Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਹੁਸ਼ਿਆਰਪੁਰ-ਟਾਂਡਾ ਸੜਕ ’ਤੇ ਹੋਏ ਦਰਦਨਾਕ ਹਾਦਸੇ ’ਚ ਟਰੈਕਟਰ ਚਾਲਕ ਦੇ ਸਰੀਰ ਦੇ ਹੋਏ ਦੋ ਟੁਕੜੇ

ਹੁਸ਼ਿਆਰਪੁਰ/ਅੱਡਾ ਸਰਾਂ : ਹੁਸ਼ਿਆਰਪੁਰ-ਟਾਂਡਾ ਸੜਕ ’ਤੇ ਹੋਏ ਦਰਦਨਾਕ ਹਾਦਸੇ ‘ਚ ਟਰੈਕਟਰ ਚਾਲਕ ਦੇ ਸਰੀਰ ਦੇ ਦੋ ਟੁਕੜੇ ਹੋ ਗਏ। ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੈ ਬਿਆਨ ਵਿੱਚ ਸੁਖਵਿੰਦਰ ਸਿੰਘ ਪੁੱਤਰ ਬੰਤ ਰਾਮ ਵਾਸੀ ਬਸੀ ਬਾਬੂ ਖਾਨ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਕੁਲਵਿੰਦਰ ਸਿੰਘ ਪਿੰਡ ਚਡਿਆਲ ਦੇ ਨਵਦੀਪ ਕੁਮਾਰ ਪੁੱਤਰ ਹਰੀਸ਼ ਚੰਦਰ ਵਾਸੀ ਚਡਿਆਲ ਦੇ ਟਰੈਕਟਰ ਤੇ ਬਤੌਰ ਡਰਾਇਵਰ ਕੰਮ ਕਰਦਾ ਸੀ।

ਲੰਘੇ ਵੀਰਵਾਰ ਦੀ ਰਾਤ ਕੁਲਵਿੰਦਰ ਸਿੰਘ ਪਿੰਡ ਲਿੱਤਰਾਂ ਤੋਂ ਪਾਪੂਲਰ ਦੇ ਦਰਖ਼ਤਾਂ ਦੀ ਕਟਵਾਈ ਤੋਂ ਬਾਅਦ ਟਰੈਕਟਰ ਟਰਾਲੀ ਲੋਡ ਕਰਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਨੈਣੋਵਾਲ ਵੈਦ ਦੇ ਪੁਲ਼ ਤੋਂ ਥੋੜਾ ਪਿੱਛੇ ਹੀ ਸੀ ਤਾਂ ਟਾਂਡਾ ਪਾਸੇ ਤੋਂ ਤੇਜ਼ੀ ਨਾਲ ਆਇਆ ਬਜ਼ਰੀ ਨਾਲ ਭਰੇ ਇੱਕ ਟਿੱਪਰ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਦਾ ਚਾਲਕ ਕੁਲਵਿੰਦਰ ਸਿੰਘ ਟਿੱਪਰ ਦੀ ਲਪੇਟ ਵਿੱਚ ਆ ਗਿਆ ਤੇ ਉਸਦਾ ਧੜ ਤੇ ਲੱਤਾਂ ਵੱਖ ਹੋ ਗਈਆਂ ਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਟਿੱਪਰ ਚਾਲਕ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਦਰਸ਼ਨ ਸਿੰਘ ਵਾਸੀ ਹਿਯਾਤਪੁਰ ਥਾਣਾ ਮੁਕੇਰੀਆਂ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਉਕਤ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ‘ਚ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

Vinkmag ad
Share Our Daily Posts

News Desk

Read Previous

ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ

Read Next

ਫਾਈਨਾਂਸ ਕੰਪਨੀ ਦੇ ਮੈਨੇਜਰ ਨੂੰ ਬੰਧਕ ਬਣਾ ਕੇ ਲੁੱਟੇ 4.90 ਲੱਖ