Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਲਈ ਵਾਪਸ

ਚੰਡੀਗਡ਼੍ਹ (ਏਜੰਸੀ) : ਪੰਜਾਬ ਸਰਕਾਰ ਨੇ ਸੂਬੇ ਦੇ 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ ਸਾਬਕਾ ਮੰਤਰੀ, ਸਾਬਕਾ ਵਿਧਾਇਕ, ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਕੁਝ ਹੋਰ ਹਸਤੀਆਂ ਵੀ ਸ਼ਾਮਲ ਹਨ। ਇਸ ਸਬੰਧੀ ਆਦੇਸ਼ ਏਡੀਜੀਪੀ ਸੁਰੱਖਿਆ ਨੇ ਜਾਰੀ ਕੀਤੇ ਹਨ।

ਏਡੀਜੀਪੀ ਵੱਲੋਂ ਜਾਰੀ ਹੁਕਮਾਂ ’ਚ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਨੂੰ ਅਦਾਲਤੀ ਹੁਕਮਾਂ ਤਹਿਤ ਸੁਰੱਖਿਆ ਮਿਲੀ ਹੈ, ਉਨ੍ਹਾਂ ਦੀ ਸੁਰੱਖਿਆ ਵਾਪਸ ਨਹੀਂ ਲਈ ਜਾਵੇਗੀ। ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ’ਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖਡ਼ਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਗੁਲਜ਼ਾਰ ਸਿੰਘ ਰਣੀਕੇ, ਤੋਤਾ ਸਿੰਘ ਤੇ ਸੰਤੋਸ਼ ਚੌਧਰੀ ਸ਼ਾਮਲ ਹਨ। ਕਈ ਸਾਬਕਾ ਵਿਧਾਇਕਾਂ ਦੀ ਵੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ’ਚ ਸੁਰਿੰਦਰ ਪਾਲ ਸਿੰਘ ਸੀਬੀਆ, ਵਿਰਸਾ ਸਿੰਘ ਵਲਟੋਹਾ, ਰਣਜੀਤ ਸਿੰਘ ਤਲਵੰਡੀ, ਮੋਹਿੰਦਰ ਸਿੰਘ ਰਿਣਵਾ, ਅਜੀਤ ਸਿੰਘ ਮੋਫਰ, ਕੇਡੀ ਭੰਡਾਰੀ, ਸੀਮਾ ਦੇਵੀ ਆਦਿ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀਆਂ ਤੇ ਦੂਸਰੇ ਮੰਤਰੀਆਂ ਦੇ ਪਰਿਵਾਰਾਂ ਦੀ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਪੁੱਤਰੀ ਪੁਨੀਤ ਕੌਰ, ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਚਰਨਜੀਤ ਕੌਰ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਸੰਧਾਵਾ ਦੇ ਬੇਟੇ ਉਦੈਬੀਰ ਸਿੰਘ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਬਾਦਲ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।

ਭਾਜਪਾ ਆਗੂਆਂ ਦੀ ਵੀ ਹਟਾਈ ਗਈ ਸੁਰੱਖਿਆ

ਸਾਬਕਾ ਐੱਮਪੀ ਤੇ ਆਈਪੀਐੱਲ ਦੇ ਸਾਬਕਾ ਪ੍ਰਧਾਨ ਰਾਜੀਵ ਸ਼ੁਕਲਾ, ਸੂਬਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਸਟਾਰ ਪ੍ਰਚਾਰਕ ਮਾਹੀ ਗਿੱਲ ਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਬੇਟੇ ਸਿਧਾਂਤ ਚਟੋਪਾਧਿਆਏ ਦੀ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਉੱਥੇ ਹੀ ਜਿਹੜੇ ਭਾਜਪਾ ਆਗੂਆਂ ਦੀ ਸੁਰੱਖਿਆ ਹਟਾਈ ਗਈ ਹੈ, ਉਨ੍ਹਾਂ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਤੇ ਰਾਜੇਸ਼ ਬੱਗਾ ਸ਼ਾਮਲ ਹਨ। ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਲੋਕਾਂ ਦੀ ਸੁਰੱਖਿਆ ‘ਤੇ ਕਰੋੜਾਂ ਰੁਪਿਆ ਖਰਚਾ ਆਉਂਦਾ ਹੈ ਜਿਸ ‘ਤੇ ਐਕਸ਼ਨ ਲੈਂਦੇ ਹੋਏ ਪੰਜਾਬ ਸਰਕਾਰ ਨੇ ਸਹੀ ਫ਼ੈਸਲਾ ਲਿਆ ਹੈ।

Vinkmag ad
Share Our Daily Posts

News Desk

Read Previous

ਮਹਾਨਗਰ ਅੰਦਰ ਲੱਗਣਗੇ 1200 ਸੀਸੀਟੀਵੀ ਕੈਮਰੇ, ਪੁਲਿਸ ਲਾਈਨ ‘ਚ ਹੋਵੇਗਾ ਕੰਟਰੋਲ ਸੈਂਟਰ

Read Next

ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ‘ਤੇ ਕੰਮ ਸ਼ੁਰੂ, ਹੁਣ ਕਣਕ ਦਾ ਆਟਾ ਬਣਾ ਕੇ ਦੇਵੇਗੀ ਪੰਜਾਬ ਸਰਕਾਰ