Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕੁਲਦੀਪ ਧਾਲੀਵਾਲ ਨੇ ਅਵਾਰਾ ਪਸ਼ੂਆਂ ਦੀ ਦੇਖਭਾਲ ਲਈ ਭਾਰਤ ਸਰਕਾਰ ਤੋਂ ਮੰਗੇ 500 ਕਰੋੜ ਰੁਪਏ

ਚੰਡੀਗੜ੍ਹ : ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।

Vinkmag ad
Share Our Daily Posts

News Desk

Read Previous

ਰਾਜਾ ਵੜਿੰਗ ਇਸ ਦਿਨ ਸੰਭਾਲਣਗੇ ਕਾਂਗਰਸ ਪ੍ਰਧਾਨ ਵਜੋਂ ਅਹੁਦਾ,ਇਨ੍ਹਾਂ ਵੱਡੇ ਆਗੂਆਂ ‘ਤੇ ਹੋਣਗੀਆਂ ਨਜ਼ਰਾਂ

Read Next

24 ਅਪ੍ਰੈਲ ਨੂੰ ਨਹੀਂ ਹੋਵੇਗੀ ਦਾਖਲਾ ਪ੍ਰੀਖਿਆ, ਸੁਸਾਇਟੀ ਨੇ ਕਿਹਾ- ਵਾਇਰਲ ਹੋ ਰਹੀਆਂ ਹਨ ਫੇਕ ਨਿਊਜ਼