Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਫਾਈਨਾਂਸ ਕੰਪਨੀ ਦੇ ਮੈਨੇਜਰ ਨੂੰ ਬੰਧਕ ਬਣਾ ਕੇ ਲੁੱਟੇ 4.90 ਲੱਖ

ਅੰਮਿ੍ਤਸਰ : ਸੁਲਤਾਨਵਿੰਡ ਥਾਣੇ ਅਧੀਨ ਪੈਂਦੇ ਦਰਸ਼ਨ ਐਵੀਨਿਊ ‘ਚ ਕਾਰ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਵੀਰਵਾਰ ਰਾਤ ਫਾਈਨਾਂਸ ਕੰਪਨੀ ਦੇ ਮੈਨੇਜਰ ਨੂੰ ਬੰਧਕ ਬਣਾ ਕੇ 4.90 ਲੱਖ ਰੁਪਏ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੀ ਕਾਰ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲਗਦਿਆਂ ਹੀ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਸਾਥੀ ਮੁਲਾਜ਼ਮਾਂ ਨਾਲ ਮੌਕੇ ‘ਤੇ ਪੁੱਜੇ।

ਮਾਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਫਾਈਨਾਂਸ ਕੰਪਨੀ ਦੇ ਦਫ਼ਤਰ ਵਿਚ ਬਤੌਰ ਮੈਨੇਜਰ ਨੌਕਰੀ ਕਰ ਰਿਹਾ ਹੈ। ਰੋਜ਼ਾਨਾ ਸ਼ਾਮ ਨੂੰ ਕੰਪਨੀ ਦੇ ਮੁਲਾਜ਼ਮ ਉਗਰਾਹੀ ਦੇ ਪੈਸੇ ਉਸ ਨੂੰ ਦੇ ਜਾਂਦੇ ਹਨ ਤੇ ਉਹ ਉਨ੍ਹਾਂ ਦੀ ਗਿਣਤੀ ਕਰ ਕੇ ਅਗਲੇ ਦਿਨ ਬੈਂਕ ਵਿਚ ਜਮ੍ਹਾਂ ਕਰਵਾ ਦਿੰਦਾ ਹੈ। ਉਸ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਉਸ ਕੋਲ ਉਗਰਾਹੀ ਦੇ 4.90 ਲੱਖ ਰੁਪਏ ਇਕੱਠੇ ਹੋਏ ਸਨ, ਜਿਨ੍ਹਾਂ ਨੂੰ ਉਹ ਬੈਗ ਵਿਚ ਪਾ ਕੇ ਅਲਮਾਰੀ ਵਿਚ ਰੱਖਣ ਜਾ ਰਿਹਾ ਸੀ, ਇਸੇ ਦੌਰਾਨ ਕਿਸੇ ਨੇ ਦਰਵਾਜ਼ਾ ਖੜਕਾਇਆ। ਜਿਵੇਂ ਹੀ ਉਸ ਨੇ ਦਰਵਾਜ਼ਾ ਖੋਲਿ੍ਹਆ ਤਾਂ ਚਾਰ ਨਕਾਬਪੋਸ਼ ਅਨਸਰ ਉਸ ਨੂੰ ਧੱਕੇ ਮਾਰਦੇ ਹੋਏ ਅੰਦਰ ਆ ਗਏ। ਇਕ ਜਣੇ ਨੇ ਪਿਸਤੌਲ ਉਸ ਦੇ ਸਿਰ ‘ਤੇ ਤਾਣ ਦਿੱਤੀ। ਮੁਲਜ਼ਮਾਂ ਨੇ ਉਸ ਕੋਲੋਂ ਉਗਰਾਹੀ ਦੇ ਪੈਸੇ ਮੰਗੇ। ਵਿਰੋਧ ਕਰਨ ‘ਤੇ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਕ ਜਣਾ ਤੇਜ਼ੀ ਨਾਲ ਨਕਦੀ ਵਾਲੇ ਬੈਗ ਵੱਲ ਵਧਿਆ ਤੇ ਬੈਗ ਚੁੱਕ ਲਿਆ। ਇਸ ਤੋਂ ਬਾਅਦ ਤਿੰਨੇ ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਭੱਜ ਗਏ। ਪਤਾ ਲੱਗਾ ਹੈ ਕਿ ਵਾਰਦਾਤ ਵਿਚ ਇਸਤੇਮਾਲ ਕੀਤੀ ਗਈ ਕਾਰ ਦਾ ਨੰਬਰ ਫਰਜ਼ੀ ਹੈ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ-ਟਾਂਡਾ ਸੜਕ ’ਤੇ ਹੋਏ ਦਰਦਨਾਕ ਹਾਦਸੇ ’ਚ ਟਰੈਕਟਰ ਚਾਲਕ ਦੇ ਸਰੀਰ ਦੇ ਹੋਏ ਦੋ ਟੁਕੜੇ

Read Next

ਸਮਰਾਲਾ ‘ਚ ਵੱਡੀ ਵਾਰਦਾਤ, ਮੰਗੇਤਰ ਨੂੰ ਗੋਲ਼ੀ ਮਾਰ ਕੇ ਆਪ ਵੀ ਕੀਤੀ ਖ਼ੁਦਕੁਸ਼ੀ, ਜੁਲਾਈ ਮਹੀਨੇ ਹੋਣਾ ਸੀ ਵਿਆਹ