Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਗੈਂਗਸਟਰ ਬਿਸ਼ਨੋਈ ਨੇ ਪੀੜਤ ਔਰਤ ਤੇ ਗਵਾਹ ਨੂੰ ਦਿੱਤੀ ਧਮਕੀ,ਦੋਸ਼ਾ ਏਐਸਆਈ ਖਿਲਾਫ਼ 25 ਨੂੰ ਕੋਰਟ ‘ਚ ਗਵਾਹੀ ਨਾ ਦੇਣ ਲਈ ਕਿਹਾ

ਬਠਿੰਡਾ : ਸੀਆਈਏ ਸਟਾਫ ਬਠਿੰਡਾ ਦੇ ਏਐੱਸਆਈ ਵੱਲੋਂ ਜਬਰ ਜਨਾਹ ਦਾ ਸ਼ਿਕਾਰ ਬਣਾਈ ਪੀਡ਼ਤ ਔਰਤ ਤੇ ਉਸ ਦੇ ਗਵਾਹ ਨੂੰ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਜਬਰ-ਜਨਾਹ ਦੇ ਮਾਮਲੇ ਵਿਚ ਦੋਵਾਂ ਗਵਾਹਾਂ ਦੀ 25 ਅਪ੍ਰੈਲ ਨੂੰ ਅਦਾਲਤ ਵਿਚ ਗਵਾਹੀ ਹੋਣੀ ਹੈ। ਦੋਸ਼ ਹਨ ਕਿ ਬਿਸ਼ਨੋਈ ਨੇ ਪਹਿਲਾਂ ਵਟਸਐਪ ਮੈਸੇਜ ਭੇਜੇ ਤੇ ਫਿਰ ਵੀਡੀਓ ਕਾਲ ਕਰ ਕੇ ਗਵਾਹੀ ਨਾ ਦੇਣ ਲਈ ਆਖਿਆ ਹੈ।

ਜ਼ਿਕਰਯੋਗ ਹੈ ਕਿ ਜਬਰ ਜਨਾਹ ਦਾ ਸ਼ਿਕਾਰ ਬਣਾਈ ਗਈ ਔਰਤ ਦੇ ਪੁੱਤਰ ਖ਼ਿਲਾਫ਼ ਸੀਆਈਏ ਸਟਾਫ ਬਠਿੰਡਾ ਦੀ ਪੁਲਿਸ ਨੇ 6 ਮਈ 2021 ਨੂੰ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ। ਮੁੰਡੇ ਨੂੰ ਕੇਸ ਵਿੱਚੋਂ ਕਢਵਾਉਣ ਦੇ ਇਵਜ਼ ਵਿਚ ਸੀਆਈਏ ਸਟਾਫ਼ ਦੇ ਏਐੱਸਆਈ ਗੁਰਵਿੰਦਰ ਸਿੰਘ ਨੇ 11 ਮਈ 2021 ਦੀ ਰਾਤ ਨੂੰ ਜਬਰ ਜਨਾਹ ਕੀਤਾ ਸੀ। ਪੀਡ਼ਤ ਔਰਤ ਦੇ ਰਿਸ਼ਤੇਦਾਰ ਭੋਲਾ ਸਿੰਘ ਮਾਨ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਏਐੱਸਆਈ ਨੂੰ ਜਬਰ ਜਨਾਹ ਕਰਦਿਆਂ ਫਡ਼ ਲਿਆ ਸੀ। 12 ਮਈ ਨੂੰ ਥਾਣਾ ਨਥਾਣਾ ਦੀ ਪੁਲਿਸ ਨੇ ਏਐੱਸਆਈ ਗੁਰਵਿੰਦਰ ਸਿੰਘ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਹੁਣ ਇਹ ਮਾਮਲਾ ਅਦਾਲਤ ਵਿਚ ਹੈ। ਇਸ ਮਾਮਲੇ ਵਿਚ 25 ਅਪ੍ਰੈਲ ਨੂੰ ਪੀਡ਼ਤ ਔਰਤ ਤੇ ਗਵਾਹਾਂ ਨੇ ਬਿਆਨ ਦੇਣੇ ਹਨ। ਗਵਾਹ ਭੋਲਾ ਸਿੰਘ ਮਾਨ ਨੇ ਦੱਸਿਆ ਕਿ ਜਬਰ ਜਨਾਹ ਕਰਨ ਵਾਲੇ ਏਐੱਸਆਈ ਗੁਰਵਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਨੇ ਫਾਜ਼ਿਲਕਾ ਪੁਲਿਸ ਨੂੰ ਅਫੀਮ ਵੇਚਣ ਦੀ ਗ਼ਲਤ ਇਤਲਾਹ ਦੇ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਵਾ ਦਿੱਤਾ ਸੀ। ਹੁਣ ਪੁਲਿਸ ਲਗਾਤਾਰ ਰਾਜ਼ੀਨਾਮਾ ਕਰਨ ਲਈ ਦਬਾਅ ਪਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਦੇਸ਼ ਦੇ ਨੰਬਰਾਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਵਟਸਐਪ ਮੈਸੇਜ ਕੀਤੇ ਗਏ ਹਨ। ਇਸ ਤੋਂ ਬਾਅਦ ਵਟਸਐਪ ਕਾਲ ’ਤੇ ਧਮਕੀ ਦਿੱਤੀ ਗਈ। ਪੀਡ਼ਤ ਔਰਤ ਨੂੰ ਵੀਡੀਓ ਕਾਲ ਕਰ ਕੇ ਇਕ ਜਣੇ ਨੇ ਕਿਹਾ ਕਿ ਉਹ ਦੇਖ ਲਵੇ ਕਿ ‘ਅਸਲੀ’ ਲਾਰੈਂਸ ਬਿਸ਼ਨੋਈ ਗੱਲ ਕਰ ਰਿਹਾ ਹੈ। ਜੇ ਰਾਜ਼ੀਨਾਮਾ ਨਾ ਕੀਤਾ ਤਾਂ ਪਰਿਵਾਰ ਸਮੇਤ ਮਾਡ਼ੇ ਨਤੀਜੇ ਭੁਗਤਣੇ ਪੈਣਗੇ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ।

Vinkmag ad
Share Our Daily Posts

News Desk

Read Previous

ਸ੍ਰੀਲੰਕਾ ‘ਚ ਮੁਜ਼ਾਹਰਾਕਾਰੀਆਂ ‘ਤੇ ਪੁਲਿਸ ਗੋਲ਼ੀਬਾਰੀ ਦੀ ਜਾਂਚ ਦਾ ਐਲਾਨ

Read Next

ਪੰਜਾਬ ‘ਚ ਅੱਜ ਹਨੇਰੀ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਸੁਚੇਤ