Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਹੰਡਿਆਇਆ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਬੱਸ ਚਾਲਕ ਗ੍ਰਿਫ਼ਤਾਰ

ਬਰਨਾਲਾ : ਸੋਮਵਾਰ ਨੂੰ ਜਿੱਥੇ ਗੁਆਂਢੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਸੂਲਰ ਘਰਾਟ ਨੇੜੇ ਪੀਆਰਟੀਸੀ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਤੇ ਤਿੰਨ ਵਿਦਿਆਰਥਣਾਂ ਗੰਭੀਰ ਜ਼ਖ਼ਮੀ ਹੋ ਗਈਆਂ ਸਨ। ਇਸ ਦੁਖਦਾਇਕ ਘਟਨਾ ਤੋਂ 3 ਦਿਨ ਬਾਅਦ ਵੀਰਵਾਰ ਨੂੰ ਸਥਾਨਕ ਡੀ ਮਾਰਟ ਨੇੜੇ ਹੰਡਿਆਇਆ ਰੋਡ ਬਰਨਾਲਾ ਵਿਖੇ ਇੱਕ ਪੀਆਰਟੀਸੀ ਬੱਸ ਵੱਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਦੋਹਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੌਕੇ ‘ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿੱਠੂ ਸਿੰਘ ਤੇ ਗੁਰਸੰਤ ਸਿੰਘ ਵਾਸੀ ਹੰਡਿਆਇਆ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਰਨਾਲਾ ਤੋਂ ਵਾਪਸ ਹੰਡਿਆਇਆ ਵੱਲ ਜਾ ਰਹੇ ਸੀ, ਤਾਂ ਜਦੋਂ ਉਹ ਰੋਡ ‘ਤੇ ਸਥਿਤ ਡੀ-ਮਾਰਟ ਨੇੜੇ ਪੁੱਜੇ ਤਾਂ ਹੰਢਿਆਇਆ ਵੱਲੋਂ ਬਰਨਾਲਾ ਸਾਇਡ ਆ ਰਹੀ ਪੀਆਰਟੀਸੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦਾ ਪਤਾ ਲੱਗਦੇ ਹੀ ਥਾਣਾ ਸਿਟੀ-2 ਏਐਸਆਈ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ। ਗੱਲਬਾਤ ਕਰਦਿਆਂ ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ, ਕੋਵਿਡ ਦੀ ਆਹਟ ਤੋਂ ਸਰਕਾਰ ਅਲਰਟ

Read Next

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ, ਭਾਰਤ ਭੂਸ਼ਣ ਆਸ਼ੂ ਨੇ ਵੀ ਚੁੱਕੀ ਸਹੁੰ