Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸਿੱਖਿਆ ਮੰਤਰੀ ਕੋਲ ਪੰਜਾਬ ਦੇ 720 ਨਿੱਜੀ ਸਕੂਲਾਂ ਖਿਲਾਫ਼ ਪੁੱਜੀਆਂ ਸ਼ਿਕਾਇਤਾਂ, ਜਾਂਚ ਦੇ ਹੁਕਮ ਜਾਰੀ

ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਬੀਤੀ ਰਾਤ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਦੇ 720 ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਨ੍ਹਾਂ ਸਕੂਲਾਂ ਦੇ ਨਾਂ ਸਾਂਝੇ ਨਹੀਂ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਦੇ ਫੀਸਾਂ, ਵਰਦੀ ਅਤੇ ਕਿਤਾਬਾਂ ਆਦਿ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਜਿਹੜੇ ਵੀ ਸਕੂਲ ਇਨ੍ਹਾਂ ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਵਿਭਾਗ ਪੰਜਾਬ ਪਹਿਲਾਂ ਹੀ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਚੁੱਕਾ ਹੈ। DEO’s ਵੱਲੋਂ ਵੀ ਜ਼ਿਲ੍ਹਾ ਪੱਧਰ ‘ਤੇ ਪੜਚੋਲ ਟੀਮਾਂ ਤਿਆਰ ਕਰ ਕੇ ਨਿੱਜੀ ਸਕੂਲਾਂ ‘ਚ ਜਾਂਚ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਪੰਜਾਬ ‘ਚ ਸਿੱਖਿਆ ਦੇ ਨਾਂ ‘ਤੇ ਲੁੱਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਹੋਵੇਗੀ।

Vinkmag ad
Share Our Daily Posts

News Desk

Read Previous

ਲਵ ਮੈਰਿਜ ਦਾ ਖ਼ੌਫਨਾਕ ਅੰਤ ! ਪਤਨੀ ਤੇ 10 ਮਹੀਨੇ ਦੀ ਮਾਸੂਮ ਧੀ ਨੂੰ ਪੈਟਰੋਲ ਪਾ ਕੇ ਸਾੜਿਆ, ਗ੍ਰਿਫ਼ਤਾਰ

Read Next

‘ਚੰਨੀ ਆਲੀ ਬੱਕਰੀ’ ਮੁੜ ਚਰਚਾ ‘ਚ, ਭਦੌੜ ਤੋਂ 21,000 ਰੁਪਏ ‘ਚ ਖਰੀਦ ਕੇ ਲਿਆਇਆ ਪਰਮਜੀਤ ਸਿੰਘ ਥਾਣੇ ਬੰਦ, ਜਾਣੋ ਵਜ੍ਹਾ