਆਏ ਹੋਏ ਸਨ। ਇਸ ਦਰਦਨਾਕ ਘਟਨਾ ਦਾ ਪਤਾ ਲੱਗਦੇ ਹੀ ਉਹ ਕੈਨੇਡਾ ਲਈ ਰਵਾਨਾ ਹੋ ਗਏ।

ਜਾਣਕਾਰੀ ਅਨੁਸਾਰ ਕੈਨੇਡਾ ਦੇ ਐਡਮਿੰਟਨ ਦੇ ਸਕੂਲ ਦੇ ਬਾਹਰ ਖੜ੍ਹੇ ਕਰਨਵੀਰ ‘ਤੇ ਕੁਝ ਪੰਜਾਬੀ ਮੁੰਡਿਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਗੰਭੀਰ ਜ਼ਖਮੀ ਕਰਨਵੀਰ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਹਸਪਤਾਲ ਵਿਚ ਦਮ ਤੋੜ ਗਿਆ। ਇਸ ਘਟਨਾ ‘ਤੇ ਤੁਰੰਤ ਸਰਗਰਮ ਹੋਈ ਉਥੋਂ ਦੀ ਪੁਲਿਸ ਨੇ ਕਾਤਲਾਂ ਨੂੰ ਗਿ੍ਫਤਾਰ ਕਰ ਲਿਆ। ਪਰਿਵਾਰ ਅਨੁਸਾਰ ਗਿ੍ਫਤਾਰ ਮੁੰਡਿਆਂ ਨੇ ਬਿਆਨ ਦਿੱਤਾ ਕਿ ਉਨ੍ਹਾਂ ਦਾ ਕਰਨਵੀਰ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਸੀ, ਭੁਲੇਖੇ ਨਾਲ ਹੀ ਉਸ ‘ਤੇ ਹਮਲਾ ਹੋ ਗਿਆ।

ਬੱਸੀਆਂ ‘ਚ ਕਰਨਵੀਰ ਦੇ ਰਿਸ਼ਤੇਦਾਰ ਉਸ ਦੀ ਮੌਤ ‘ਤੇ ਭੁੱਬਾਂ ਮਾਰ ਰੋਏ। ਉਨ੍ਹਾਂ ਦਾ ਕਹਿਣਾ ਸੀ ਕਿ ਕਾਤਲਾਂ ਦੀ ਗਲਤੀ ਨੇ ਉਨ੍ਹਾਂ ਦੇ ਘਰ ਦਾ ਇਕਲੌਤਾ ਚਿਰਾਗ ਬੁਝਾ ਦਿੱਤਾ। ਕਰਨਵੀਰ ਸਹੋਤਾ ਦਾ ਪਿਤਾ ਸਤਨਾਮ ਸਿੰਘ ਪਿੰਡ ਬੱਸੀਆਂ ਦਾ ਜੰਮਪਲ ਹੈ ਅਤੇ 2017-18 ‘ਚ ਕੈਨੇਡਾ ਗਿਆ ਸੀ, ਜਦਕਿ ਪਿੰਡ ਵਿਚ ਸਤਨਾਮ ਸਿੰਘ ਦਾ ਪਿਤਾ ਭਾਗ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਹੀ ਰਹਿੰਦੇ ਹਨ।

ਸਤਨਾਮ ਸਿੰਘ ਦੇ ਰਿਸ਼ਤੇਦਾਰ ਜਸਕਿਰਨ ਕੌਰ, ਭਾਗ ਸਿੰਘ ਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਕਰਨਵੀਰ ਸਾਊ ਸੁੁਭਾਅ ਦਾ ਮਾਲਕ ਸੀ, ਬਲਕਿ ਉਹ ਪੜ੍ਹਨ ਅਤੇ ਖੇਡਣ ਵਿਚ ਕਾਫ਼ੀ ਹੁਿੁਸ਼ਆਰ ਸੀ ਜਿਸ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

Vinkmag ad
Share Our Daily Posts

News Desk

Read Previous

ਮੁਫ਼ਤ ਬਿਜਲੀ ਸਕੀਮ ‘ਚ ਕਈ ਪੇਚ, ਦੋ ਮਹੀਨਿਆਂ ‘ਚ 600 ਯੂਨਿਟ ਮੁਫਤ ਪਰ ਜੇਕਰ 601 ਹੋ ਗਿਆ ਤਾਂ ਆਵੇਗਾ ਪੂਰਾ ਬਿੱਲ, ਪੜ੍ਹੋ ਪੂਰੀ ਖ਼ਬਰ

Read Next

ਥਾਣਾ ਸਿਟੀ ‘ਚ ਅੱਗ ਨਾਲ ਝੁਲਸੇ ਨੌਜਵਾਨ ਦੀ ਮੌਤ, ਕਾਂਗਰਸੀ ਕੌਂਸਲਰ ਸਣੇ 11 ਖਿਲਾਫ਼ ਪਰਚਾ ਦਰਜ, ਜਾਣੋ ਪੂਰਾ ਮਾਮਲਾ