Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ, ਭਾਰਤ ਭੂਸ਼ਣ ਆਸ਼ੂ ਨੇ ਵੀ ਚੁੱਕੀ ਸਹੁੰ

ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅੱਜ ਅਹੁਦਾ ਸੰਭਾਲਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ 3-ਡੀ ਡਸਿਪਲਨ, ਡੈਡੀਕੇਸ਼ਨ ਅਤੇ ਡਾਇਲਾਗ ਦਾ ਮੰਤਰ ਦਿੱਤਾ ਹੈ।

ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿੱਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਨਾਲ ਸਹੁੰ ਚੁੱਕੀ ਅਤੇ ਅਹੁਦਾ ਸੰਭਾਲਿਆ।

ਇਸ ਮੌਕੇ ਪਾਰਟੀ ਵਿੱਚ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਕਿਉਂਕਿ ਕੋਈ ਵੀ ਸੰਸਥਾ ਭਾਵੇਂ ਸਿਆਸੀ ਹੋਵੇ ਜਾਂ ਵਪਾਰਕ, ​​ਅਨੁਸ਼ਾਸਨ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ। ਉਨ੍ਹਾਂ ਪਾਰਟੀ ਦੇ ਸਾਥੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ, ਭਰੋਸਾ ਦਿੱਤਾ ਕਿ ਉਹ ਆਪਣੇ ਮਿਸ਼ਨ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਹ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਅੰਦਰ ਸੰਵਾਦ ਅਤੇ ਵਿਚਾਰ-ਵਟਾਂਦਰਾ ਹੋਵੇ, ਤਾਂ ਜੋ ਹਰ ਕਿਸੇ ਦੀ ਗੱਲ ਸੁਣੀ ਜਾ ਸਕੇ।

ਉਨ੍ਹਾਂ ਆਪਸੀ ਗੱਲਬਾਤ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਕੱਲਾ ਸਭ ਕੁਝ ਨਹੀਂ ਕਰ ਸਕਦਾ ਅਤੇ ਉਸਨੂੰ ਸਾਰਿਆਂ ਨੂੰ ਟੀਮ ਵਰਕ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ।

ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਪਾਰਟੀ ਲਈ ਸਭ ਕੁਝ ਬਲੀਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਇੱਕ ਸੋਚ ਹੈ ਅਤੇ ਇਹ ਭਾਰਤ ਦੀ ਸੋਚ ਹੈ, ਜਿਸ ਨੇ ਹਮੇਸ਼ਾ ਚੁਣੌਤੀਆਂ ਨੂੰ ਪਾਰ ਪਾਇਆ ਹੈ।

ਇਸ ਤੋਂ ਪਹਿਲਾਂ, ਵਰਕਿੰਗ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਬੋਧਨ ਕਰਦਿਆਂ, ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਗੂਆਂ ਤੇ ਵਰਕਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।


ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ ਦੇ ਜਨਰਲ ਸਕੱਤਰ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸ਼ਮਸ਼ੇਰ ਸਿੰਘ ਦੂਲੋਂ, ਜਸਬੀਰ ਸਿੰਘ ਡਿੰਪਾ, ਗੁਰਜੀਤ ਔਜਲਾ, ਸੀਨੀਅਰ ਆਗੂ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਭਿੰਦਰ ਸਿੰਘ ਸਰਕਾਰੀਆ, ਸੁਖਪਾਲ ਸਿੰਘ ਖਹਿਰਾ, ਨਰੇਸ਼ ਪੁਰੀ, ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ, ਬਰਿੰਦਰਮੀਤ ਪਾਹੜਾ, ਬਲਵਿੰਦਰ ਧਾਲੀਵਾਲ, ਬਲਬੀਰ ਸਿੰਘ ਸਿੱਧੂ, ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਦਿ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਹੰਡਿਆਇਆ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਬੱਸ ਚਾਲਕ ਗ੍ਰਿਫ਼ਤਾਰ

Read Next

ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ