Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸਮਰਾਲਾ ‘ਚ ਵੱਡੀ ਵਾਰਦਾਤ, ਮੰਗੇਤਰ ਨੂੰ ਗੋਲ਼ੀ ਮਾਰ ਕੇ ਆਪ ਵੀ ਕੀਤੀ ਖ਼ੁਦਕੁਸ਼ੀ, ਜੁਲਾਈ ਮਹੀਨੇ ਹੋਣਾ ਸੀ ਵਿਆਹ

ਸਮਰਾਲਾ : ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਕੋਟਲਾ ਭੜੀ ਵਿਖੇ ਇੱਕ ਇੱਟਾਂ ਦੇ ਭੱਠੇ ‘ਤੇ ਕੰਮ ਕਰਦੀ ਲੜਕੀ ਨੂੰ ਉਸਦੇ ਮੰਗੇਤਰ ਵਲੋਂ ਗੋਲ਼ੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਆਪਣੀ ਮੰਗੇਤਰ ਨੂੰ ਗੋਲੀ ਮਾਰਨ ਤੋਂ ਬਾਅਦ ਉਸਨੇ ਖੁਦ ਵੀ ਆਪਣੀ ਕੰਨਪਟੀ ਤੇ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਦੀ ਪਛਾਣ ਮਨੀਸ਼ਾ (22) ਪੁੱਤਰੀ ਓਮ ਸਿੰਘ ਤੇ ਗੋਲ਼ੀ ਮਾਰਨ ਵਾਲੇ ਉਸ ਦੇ ਮੰਗੇਤਰ ਦੀ ਪਛਾਣ ਸਨੀ (25) ਵਾਸੀ ਮੁਜਫ਼ਰਨਗਰ ਵਜੋਂ ਹੋਈ ਹੈ। ਮੌਕੇ ‘ਤੇ ਪੁੱਜੇ ਥਾਣਾ ਸਮਰਾਲਾ ਦੇ ਐਸਐਚਓ ਸੁਰਜੀਤ ਸਿੰਘ ਨੇ ਦੱਸਿਆ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕੇ ਸਨੀ ਦੀ ਮਨੀਸ਼ਾ ਨਾਲ 7 ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ ਤੇ ਹੁਣ ਜੁਲਾਈ ‘ਚ ਦੋਵਾਂ ਦਾ ਵਿਆਹ ਤੈਅ ਕੀਤਾ ਗਿਆ ਸੀ। ਸਨੀ ਵੀ ਅੱਜ ਹੀ ਯੂਪੀ ਤੋਂ ਆਪਣੀ ਮੰਗੇਤਰ ਨੂੰ ਮਿਲਣ ਪੰਜਾਬ ਆਇਆ ਸੀ ਜਿਸਨੇ ਦੁਪਹਿਰੇ ਕਰੀਬ 1 ਵਜੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

Vinkmag ad
Share Our Daily Posts

News Desk

Read Previous

ਫਾਈਨਾਂਸ ਕੰਪਨੀ ਦੇ ਮੈਨੇਜਰ ਨੂੰ ਬੰਧਕ ਬਣਾ ਕੇ ਲੁੱਟੇ 4.90 ਲੱਖ

Read Next

ਮਹਾਨਗਰ ਅੰਦਰ ਲੱਗਣਗੇ 1200 ਸੀਸੀਟੀਵੀ ਕੈਮਰੇ, ਪੁਲਿਸ ਲਾਈਨ ‘ਚ ਹੋਵੇਗਾ ਕੰਟਰੋਲ ਸੈਂਟਰ