Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਕੋਲਕਾਤਾ ‘ਚ ਵੱਡੀ ਸਾਜ਼ਿਸ਼ ਨਾਕਾਮ, ਆਟੋ ‘ਚੋਂ ਵੱਡੀ ਗਿਣਤੀ ‘ਚ ਬੰਬ, ਹਥਿਆਰ ਤੇ ਗੋਲ਼ੀਆਂ ਬਰਾਮਦ, ਜਾਂਚ ‘ਚ ਜੁਟੀ ਪੁਲਸ

ਕੋਲਕਾਤਾ : ਕੋਲਕਾਤਾ ਪੁਲਿਸ ਨੇ ਮਹਾਨਗਰ ਦੇ ਹਰਿਦੇਵਪੁਰ ਇਲਾਕੇ ‘ਚ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉੱਥੇ ਖੜ੍ਹੇ ਲਵਾਰਿਸ ਆਟੋ ਰਿਕਸ਼ਾ ‘ਚੋਂ 19 ਬੰਬ, ਇਕ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਕੀਤੇ ਹਨ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉੱਥੇ ਛਾਪਾਮਾਰੀ ਕੀਤੀ ਤੇ ਇਕ ਲਵਾਰਿਸ ਆਟੋ ਰਿਕਸ਼ਾ ‘ਚੋਂ ਉਕਤ ਹਥਿਆਰ ਬਰਾਮਦ ਕੀਤੇ। ਬੰਬ ਤੇ ਹਥਿਆਰ ਆਟੋ ਰਿਕਸ਼ਾ ਦੇ ਅੰਦਰ ਇਕ ਬੈਗ ‘ਚ ਲੁਕਾ ਕੇ ਰੱਖੇ ਗਏ ਸਨ। ਇਸ ਨੂੰ ਇੱਥੇ ਕਿਸ ਨੇ ਤੇ ਕਿਸ ਉਦੇਸ਼ ਨਾਲ ਰੱਖਿਆ ਸੀ, ਇਹ ਹਾਲੇ ਸਾਫ਼ ਨਹੀਂ ਹੋ ਸਕਿਆ ਹੈ। ਪੁਲਿਸ ਤਮਾਮ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕਿਸੇ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ ਸੀ। ਹੁਣ ਤਕ ਇਸ ਮਾਮਲੇ ‘ਚ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ। ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਆਟੋ ਰਿਕਸ਼ਾ ਨੂੰ ਇਕ ਵਿੱਤੀ ਕੰਪਨੀ ਨੇ ਆਪਣੇ ਗੈਰੇਜ ‘ਚ ਪਾਰਕ ਕੀਤਾ ਸੀ, ਕਿਉਂਕਿ ਮਾਲਿਕ ਈਐੱਮਆਈ ਦਾ ਭੁਗਤਾਨ ਨਹੀਂ ਕਰ ਰਿਹਾ ਸੀ।

ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ। ਗੈਰੇਜ ਕੋਲ ਹੀ ’41 ਪੱਲੀ’ ਨਾਂ ਦਾ ਕਲੱਬ ਵੀ ਹੈ। ਕਲੱਬ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਚਾਰ ਦਿਨ ਪਹਿਲਾਂ ਤੜਕੇ ਕਰੀਬ ਤਿੰਨ ਵਜੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਨੌਜਵਾਨ ਇੱਥੇ ਆਏ ਸਨ ਤੇ ਆਟੋ ਰਿਕਸ਼ਾ ‘ਚ ਇਕ ਬੈਗ ਰੱਖ ਕੇ ਚਲੇ ਗਏ ਸਨ। ਪੁਲਿਸ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਮਾਨ ਸਰਕਾਰ ਦਾ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ, PSPCL ‘ਚ ਕੱਢੀਆਂ 1690 ਅਸਾਮੀਆਂ, ਜਾਣੋ ਕਦੋਂ ਤੋਂ ਕਰ ਸਕੋਗੇ ਅਪਲਾਈ

Read Next

ਤਰਨਤਾਰਨ ‘ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਅੱਧੀ ਰਾਤ ਨੂੰ ਗੋਲ਼ੀਆਂ ਮਾਰ ਕੇ ਹੱਤਿਆ