Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਥਾਣਾ ਸਿਟੀ ‘ਚ ਅੱਗ ਨਾਲ ਝੁਲਸੇ ਨੌਜਵਾਨ ਦੀ ਮੌਤ, ਕਾਂਗਰਸੀ ਕੌਂਸਲਰ ਸਣੇ 11 ਖਿਲਾਫ਼ ਪਰਚਾ ਦਰਜ, ਜਾਣੋ ਪੂਰਾ ਮਾਮਲਾ

ਕਪੂਰਥਲਾ : ਬੀਤੇ ਦਿਨੀਂ ਕਪੂਰਥਲਾ ਦੇ ਥਾਣਾ ਸਿਟੀ ਦੇ ਅੰਦਰ ਨੌਜਵਾਨ ਨੂੰ ਅੱਗ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ ਸੀ ਪਰ ਅੱਜ ਰਵੀ ਗਿੱਲ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਹਾਲਾਂਕਿ ਰਵੀ ਗਿੱਲ ਦੀ ਪਤਨੀ ਕਾਜਲ ਦੇ ਬਿਆਨ ਦੇ ਆਧਾਰ ‘ਤੇ ਥਾਣਾ ਸਿਟੀ ਕਪੂਰਥਲਾ ‘ਚ ਕਾਂਗਰਸੀ ਕੌਂਸਲਰ ਸਮੇਤ 11 ਲੋਕਾਂ ਖਿਲਾਫ਼ 307 ਮਾਮਲਾ ਦਰਜ ਕੀਤਾ ਗਿਆ ਸੀ ਪਰ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਰਵੀ ਗਿੱਲ ਦੀ ਮੌਤ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਸੁਰਜੀਤ ਸਿੰਘ ਪੱਤੜ ਨੇ ਕੀਤੀ ਹੈ। ਰਵੀ ਨੇ ਆਪਣੀ ਪਤਨੀ ਨੂੰ ਜਿਸਮਫਰੋਸ਼ੀ ਦੇ ਧੰਦੇ ਤੋਂ ਬਾਹਰ ਕੱਢਣ ਲਈ ਪੁਲਿਸ ਨੂੰ ਗੁਹਾਰ ਲਗਾਈ ਸੀ ਕਿ ਰੇਨੂ ਨਾਂ ਦੀ ਔਰਤ ਤੇ ਕੁਝ ਹੋਰ ਲੋਕ ਉਸ ਦੀ ਪਤਨੀ ਕੋਲੋਂ ਜਿਸਮਫਰੋਸ਼ੀ ਦਾ ਧੰਦਾ ਕਰਵਾਉਂਦੇ ਹਨ। ਉਸ ਤੋਂ ਬਾਅਦ ਹੀ ਰਵੀ ਗਿੱਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋਈਆਂ ਸਨ। ਅਦਾਲਤ ਤੋਂ ਵੀ ਪਰਿਵਾਰ ਨੂੰ ਪੁਲਿਸ ਸੁਰੱਖਿਆ ਦੇਣ ਦੇ ਆਦੇਸ਼ ਹੋਏ ਸਨ। ਸ਼ਹਿਰ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਮਾਮਲੇ ‘ਚ ਦਰਜ ਕੀਤੇ ਗਏ ਸਿਆਸੀ ਆਗੂਆਂ ਨੂੰ ਬਦਲਾਖੋਰੀ ਦੀ ਨੀਤ ਨਾਲ ਮਾਮਲੇ ‘ਚ ਰੱਖਿਆ ਗਿਆ ਜਦਕਿ ਉਨ੍ਹਾਂ ਦਾ ਇਸ ਕੇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਇਸ ਮਾਮਲੇ ਨੂੰ ਲੈ ਕੇ ਜਦ ਥਾਣਾ ਸਿਟੀ ਦੇ ਐਸਐਚਓ ਸੁਰਜੀਤ ਸਿੰਘ ਪੱਤਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਪੁਲਿਸ ਟੀਮ ਅੰਮ੍ਰਿਤਸਰ ਲਈ ਰਵਾਨਾ ਹੋ ਚੁੱਕੀ ਹੈ। ਜਾਂਚ ਤੋਂ ਬਾਅਦ ਐਫ ਆਈ ਆਰ ਵਿਚ ਇਕ ਹੋਰ ਧਾਰਾ ਵਾਧਾ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ‘ਚ ਪੜ੍ਹਦੇ ਪਿੰਡ ਬੱਸੀਆਂ ਨਾਲ ਸਬੰਧਤ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ, ਪੰਜਾਬੀ ਮੁੰਡਿਆਂ ਨੇ ਦਿੱਤਾ ਕਾਰੇ ਨੂੰ ਅੰਜਾਮ

Read Next

ਇਹ ਹੈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ, ਮਿਲੇਗੀ 20% ਛੋਟ, ਨਹੀਂ ਤਾਂ 25% ਜੁਰਮਾਨਾ ਤੇ 12 ਫ਼ੀਸਦ ਵਿਆਜ ਵੀ ਦੇਣਾ ਪਵੇਗਾ