Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ‘ਚ ਅਕਾਲੀ ਦਲ ਦੀ ਵੱਡੀ ਕਾਰਵਾਈ, SGPC ਮੈਂਬਰ ਬਲਦੇਵ ਸਿੰਘ ਚੂੰਘਾ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਸਾਖੀ ਦਿਹਾੜੇ ’ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਵਲੋਂ ਸ਼ਰਾਬ ਪੀ ਕੇ ਨਤਮਸਤਕ ਹੋਣ ਦੀ ਨਿਖ਼ੇਧੀ ਦਾ ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਵਲੋਂ ਖੰਡਨ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਨੇ ਨੋਟਿਸ ਲੈਂਦਿਆਂ ਉਨ੍ਹਾਂ ਨੂੰ 6 ਸਾਲਾਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ।

ਸੋਮਵਾਰ ਨੂੰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਵਿਖੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਬਾ ਟੇਕ ਸਿੰਘ ਧਨੌਲਾ, ਐੱਸਜੀਪੀਸੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਹਲਕਾ ਇੰਚਾਰਜ ਭਦੌੜ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਤੇ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੀਹਲਾ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਬਿਆਨਬਾਜ਼ੀ ਕਰਨ ਦਾ ਨੋਟਿਸ ਲੈਂਦਿਆਂ ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਬੀਤੇ ਦਿਨੀਂ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਬਰਨਾਲਾ ਦੇ ਇਕ ਨਿੱਜੀ ਹੋਟਲ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬੇਬਾਕ ਪ੍ਰੈੱਸ ਕਾਨਫਰੰਸ ਕੀਤੀ ਸੀ, ਉੱਥੇ ਹੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਸ਼ਰਾਬ ਪੀਕੇ ਵਿਸਾਖੀ ਦਿਹਾੜੇ ਮੌਕੇ ਨਤਮਸਤਕ ਹੋਣ ਦੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਖ਼ਿਲਾਫ਼ ਭਗਵੰਤ ਮਾਨ ਦੇ ਹੱਕ ’ਚ ਉਸਨੂੰ ਸਿਰੋਪਾਓ ਦੇਣ ਵਾਲੇ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸੁਖਬੀਰ ਬਾਦਲ ਨੂੰ ਝੂਠਾ ਦਰਸਾਇਆ ਸੀ।

ਪਾਰਟੀ ਪ੍ਰਧਾਨ ਮੁੱਖ ਮੰਤਰੀ ਦੀ ਸ਼ਰਾਬ ਪੀਤੀ ਦਾ ਸਬੂਤ ਦੇਣ : ਚੂੰਘਾ

ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਕਿਹਾ ਕਿ ਮੈਨੂੰ ਪਾਰਟੀ ’ਚੋਂ ਕੱਢਣ ਦੇ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ, ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਖ਼ਤ ’ਤੇ ਨਤਮਸਤਕ ਹੋਣ ਸਮੇਂ ਸ਼ਰਾਬ ਪੀਤੀ ਸੀ, ਇਸਦਾ ਸਬੂਤ ਦੇਣ। ਉਹ ਪੰਥਕ ਪਾਰਟੀ ਦੇ ਪ੍ਰਧਾਨ ਹੋ ਕੇ ਕੋਰਾ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਵਿਰੋਧੀ ਕੋਈ ਗਤੀਵਿਧੀ ਨਹੀਂ ਕੀਤੀ, ਹਾਂ ਪਾਰਟੀ ਪ੍ਰਧਾਨ ਜੇ ਗ਼ਲਤ ਕਰ ਰਿਹਾ ਤਾਂ ਉਹ ਸੱਚ ਬੋਲ ਰਹੇ ਹਨ ਤੇ ਬੋਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ’ਚੋਂ ਕੱਢਣ ਲਈ ਮੈਨੂੰ ਪਾਰਟੀ ਨੇ ਕੋਈ ਵੀ ਮਾਪਦੰਡ ਨਹੀਂ ਅਪਣਾਏ ਤੇ ਨਾ ਹੀ ਮੈਨੂੰ ਕੋਈ ਲਿਖ਼ਤੀ ਨੋਟਿਸ ਭੇਜਿਆ ਹੈ, ਜਿਸਦਾ ਮੈਂ ਸੱਚਾ ਸੁੱਚਾ ਜਵਾਬ ਦਿੰਦਾ। ਪਾਰਟੀ ਪ੍ਰਧਾਨ ਦੇ ਝੂਠ ਨੂੰ ਮੈਂ ਜੱਗ ਜਾਹਰ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੇ ਮੈਨੂੰ ਪਾਰਟੀ ’ਚੋਂ ਕੱਢ ਅਕਾਲੀ ਦਲ ਦੇ ਹੋਰ ਆਗੂ ਜਾਂ ਵਰਕਰ ਨੂੰ ਸੱਚ ਬੋਲਣ ਲਈ ਮੂੰਹ ਬੰਦ ਕਰਨ ਦਾ ਤਰੀਕਾ ਅਪਣਾਇਆ ਹੈ।

Vinkmag ad
Share Our Daily Posts

News Desk

Read Previous

ਅਣਗੌਲੀ ਵਿਰਾਸਤ: ਨਸ਼ੇੜੀਆਂ ਦੀ ਠਾਹਰ ਬਣ ਕੇ ਰਹਿ ਗਿਆ ਗਾਂਧੀ ਧਾਮ ਫਿਲੌਰ

Read Next

ਏਟੀਐੱਮ ਮਸ਼ੀਨਾਂ ‘ਚੋਂ ਚੋਰੀ ਕਰਦੇ ਸੀ ਬੈਟਰੀਆਂ, 6 ਕਾਬੂ