Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ‘ਤੇ ਕੰਮ ਸ਼ੁਰੂ, ਹੁਣ ਕਣਕ ਦਾ ਆਟਾ ਬਣਾ ਕੇ ਦੇਵੇਗੀ ਪੰਜਾਬ ਸਰਕਾਰ

ਚੰਡੀਗਡ਼੍ਹ : ਰਾਸ਼ਟਰੀ ਖ਼ੁਰਾਕ ਸੁਰੱਖਿਆ ਮਿਸ਼ਨ ਤਹਿਤ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਕਣਕ ਨਾਲ ਪੰਜਾਬ ਸਰਕਾਰ ਆਟਾ ਬਣਾ ਕੇ ਦੇਣ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੇਂਦਰ ਦੀ ਇਸ ਯੋਜਨਾ ਤਹਿਤ ਮਿਲਣ ਵਾਲੇ ਰਾਸ਼ਨ ਨੂੰ ਘਰ-ਘਰ ਪਹੁੰਚਾਉਣ ਦੀ ਆਪਣੀ ਯੋਜਨਾ ਬਣਾ ਰਹੀ ਹੈ।

ਖ਼ੁਰਾਕ ਤੇ ਸਪਲਾਈ ਵਿਭਾਗ ਨੇ ਇਸ ’ਤੇ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਲਾਭਪਾਤਰੀਆਂ ਦੇ ਘਰਾਂ ’ਚ ਕਣਕ ਦੀ ਬਜਾਏ ਆਟਾ ਪਹੁੰਚਾਉਣ ਲਈ ਸੂਬੇ ਦੀਆਂ ਉਨ੍ਹਾਂ ਚੱਕੀਆਂ ਤੋਂ ਟੈਂਡਰ ਮੰਗੇ ਹਨ, ਜਿਨ੍ਹਾਂ ਦੀ ਕਣਕ ਪੀਸਣ ਦੀ ਸਮਰੱਥਾ 100 ਟਨ ਹੈ। ਸਰਕਾਰ ਦੇਖਣਾ ਚਾਹੁੰਦੀ ਹੈ ਕਿ ਜੇਕਰ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ, ਤਾਂ ਕਿੰਨਾ ਵਾਧੂ ਖ਼ਰਚ ਆਵੇਗਾ ਤੇ ਕਿੰਨਾ ਆਟਾ ਉਪਲਬਧ ਹੋ ਸਕੇਗਾ। ਵਿਭਾਗ ਦੀ ਪੰਜ ਤੇ ਦਸ ਕਿੱਲੋ ਵਾਲੀਆਂ ਥੈਲੀਆਂ ਬਣਾ ਕੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਹੈ।

ਵਿਭਾਗ ਦੇ ਡਾਇਰੈਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ’ਤੇ ਅਸੀਂ ਯੋਜਨਾ ਤਿਆਰ ਕਰ ਰਹੇ ਹਾਂ, ਜਿਸਦੇ ਲਈ ਇਹ ਜਾਣਨ ਦੀ ਲੋਡ਼ ਹੈ ਕਿ ਲਾਭਪਾਤਰੀਆਂ ਲਈ ਕਿੰਨੇ ਆਟੇ ਦੀ ਲੋਡ਼ ਹੋਵੇਗੀ ਤੇ ਕੀ ਸਾਡੇ ਕੋਲ ਇੰਨੀ ਸਮਰੱਥਾ ਹੈ ਕਿ ਅਸੀਂ ਉਸ ਨੂੰ ਹਰ ਮਹੀਨੇ ਪੂੁਰਾ ਕਰ ਸਕੀਏ। ਘਰ-ਘਰ ਕਣਕ ਪਹੁੰਚਾਉਣ ’ਤੇ ਕਿੰਨਾ ਵਾਧੂ ਖ਼ਰਚ ਆਵੇਗਾ ਤੇ ਇਹ ਕੌਣ ਚੁੱਕੇਗਾ? ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ, ਕਿਉਂਕਿ ਜਦੋਂ ਤਕ ਸਾਡੇ ਕੋਲ ਸਾਰਾ ਡਾਟਾ ਇਕੱਠਾ ਨਹੀ ਹੋ ਜਾਂਦਾ ਉਦੋਂ ਤਕ ਕੁਝ ਵੀ ਕਹਿਣਾ ਜਲਦੀ ਹੋਵੇਗੀ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਮਿਸ਼ਨ ਤਹਿਤ ਸੂਬੇ ਦੇ 1.42 ਕਰੋਡ਼ ਲੋਕਾਂ ਨੂੰ ਦੋ ਰੁਪਏ ਕਿੱਲੋ ਕੀਮਤ ’ਤੇ ਕਣਕ ਉਪਲਬਧ ਕਰਵਾਈ ਜਾਂਦੀ ਹੈ। ਫਿਲਹਾਲ ਇਹ ਦੋ ਕਿਸ਼ਤਾਂ ’ਚ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ ਤੇ 30 ਕਿੱਲੋ ਦੀ ਪੈਕਿੰਗ ’ਚ ਦਿੱਤਾ ਜਾ ਰਿਹਾ ਹੈ। ਸਬੰਧਤ ਰਾਸ਼ਨ ਡਿਪੂ ਨਾਲ ਲਾਭਪਾਤਰੀ ਆਪਣੇ ਹਿੱਸੇ ਦਾ ਅਨਾਜ ਸਾਲ ’ਚ ਦੋ ਵਾਰ ਲੈ ਜਾਂਦੇ ਸਨ। ਪਰ ਨਵੀਂ ਸਰਕਾਰ ਬਣਦੇ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਘਰ-ਘਰ ਰਾਸ਼ਨ ਪਹੁੰਚਾਏਗੀ। ਵਿਭਾਗ ਇਸ ਯੋਜਨਾ ’ਤੇ ਕੰਮ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਲਈ ਵਾਪਸ

Read Next

ਗੁਰਦਾਸਪੁਰ ‘ਚ ਮਾਮੂਲੀ ਤਕਰਾਰ ਤੋਂ ਬਾਅਦ ਸ਼ਿਵ ਸੈਨਾ ਦੇ ਅਖੌਤੀ ਆਗੂ ਨੇ ਚਲਾਈਆਂ ਗੋਲ਼ੀਆਂ, ਭੜਕੇ ਲੋਕਾਂ ਨੇ ਬਣਾਇਆ ਬੰਧਕ; ਚਾਰ ਥਾਣਿਆਂ ਦੀ ਪੁਲਿਸ ਮੌਕੇ ‘ਤੇ